Punjab

ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ

ਚੰਡੀਗੜ੍ਹ – ਅੱਜ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਨੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੱਲ ਰਹੀ ਸੀਤ ਲਹਿਰ ਨਾਲ ਦੋਵਾਂ ਸੂਬਿਆਂ ਤੇ ਚੰਡੀਗੜ੍ਹ ’ਚ ਠੰਢ ਜ਼ੋਰ ਫੜ ਗਈ ਹੈ। ਅੱਜ ਪੰਜਾਬ ਦਾ ਗੁਰਦਾਸਪੁਰ ਅਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਹਨ। ਮੌਸਮ ਵਿਗਿਆਨੀਆਂ ਨੇ 26 ਦਸੰਬਰ ਨੂੰ ਵੀ ਸੂਬੇ ਸੰਘਣੀ ਧੁੰਦ ਪੈਣ ਸਬੰਧੀ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਦਾ ਘੱਟ ਤੋਂ ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 7.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 7.1 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.7 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 6.5 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 6.2 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 7.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 6.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।

Related posts

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

Bunty

ਖ਼ਤਮ ਨਹੀਂ ਹੋ ਰਿਹਾ ਕਾਂਗਰਸ ਦਾ ਕਾਟੋ ਕਲੇਸ਼

Bunty

ਮੋਗਾ ‘ਚ ਫੂਡ ਗਰੇਡ ਐਂਡ ਵਰਕਰ ਯੂਨੀਅਨ ਵੱਲੋਂ ਕੀਤੀ ਰੈਲੀ ‘ਚ ਪਹੁੰਚੇ ਨਵਜੋਤ ਸਿੱਧੂ

Bunty