India

ਪੰਜਾਬ ਦੀਆਂ 5 ਕਿਸਾਨ ਤੇ 7 ਮਜ਼ਦੂਰ ਜਥੇਬੰਦੀਆਂ ਵੱਲੋਂ ਐਲਾਨੇ ਸਾਂਝੇ ਸੰਘਰਸ਼ ‘ਚ ਹਮਾਇਤ ਵਜੋਂ ਹੋਣਗੇ ਕਿਸਾਨ ਸ਼ਾਮਲ

ਦਿੱਲੀ – ਪੇਂਡੂ ਤੇ ਖੇਤ ਮਜ਼ਦੂਰਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਹੀਨਿਆਂ ਬੱਧੀ ਕੀਤੇ ਜਾ ਰਹੇ ਸੰਘਰਸ਼ ਦੀ ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਸਰਵ ਸ਼੍ਰੀ ਜੋਗਿੰਦਰ ਸਿੰਘ ਉਗਰਾਹਾਂ, ਬਲਵੀਰ ਸਿੰਘ ਰਾਜੇਵਾਲ, ਦਰਸ਼ਨਪਾਲ ਪਟਿਆਲਾ, ਰੁਲਦੂ ਸਿੰਘ ਮਾਨਸਾ ਅਤੇ ਕੁਲਵੰਤ ਸਿੰਘ ਸੰਧੂ ਦੀ ਤਰਫੋਂ ਸਾਂਝਾ ਬਿਆਨ ਜਾਰੀ ਕਰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਰੇ ਬੇਘਰੇ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਅਤੇ ਅਲਾਟ ਕੀਤੇ ਪਲਾਟਾਂ ਦੇ ਕਬਜ਼ੇ ਤੁਰੰਤ ਦੇਣ ਸਮੇਤ ਭਖਦੀਆਂ ਮਜ਼ਦੂਰ ਮੰਗਾਂ ਦੇ ਹੱਲ ਲਈ ਅੱਜ ਸ਼ਾਮੀਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਜ਼ਦੂਰ ਆਗੂਆਂ ਨਾਲ ਗੱਲਬਾਤ ਸਮੇਂ ਮੰਗਾਂ ਦਾ ਤਸੱਲੀਬਖ਼ਸ਼ ਨਿਪਟਾਰਾ ਨਾ ਹੋਣ ਦੀ ਸੂਰਤ ਵਿੱਚ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਐਲਾਨੇ ਗਏ 13 ਦਸੰਬਰ ਦੇ ਰੇਲ ਰੋਕੋ ਅੰਦੋਲਨ ਅਤੇ ਹੋਰ ਸਥਾਨਕ ਐਕਸ਼ਨਾਂ ਵਿੱਚ ਕਿਸਾਨਾਂ ਵੱਲੋਂ ਵੀ ਹਮਾਇਤੀ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨਾਲੋਂ ਵੀ ਵਧੇਰੇ ਬਦਤਰ ਹਾਲਤਾਂ ਵਿੱਚ ਰਹਿਣ ਲਈ ਮਜਬੂਰ ਸੰਘਰਸ਼ਸ਼ੀਲ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਤਸੱਲੀਬਖ਼ਸ਼ ਨਿਪਟਾਰਾ ਤੁਰੰਤ ਕੀਤਾ ਜਾਵੇ ਤਾਂ ਕਿ ਪੰਜਾਬ ਦਾ ਮਹੌਲ ਸੁਖਾਵਾਂ ਰਹੇ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin