Punjab

ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ : ਗੌਰਵ ਯਾਦਵ

ਗੌਰਵ ਯਾਦਵ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ।

ਅੰਮ੍ਰਿਤਸਰ – ਪੰਜਾਬ ਦੇ ਦੋ ਜ਼ਿਲ੍ਹਿਆਂ ਜਲੰਧਰ ਅਤੇ ਅੰਮ੍ਰਿਤਸਰ ‘ਚ ਹੋਏ ਧਮਾਕਿਆਂ ਨੇ ਪੂਰੇ ਸੂਬੇ ‘ਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ। ਜਲੰਧਰ ਵਿੱਚ ਹੋਏ ਬੰਬ ਧਮਾਕੇ ਤੋਂ ਕੁੱਝ ਘੰਟਿਆਂ ਬਾਅਦ ਹੀ ਅੰਮ੍ਰਿਤਸਰ ਵਿੱਚ, ਬੀਐਸਐਫ ਹੈੱਡਕੁਆਰਟਰ ਦੇ ਨੇੜੇ ਧਮਾਕਾ ਹੋਇਆ ਜਿਸ ਤੋਂ ਬਾਅਦ ਮਾਹੌਲ ਕਾਫੀ ਦਹਿਸ਼ਤਪੂਰਨ ਬਣਿਆ ਹੋਇਆ ਹੈ। ਹੁਣ ਇੰਨ੍ਹਾਂ ਧਮਾਕਿਆਂ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਈ ਵੱਡੇ ਖੁਲਾਸੇ ਕੀਤੇ ਹਨ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਅੰਮ੍ਰਿਤਸਰ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਗੌਰਵ ਯਾਦਵ ਨੇ ਬੁੱਧਵਾਰ ਨੂੰ ਅੰਮ੍ਰਿਤਸਰ-ਜਲੰਧਰ ਬੰਬ ਧਮਾਕਿਆਂ ਸਬੰਧੀ ਗਰਮਖਿਆਲੀਆਂ-ਅੱਤਵਾਦੀਆਂ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ, “ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੰਜਾਬ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਕਈ ਵਿਸ਼ੇਸ਼ ਟੀਮਾਂ ਲਗਾਤਾਰ ਕਾਰਵਾਈ ਵਿੱਚ ਲੱਗੀਆਂ ਹੋਈਆਂ ਹਨ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕੇਂ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸਾਂ (ਆਈਈਡੀ) ਨਾਲ ਹੋਏ ਸਨ। ਜਲੰਧਰ ਮਾਮਲੇ ਵਿੱਚ ਟਾਈਮਿੰਗ ਡਿਵਾਈਸ ਜਾਂ ਰਿਮੋਟ ਕੰਟਰੋਲ ਦੀ ਵਰਤੋਂ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।”

ਗੌਰਵ ਯਾਦਵ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ, “ਖਾਲਿਸਤਾਨ ਲਿਬਰੇਸ਼ਨ ਆਰਮੀ ਦਾ ਕਿਸੇ ਵੀ ਮੌਤ ਦਾ ਦਾਅਵਾ ਪੂਰੀ ਤਰ੍ਹਾਂ ਝੂਠਾ ਹੈ। ਅਜਿਹੇ ਦਾਅਵੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਇਰਾਦੇ ਨਾਲ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ। ਪੰਜਾਬ ਲੰਬੇ ਸਮੇਂ ਤੋਂ ਜੰਗ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਵਿੱਚ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ‘ਆਪ੍ਰੇਸ਼ਨ ਸਿੰਦੂਰ’ ਦੀ ਵਰ੍ਹੇਗੰਢ ਵੀ ਅਜਿਹੀਆਂ ਘਟਨਾਵਾਂ ਵਿੱਚ ਯੋਗਦਾਨ ਪਾ ਸਕਦੀ ਹੈ ਅਤੇ ਜਾਂਚ ਪਾਕਿਸਤਾਨੀ ਖੁਫੀਆ ਏਜੰਸੀਆਂ ਦੀ ਸੰਭਾਵੀ ਸ਼ਮੂਲੀਅਤ ਨੂੰ ਵੀ ਧਿਆਨ ਵਿੱਚ ਰੱਖ ਰਹੀ ਹੈ।”

Related posts

ਪੰਜਾਬ ’ਚ ਫ਼ਰਜ਼ੀ ਇਨਕਾਊਂਟਰ ਮਾਮਲੇ ’ਚ ਫਸੇ ਪੁਲਿਸ ਅਧਿਕਾਰੀਆਂ

Bunty

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

Bunty

ਮਟਕਾ ਚੌਂਕ ਤੇ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ

Bunty