Articles

ਪੰਜਾਬ ਦੀ ਤਬਾਹੀ ਲਈ ਜ਼ਿੰਮੇਵਾਰ ਕਾਰਕਾਂ ਦੀ ਨਿਸ਼ਾਨਦੇਹੀ ਜ਼ਰੂਰੀ !

ਪੰਜਾਬ ਦੀ ਤਬਾਹੀ ਲਈ ਜ਼ਿੰਮੇਵਾਰ ਸਾਰੇ ਕਾਰਕਾਂ ਦੀ ਨਿਸ਼ਾਨਦੇਹੀ ਸਮੇਂ ਦੀ ਮੰਗ ਹੈ।
ਲੇਖਕ: ਗੁਰਮੀਤ ਸਿੰਘ ਪਲਾਹੀ

ਜਦੋਂ ਪੰਜਾਬ ਵਿੱਚ ਕਿਸੇ ਵੀ ਕਿਸਮ ਦੀਆਂ ਚੋਣਾਂ ਆਉਂਦੀਆਂ ਹਨਪੰਜਾਬ ਦੇ ਨੇਤਾ ਪੰਜਾਬ ਦੇ ਮੁੱਦਿਆਂ, ਮਸਲਿਆਂ, ਪੰਜਾਬ ਨਾਲ਼ ਹੋਏ ਵਿਤਕਰਿਆਂ ਦੀ ਗੱਲ ਕਰਦੇ ਹਨ ਪਰ ਫਿਰ ਚੁੱਪ ਧਾਰ ਲੈਂਦੇ ਹਨ।

ਪੰਜਾਬ ਦੇ ਦਰਿਆਵਾਂ ਦੇ ਪਾਣੀਆਂ ਦਾ ਮਸਲਾ ਹੋਵੇਭਾਖੜਾ ਨੰਗਲ ਡੈਮ ਚੋਂ ਪਾਣੀ ਛੱਡਣ ਦਾ ਮਾਮਲਾ ਹੋਵੇਪੰਜਾਬ ਨੂੰ ਚੰਡੀਗੜ੍ਹ ਸੌਂਪਣ ਦੀ ਗੱਲ ਹੋਵੇ, ਨਸ਼ਿਆਂ ਦੀ ਭਰਮਾਰਨੌਜਵਾਨਾਂ ਚ ਵੱਧ ਰਹੀ ਬੇਰੁਜ਼ਗਾਰੀ ਦਾ ਭਖ਼ਦਾ ਮਸਲਾ ਹੋਵੇ, ਕਿਸਾਨਾਂ ਨੂੰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਗੱਲ ਹੋਵੇ ਜਾਂ ਮਜ਼ਦੂਰਾਂਖੇਤ ਮਜ਼ਦੂਰਾਂਬੇਰੁਜ਼ਗਾਰਾਂ ਲਈ ਰੁਜ਼ਗਾਰ ਜਾਂ ਉਹਨਾਂ ਲਈ ਘੱਟੋ-ਘੱਟ ਮਿਹਨਤਾਨਾ ਦੇਣ ਦਾ ਮਸਲਾ ਹੋਵੇਇਸ ਸੰਬੰਧੀ ਚਰਚਾ, ਬਿਆਨਬਾਜ਼ੀ ਕਰਕੇ ਸਿਆਸੀ ਧਿਰਾਂ ਦੇ ਢੁੱਠਾਂ ਵਾਲ਼ੇ ਨੇਤਾ ਆਪਣੇ ਮਨ ਦਾ ਗ਼ੁਬਾਰ ਕੱਢਦੇ ਹਨ, ਇੱਕ-ਦੂਜੇ ਨੂੰ ਨਿੰਦਦੇ ਹਨ ਤੇ ਫਿਰ ਮੂੰਹ ਸੀਉਂ ਲੈਂਦੇ ਹਨ।

ਕੇਂਦਰ ਪੰਜਾਬ ਨਾਲ ਕੋਈ ਧੱਕਾ ਕਰਦਾ ਹੈ, ਆਪਣੀ ਪਾਰਟੀ ਦੇ ਨਿਯਮਾਂ, ਅਸੂਲਾਂ ਅਤੇ ਤਾਕਤ ਦੀ ਪ੍ਰਾਪਤੀ ਦੀ ਬਿੱਲੀ ਝਾਕ ਚ ਉਹ ਚੰਗਾ ਜਾਂ ਮਾੜਾ, ਸਿੱਧਾ ਜਾਂ ਵਿੰਗਾ ਬਿਆਨ ਲੋਕਾਂ ਤੋਂ ਚੰਮ ਬਚਾਉਣ ਖਾਤਰ ਦਾਗ ਦਿੰਦੇ ਹਨ ਅਤੇ ਆਪਣੇ-ਆਪ ਨੂੰ ਸੁਰਖ਼ੁਰੂ ਹੋ ਗਿਆ ਮਹਿਸੂਸ ਕਰਦੇ ਹਨ। ਕੀ ਇਹ ਉਹਨਾਂ ਦੀ ਸਾਜ਼ਿਸ਼ੀ ਚੁੱਪੀ ਨਹੀਂਕੀ ਇਹ ਵੋਟਾਂ ਬਟੋਰਨ ਜਾਂ ਕੁਰਸੀ ਹਥਿਆਉਣ ਲਈ ਵਰਤਿਆ ਦਾਅ-ਪੇਚ ਨਹੀਂ?

ਇਹਨਾਂ ਸਾਰੇ ਵਿਤਕਰਿਆਂ,ਮਸਲਿਆਂ ਸੰਬੰਧੀ ਤਾਂ ਉਹ ਕਦੇ-ਕਦੇ ਦਿਲ ਦੀ ਭੜਾਸ ਕੱਢਦੇ ਹਨ,ਪਰ ਉਹ ਕਦੇ ਪੰਜਾਬ ਦੀ ਬਦਲ ਰਹੀ “ਜਨਸੰਖਿਆ ਤਸਵੀਰ”ਪੰਜਾਬ ਦੇ ਸੱਭਿਆਚਾਰ ਨੂੰ ਲੱਗ ਰਹੇ ਠੂੰਗੇਪੰਜਾਬ ਦੀ ਬੋਲੀ ਨੂੰ ਅਣਗੌਲਿਆਂ ਕਰਨ ਅਤੇ ਪੰਜਾਬ ਦੇ ਹੱਕਾਂ ਨੂੰ ਖੋਹੇ ਜਾਣ ਬਾਰੇ ਕੁਝ ਬੋਲਣਾ ਤਾਂ ਦੂਰ ਕੁਸਕਦੇ ਤੱਕ ਨਹੀਂ ਹਨ।

ਸ਼ਹਿਰ ਚੰਡੀਗੜ੍ਹ ਪੰਜਾਬ ਦਾ ਹੈਪੰਜਾਬ ਦੀ ਰਾਜਧਾਨੀ ਹੈ। ਬਿਨਾਂ ਸ਼ੱਕ ਇਹ ਪੰਜਾਬ ਦਾ ਰਹਿਣਾ ਚਾਹੀਦਾ ਹੈ। ਪਰ ਪਿਛਲੇ ਕਈ ਦਹਾਕਿਆਂ ਤੋਂ ਕੀ ਚੰਡੀਗੜ੍ਹ ਦੇ ਪੰਜਾਬ ਚ ਰਲੇਂਵੇ ਲਈ ਕਿਸੇ ਧਿਰ ਨੇ ਯਤਨ ਕੀਤਾ? ਚੰਡੀਗੜ੍ਹਪੰਜਾਬ ਦੇ ਦਰਜਨਾਂ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਹੈ। ਇਹ ਸਾਰੇ ਪਿੰਡ ਪੰਜਾਬੀ ਬੋਲਦੇ ਪਿੰਡ ਸਨ। ਪਿੰਡਾਂ ਦੇ ਲੋਕਾਂ ਦੀ ਜ਼ਮੀਨ ਹਥਿਆਈ ਗਈ। ਉਹਨਾਂ ਦੇ ਉਜਾੜੇ ਉਪਰੰਤਉਹਨਾਂ ਦੇ ਮੁੜ-ਵਸੇਬੇ ਲਈ ਕਿੰਨੇ ਕੁ ਉਪਰਾਲੇ ਹੋਏ?

ਸਿਤਮ ਦੇਖੋ! ਪਿਛਲੇ ਦਿਨੀ ਪੰਜਾਬ ਦੇ ਇਤਿਹਾਸ, ਸਭਿਆਚਾਰਕ ਅਤੇ ਸੰਵਿਧਾਨਿਕ ਵਿਰਾਸਤ ਦੀ ਪ੍ਰਤੀਕ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਾਮ ਬਦਲਣ ਲਈ ਤੇ ਨਾਮ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਚੰਡੀਗੜ੍ਹ ਰੱਖਣ ਦੀ ਮੰਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਯੂਨੀਅਨ ਦੇ ਪ੍ਰਧਾਨ ਵੱਲੋਂ ਰੱਖ ਦਿੱਤੀ ਗਈ। ਕਿਸ ਦੇ ਇਸ਼ਾਰੇ ਤੇਸੂਝਵਾਨ ਵਿਦਿਆਰਥੀਆਂ ਦੇ ਦਬਾਅ ਚ ਇਹ ਮੰਗ ਵਾਪਸ ਲੈਣੀ ਪਈ। ਪਰ ਸਵਾਲ ਪੈਦਾ ਹੁੰਦਾ ਹੈ ਕਿ ਪੰਜਾਬ ਦੀ ਹਰ ਚੀਜ਼ ਹਥਿਆਉਣ ਅਤੇ ਪੰਜਾਬ ਨੂੰ ਬੇਰੰਗ ਕਰਨ ਦੀ ਸਾਜ਼ਿਸ਼ ਕਿੱਥੋਂ ਘੜੀ ਜਾ ਰਹੀ ਹੈ?

ਪੰਜਾਬ ਵਿੱਚ ਵੱਡੀ ਗਿਣਤੀ ਚ ਯੂ.ਪੀ., ਐੱਮ.ਪੀ., ਬਿਹਾਰ ਅਤੇ ਜੰਮੂ ਕਸ਼ਮੀਰ ਤੋਂ ਲੋਕ ਮਜ਼ਦੂਰੀ ਲਈ ਆਉਂਦੇ ਹਨ। ਇਹ ਪੰਜਾਬ ਦੇ ਖੇਤੀ ਅਤੇ ਇੰਡਸਟਰੀ ਖੇਤਰ ਦੀ ਲੋੜ ਵੀ ਹੈ, ਪਰ ਜਿਸ ਢੰਗ ਨਾਲ਼ ਉਹਨਾਂ ਵੱਲੋਂ ਕਰੋੜਾਂ ਰੁਪਏ, ਪੰਜਾਬ ਤੋਂ ਬਾਹਰ ਆਪਣੇ ਰਾਜਾਂ ਨੂੰਆਪਣੇ ਘਰਾਂ ਨੂੰ ਭੇਜੇ ਜਾ ਰਹੇ ਹਨ, ਪੰਜਾਬ ਚ ਆਧਾਰ ਕਾਰਡ ਬਣਾ ਕੇਇੱਥੇ ਹੀ ਜ਼ਮੀਨਾਂ ਜਾਂ ਰਿਹਾਇਸ਼ੀ ਪ੍ਰਾਪਰਟੀ ਖਰੀਦ ਕੇ ਪੱਕਾ ਵਸੇਬਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਬੇਰੰਗ ਕੀਤਾ ਜਾ ਰਿਹਾ ਹੈ, ਕੀ ਇਸ ਪਿੱਛੇ ਕੋਈ ਖ਼ਾਸ ਮੰਤਵ ਨਹੀਂ ਹੈ?

ਇਹਨਾਂ ਪ੍ਰਵਾਸੀ ਮਜ਼ਦੂਰਾਂ ਵਿੱਚ ਕਈ ਇਹੋ-ਜਿਹੇ ਹਨਜਿਹੜੇ ਅਪਰਾਧ ਕਰਕੇ ਆਪਣੇ ਸੂਬਿਆਂ ਤੋਂ ਭੱਜਦੇ ਹਨ। ਪਰ ਉਹਨਾਂ ਨੂੰ ਇੱਥੇ ਖੇਤਾਂਕਾਰਖਾਨਿਆਂ ਅਤੇ ਮਜ਼ਦੂਰ ਬਸਤੀਆਂ ਚ ਸੁਰੱਖਿਆ ਮਿਲਦੀ ਹੈ। ਸਿੱਟਾ ਪੰਜਾਬ ਚ ਜੁਰਮ ਗ੍ਰਾਫ਼ ਵੱਧਦਾ ਹੈ।

ਕੀ ਪੰਜਾਬ ਦੀ ਕਿਸੇ ਸਿਆਸੀ ਧਿਰ ਨੇ ਪੰਜਾਬ ਚ ਬਾਹਰੋਂ ਆਏ ਲੋਕਾਂ ਨੂੰ ਪੱਕੀ ਰਿਹਾਇਸ਼ ਦੇਣ, ਪਲਾਟ ਜਾਂ ਜਾਇਦਾਦ ਖਰੀਦਣ ਉੱਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ ਜਾਂ ਇਸ ਸਥਿਤੀ ਤੇ ਕਦੇ ਵਿਚਾਰ ਕੀਤਾ ਹੈ ਕਿ ਪੰਜਾਬੀ ਪੰਜਾਬੋਂ ਪ੍ਰਵਾਸ ਕਰ ਜਾਣਗੇ ਤੇ ਬਾਹਰਲੇ ਸੂਬਿਆਂ ਦੇ ਲੋਕ ਇੱਥੇ ਆ ਕੇ ਪੱਕਾ ਵਸੇਬਾ ਕਰਕੇਪੰਜਾਬ ਦੇ ਸੱਭਿਆਚਾਰ ਅਤੇ ਬੋਲੀ ਉੱਤੇ ਵੱਡਾ ਹਮਲਾ ਕਰਨਗੇ।

ਕੀ ਕਦੇ ਪੰਜਾਬ ਦੀ ਕਿਸੇ ਸਿਆਸੀ ਧਿਰ ਨੇ ਪੰਜਾਬ ਚ ਸਰਕਾਰੀ ਨੌਕਰੀਆਂ ਜਾਂ ਵੱਡੇ ਉਦਯੋਗਾਂ ਚ ਪੰਜਾਬੀ ਨੌਜਵਾਨਾਂ ਲਈ 100 ਫੀਸਦੀ ਨੌਕਰੀਆਂ ਦੇਣ ਦੀ ਗੱਲ ਕੀਤੀ ਹੈ?

ਹੈਰਾਨੀ ਤਾਂ ਇਹ ਵੀ ਹੈ ਕਿ ਮੌਜੂਦਾ ਸਰਕਾਰ ਵੱਲੋਂ ਵੱਡੇ ਸਰਕਾਰੀ ਅਹੁਦੇ ਪੰਜਾਬੋਂ ਬਾਹਰ ਦੇ “ਬੁੱਧੀਮਾਨ”, “ਸਿਆਣੇ” ਲੋਕਾਂ ਨੂੰ ਬਖ਼ਸ਼ੇ ਜਾ ਰਹੇ ਹਨਪੰਜਾਬ ਪਲਿਊਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਦਾ ਅਹੁਦਾ, ਪੰਜਾਬ ਹਿਊਮਨ ਰਾਈਟਸ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਸਮੇਤ ਕਈ ਹੋਰ ਅਹੁਦੇ ਬਾਹਰਲਿਆਂ ਨੂੰ ਬਖ਼ਸ਼ੇ ਗਏ। ਇਥੋਂ ਤੱਕ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਵੀ। ਕੀ ਪੰਜਾਬ ਚ “ਬੁੱਧੀਮਾਨਸਿਆਣੇਚਿੰਤਕ ਮਾਹਰ ” ਮੁੱਕ ਗਏ ਹਨਕੀ ਸੱਚਮੁੱਚ ਉਹ ਸਿਆਣੇ ਨਹੀਂ, ਨਿਤਾਣੇ ਹੋ ਗਏ ਹਨਉਹ ਸੱਚ-ਹੱਕ ਖਾਤਰ ਬੋਲਣੋ ਵੀ ਰਹਿ ਗਏ ਹਨ 

ਪੰਜਾਬ ਹਿਤੈਸ਼ੀ ਬਹੁਤੀਆਂ ਸੰਸਥਾਵਾਂ ਬਣੀਆਂ ਹਨਬਹੁਤ ਬਣ ਵੀ ਰਹੀਆਂ ਹਨ: ਚੇਤਨਾ ਮੰਚਚਿੰਤਕ ਮੰਚਜਾਗ੍ਰਿਤੀ ਮੰਚਲੇਖਕ ਮੰਚਮਨੁੱਖੀ ਅਧਿਕਾਰ ਮੰਚ ਤੇ ਪਤਾ ਨਹੀਂ ਕਿੰਨੇ ਹੋਰਪਰ ਲਗਭਗ ਸਭ ਖ਼ਬਰਾਂ ਤੱਕ ਹੀ ਸੀਮਤ ਹਨ। ਸਾਂਝਾ ਪਲੇਟਫ਼ਾਰਮ ਉਸ ਹਾਲਤ ਵਿੱਚ ਪੰਜਾਬ ਚ ਕਿਉਂ ਨਹੀਂ ਉਸਾਰਿਆ ਜਾ ਰਿਹਾ, ਜਦੋਂ ਪੰਜਾਬ ਲੁੱਟਿਆਕੁੱਟਿਆ ਅਤੇ ਤਬਾਹ ਕੀਤਾ ਜਾ ਰਿਹਾ ਹੈ! ਕੀ ਅਸਲ ਵਿੱਚ ਹੀ ਪੰਜਾਬ ਸਿਆਣੇ ਲੋਕਾਂ ਤੋਂ ਵਾਂਝਾ ਹੋ ਗਿਆ ਹੈ ?

ਪੰਜਾਬ ਚ ਛੁੱਟੀਆਂ ਚ ਸਮਰ – ਕੈਂਪ ਦੌਰਾਨ ਤੇਲਗੂ ਭਾਸ਼ਾ ਦੀ ਆਨਲਾਈਨ ਪੜ੍ਹਾਈ ਲਾਗੂ ਕਰਨ ਪਿੱਛੇ ਕੀ ਮਨਸ਼ਾ ਹੈਕੀ ਇਹ ਕੇਂਦਰ ਵੱਲੋਂ ਆਪਣੇ ਆੜੀ ਚੰਦਰ ਬਾਬੂ ਨਾਇਡੂ ਨੂੰ ਖ਼ੁਸ਼ ਕਰਨ ਦੀ ਤਰਕੀਬ ਤਾਂ ਨਹੀਂ ?

ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਖੇਤਰੀ ਭਾਸ਼ਾਵਾਂ ਨੂੰ ਪੂਰੇ ਦੇਸ਼ ਚ ਵਾਰੋ-ਵਾਰੀ ਸਿਰ ਪੜ੍ਹਾਇਆ ਜਾਏਗਾ। ਕੀ ਪੰਜਾਬ ਦੀ ਸਰਕਾਰ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਖੇਤਰੀ ਭਾਸ਼ਾ ਪੰਜਾਬੀ ਕਿਹੜੇ ਸੂਬੇ, ‘ਚ ਕਦੋਂ ਪੜ੍ਹਾਈ ਜਾਣੀ ਹੈਜਾਂ ਕਦੇ ਸੋਚਿਆ ਹੈ ਕਿ ਆਪਣੇ ਸੂਬੇ ਵਿੱਚ ਪੰਜਾਬੀ ਨਾਲ ਵਿਤਕਰਾ ਕਰਨ ਵਾਲੇ, ਪੰਜਾਬੀ ਬੋਲਣ ਤੇ ਵਿਦਿਆਰਥੀਆਂ ਨੂੰ ਸਜ਼ਾਵਾਂ ਦੇਣ ਵਾਲੇ ਪਬਲਿਕ ਸਕੂਲਾਂ ਅਤੇ ਅੰਗਰੇਜ਼ੀ ਨੂੰ ਉਤਸ਼ਾਹਿਤ ਕਰਨ ਵਾਲੇ ਆਪਣੀ ਮਾਂ – ਬੋਲੀ ਪੰਜਾਬੀ ਦੇ ਵੈਰੀਆਂ ਨਾਲ਼ ਕਿਵੇਂ ਨਜਿੱਠਣਾ ਹੈ? ਬਣਦਾ ਤਾਂ ਇਹ ਹੈ ਕਿ ਪੰਜਾਬਆਪਣੀ ਮਾਂ – ਬੋਲੀ ਪੰਜਾਬੀ ਅਤੇ ਪੰਜਾਬੀ ਸੱਭਿਆਚਾਰ ਦੀ ਪ੍ਰਫੁੱਲਤਾ ਖਾਤਰ ਦੱਖਣੀ ਰਾਜਾਂ ਵਾਂਗਰ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰੇ ਜਦ ਕਿ ਪੰਜਾਬ ਦਾ ਬੁੱਧੀਜੀਵੀ ਵਰਗ, ਇਸ ਗੱਲ ਦੀ ਮੰਗ ਲਗਾਤਾਰ ਕਰ ਰਿਹਾ ਹੈ ਤਾਂ ਫਿਰ ਕੇਂਦਰ ਦੀ ਇਸ ਨੀਤੀ ਨੂੰ ਪਿਛਲੇ ਦਰਵਾਜਿਓਂ ਲਾਗੂ ਕਰਨ ਦੀ ਇਹ ਪੰਜਾਬ ਸਰਕਾਰ ਦੀ ਕੋਈ ਯੋਜਨਾ ਹੈ?

ਲੇਖਕਾਂ ਨੂੰ ਛੱਡ ਕੇ ਕੀ ਬਾਕੀ ਪੜ੍ਹੇ-ਲਿਖੇ ਪੰਜਾਬੀਆਂ ਦੀ ਬੋਲੀ ਪੰਜਾਬੀ ਹੈ? ਅੱਠਵੀਂ, ਦਸਵੀਂ ਦੀਆਂ ਬੋਰਡ ਪ੍ਰੀਖਿਆਵਾਂ ਚ ਕਾਫ਼ੀ ਵਿਦਿਆਰਥੀ ਪੰਜਾਬੀ ਵਿਸ਼ੇ ਚੋਂ ਫੇਲ੍ਹ ਹੋਏ ਹਨ। ਕਾਰਨ? ਪੰਜਾਬੀ ਅਧਿਆਪਕਾਂ ਦੀ ਸਕੂਲਾਂ ਚ ਕਮੀ ਹੈ। ਕਈ ਮਿਡਲ ਸਕੂਲ ਇਹੋ-ਜਿਹੇ ਹਨ, ਜਿੱਥੇ ਛੇਵੀਂ ਤੋਂ ਅੱਠਵੀਂ ਤੱਕ ਜਮਾਤਾਂ ਨੂੰ ਪੜ੍ਹਾਉਣ ਲਈ ਸਿਰਫ਼ ਇੱਕ ਅਧਿਆਪਕ ਹੈਸਾਇੰਸ ਜਾਂ ਅੰਗਰੇਜ਼ੀ ਦਾ। ਪਰ ਪੰਜਾਬੀ ਅਧਿਆਪਕ ਹੈ ਹੀ ਨਹੀਂ। ਕੀ ਇਹ ਮਾਂ- ਬੋਲੀ ਨਾਲ਼ ਵਿਤਕਰਾ ਨਹੀਂਪੰਜਾਬ ਭਾਸ਼ਾ ਦੇ ਆਧਾਰ ਤੇ ਬਣਿਆ ਪੰਜਾਬੀ ਸੂਬਾ ਹੈ। ਇੱਥੇ ਹਰ ਸਕੂਲ ਚ  ਪੰਜਾਬੀ ਭਾਸ਼ਾ ਅਧਿਆਪਕ ਕਿਉਂ ਨਹੀਂਕਿਉਂ ਨਹੀਂ ਦਫ਼ਤਰਾਂ ਚ ਸਿਰਫ਼ ਪੰਜਾਬੀ ਬੋਲੀ ਦੀ ਵਰਤੋਂ ਕੀਤੀ ਜਾਂਦੀਕਿਉਂ ਨਹੀਂ ਅਦਾਲਤਾਂ ਚ ਪੰਜਾਬੀ ਬੋਲੀ ਲਾਗੂ ਕੀਤੀ ਜਾਂਦੀਜਦ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਹੇਠਲੀਆਂ ਅਦਾਲਤਾਂ ਚ ਪੰਜਾਬੀ ਬੋਲੀ ਲਾਗੂ ਕਰਨ ਲਈ 117 ਪੰਜਾਬੀ ਸਟੈਨੋਗ੍ਰਾਫ਼ਰਾਂ ਦੀਆਂ ਪੋਸਟਾਂ ਮੰਗੀਆਂ ਗਈਆਂ। ਉਹ ਕਿਸੇ ਸਰਕਾਰ ਵੱਲੋਂ ਕਿਉਂ ਨਹੀਂ ਦਿੱਤੀਆਂ ਗਈਆਂ? ਕਿਸ ਦੇ ਪ੍ਰਭਾਵ ਨਾਲ ਇਹ ਹੋ ਰਿਹਾ ਹੈਸ਼੍ਰੋਮਣੀ ਅਕਾਲੀ ਦਲ(ਬ)ਅਕਾਲੀ -ਭਾਜਪਾ ਦੀ ਰਾਸ਼ਟਰੀ ਸਰਕਾਰ ਦਾ ਹਿੱਸਾ ਰਿਹਾ। ਇਲਾਕਾਈ ਪਾਰਟੀ ਦੀ ਤਰਜਮਾਨੀ ਕਰਦਾ ਰਿਹਾ। ਪਰ ਉਹ ਸਦਾ ਹੀ ਚੰਡੀਗੜ੍ਹ ਪੰਜਾਬ ਲਈ ਲੈਣ ਤੇ ਪੰਜਾਬ ਨਾਲ ਹੋਏ ਵਿਤਕਰਿਆਂ ਸੰਬੰਧੀ ਅਵਾਜ਼ ਉਠਾਉਣ ਲਈਪੰਜਾਬੀਆਂ ਦੀ ਆਵਾਜ਼ ਕਿਉਂ ਨਹੀਂ ਬਣਿਆ?

ਪੰਜਾਬ ਵਿੱਚੋਂ ਪੰਜਾਬੀ ਨੂੰ ਪਾਸੇ ਕਰਨ ਲਈ ਕਦੇ ਵੀ ਕੋਈ ਮੌਕਾ ਨਹੀਂ ਜਾਣ ਦਿੱਤਾ ਜਾਂਦਾ। ਕਦੇ ਪੰਜਾਬੀ ਯੂਨੀਵਰਸਿਟੀ, ਜਿਸ ਦੀ ਸਥਾਪਨਾ ਪੰਜਾਬੀ ਪ੍ਰਫੁੱਲਤ ਕਰਨ ਲਈ ਕੀਤੀ ਗਈ , ਉੱਥੇ ਲਾਜ਼ਮੀ ਪੰਜਾਬੀ ਗ੍ਰੈਜੂਏਟ ਕੋਰਸਾਂ ਚ ਹਟਾਏ ਜਾਣ ਦਾ ਯਤਨ ਹੁੰਦਾ ਹੈਕਦੇ ਦੂਰਦਰਸ਼ਨ ਜਲੰਧਰ ਚ ਪੰਜਾਬੀ ਪ੍ਰੋਗਰਾਮਾਂ ਨੂੰ ਪਿੱਛੇ ਸੁੱਟਿਆ ਜਾਂਦਾ ਹੈ। ਦੂਰਦਰਸ਼ਨ ਜਲੰਧਰਜੋ ਪੰਜਾਬ ਦੀ ਬੋਲੀ ਪੰਜਾਬੀਪੰਜਾਬ ਦੇ ਸੱਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਬਣਾਇਆ ਗਿਆ ਸੀ, ਅੱਜ ਇਸ ਨੂੰ ਗ੍ਰਹਿਣ ਲੱਗਿਆ ਹੋਇਆ ਹੈ। ਪ੍ਰੋਗਰਾਮ ਅਫ਼ਸਰਾਂ ਦੀ ਘਾਟ ਹੈ। ਨਵੇਂ ਪ੍ਰੋਗਰਾਮ ਨਹੀਂ ਬਣ ਰਹੇ। ਬਸ ਡੰਗ -ਟਪਾਊ ਕੰਮ ਹੋ ਰਿਹਾ ਹੈ। ਇਹੋ ਹਾਲ ਜਲੰਧਰ ਰੇਡੀਓ ਆਕਾਸ਼ਵਾਣੀ ਦਾ ਹੈਜੋ ਕਦੇ ਪੰਜਾਬੀਆਂ ਦੀ ਜਾਨ ਹੋਇਆ ਕਰਦਾ ਸੀ। ਕੀ ਕਦੇ ਕਿਸੇ ਪੰਜਾਬ ਸਰਕਾਰ ਨੇ ਇਸਦਾ ਨੋਟਿਸ ਲਿਆ।

ਇਹ ਤਾਂ ਕੁਝ ਉਹ ਗੱਲਾਂ ਹਨਜੋ ਵੱਡੀ ਚਿੰਤਾ ਅਤੇ ਚਿੰਤਨ ਦੀਆਂ ਹਨ। ਪਰ ਪੰਜਾਬ ਦੇ ਪਿੰਡਾਂ ਦੀ ਅਸਲ ਦਿੱਖ ਬਦਲ ਗਈ ਹੈ। ਪੰਜਾਬ ਦੇ ਪਿੰਡਾਂ ਚੋਂ “ਸੱਥ” ਗਾਇਬ ਹੋ ਗਈ ਹੈ। ਆਪਸੀ ਮੇਲ-ਮਿਲਾਪਭਾਈਚਾਰਾ ਖਤਮ ਹੋ ਗਿਆ ਹੈ ਜਾਂ ਸਿਆਸਤਦਾਨਾਂ ਨੇ ਪੰਚਾਇਤੀ ਧੜੇਬੰਦੀਆਂ ਵੱਡੀਆਂ ਕਰਕੇ ਨਿਪਟਾ ਦਿੱਤਾ ਹੈ। ਉਂਞ ਵੀ ਵੱਡੀ ਗਿਣਤੀ ਲੋਕ ਪਿੰਡ ਛੱਡ ਕੇ ਵਿਦੇਸ਼ਾਂ ਵੱਲ ਚਾਲੇ ਪਾ ਰਹੇ ਹਨ ਜਾਂ ਸ਼ਹਿਰਾਂ ਵੱਲ ਵਹੀਰਾਂ ਘੱਤ ਰਹੇ ਹਨ। ਹਾਲਾਤ ਇਹ ਹਨ ਕਿ ਪਿੰਡਾਂ ਦੇ ਸਰਕਾਰੀ ਸਕੂਲਾਂ ਚ ਨਵੀਆਂ ਗਠਿਤ ਕੀਤੀਆਂ ਜਾ ਰਹੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਲਈ ਸਥਾਨਕ ਲੋਕਾਂ ਵਿਚੋਂ  ਚੁਣੇ ਜਾਣ ਲਈ 12 ਪੰਜਾਬੀ ਨੁਮਾਇੰਦੇ ਵੀ ਨਹੀਂ ਮਿਲ ਰਹੇ। ਪਰਵਾਸੀ ਬੱਚਿਆਂ ਦੇ ਮਾਪੇ ਪ੍ਰਬੰਧ ਚ “ਭਰਤੀ” ਕਰਨ ਵਜੋਂ ਸ਼ਾਮਲ ਕੀਤੇ ਜਾ ਰਹੇ ਹਨ। ਇਹ ਇੱਕ ਇਹੋ-ਜਿਹਾ ਸੰਕੇਤ ਹੈਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਫਗਵਾੜਾ ਸ਼ਹਿਰ ਦੇ ਇਕ ਲਾਗਲੇ ਪਿੰਡ ਸਰਕਾਰੀ ਮਿਡਲ ਸਕੂਲ ਹੈ, ਜਿੱਥੇ ਵਿਦਿਆਰਥੀਆਂ ਦੀ ਗਿਣਤੀ 70 ਹੈ। ਇਕ ਸਾਇੰਸ ਅਧਿਆਪਕ ਹੈ। ਸਮਾਜਿਕ ਸਿੱਖਿਆਪੰਜਾਬੀਹਿੰਦੀ, ਪੀ.ਟੀ.ਆਈ., ਆਰਟ ਕਰਾਫ਼ਟ ਦੀਆਂ ਪੋਸਟਾਂ ਖਾਲੀ ਹਨ।70 ਵਿਦਿਆਰਥੀਆਂ ਵਿੱਚੋਂ 64 ਬੱਚੇ ਪਰਵਾਸੀ ਅਤੇ 6 ਸਥਾਨਕ ਲੋਕਾਂ ਦੇ ਹਨ6 ਪੰਜਾਬੀਆਂ ਵਿੱਚੋਂ ਪ੍ਰਬੰਧਕ ਕਮੇਟੀ ਲਈ 12 ਮਾਪੇ ਕਿੱਥੋਂ ਲੱਭਣਜਦੋਂ ਪਰਵਾਸੀ ਬੱਚੇ ਅਤੇ ਉਹਨਾਂ ਦੇ ਮਾਪੇ ਸਾਲ ਚ ਦੋ-ਤਿੰਨ ਵਾਰ ਆਪੋ – ਆਪਣੇ ਸੂਬੇ ਚ ਦੋ ਜਾਂ ਤਿੰਨ ਮਹੀਨਿਆਂ ਲਈ ਬੱਚਿਆਂ ਸਮੇਤ ਚਲੇ ਜਾਂਦੇ ਹਨਉਦੋਂ ਸਕੂਲ ਦੀਆਂ ਇਹਨਾਂ ਪ੍ਰਬੰਧਕ ਕਮੇਟੀਆਂ ਦਾ ਪ੍ਰਬੰਧ ਸਰਕਾਰੀ ਨਿਯਮਾਂ ਅਨੁਸਾਰ ਕਿਵੇਂ ਚਲਾਇਆ ਜਾ ਸਕਦਾ ਹੈ?

ਪਿੰਡਾਂ ਦੀ ਹਾਲਤ ਸਮਾਜਿਕ ਤੌਰ ਤੇ ਵੀ ਪੁੱਠੇ ਗੇੜ ਚ ਹੈ। ਰਿਸ਼ਤੇਦਾਰੀਆਂਸੁੰਗੜ ਚੁੱਕੀਆਂ ਹਨ। ਬੱਚਿਆਂਵਿਦਿਆਰਥੀਆਂਨੌਜਵਾਨਾਂ  ਉੱਤੇ ਆਪਣੀ ਮਾਂ-ਬੋਲੀ ਨਾਲੋਂ ਅੰਗਰੇਜ਼ੀ ਸਿੱਖਣ ਦਾ ਸ਼ੌਕ ਵਧਿਆ ਹੋਇਆ ਹੈਕਿਉਂਕਿ ਉਹ ਆਇਲਟਸ ਪਾਸ ਕਰ ਕੇਪਾਸਪੋਰਟ ਬਣਾ ਕੇਵਿਦੇਸ਼ਾਂ ਵੱਲ ਵਹੀਰਾਂ ਘੱਤ ਰਹੇ ਹਨ। ਇਹ ਰੁਝਾਨ ਕੁਝ ਸਮਾਂ ਭਾਵੇਂ ਘਟਿਆਪਰ ਨਿਰੰਤਰ ਜਾਰੀ ਹੈ। ਪੰਜਾਬ ਦੀਆਂ ਯੂਨੀਵਰਸਿਟੀਆਂਕਾਲਜਾਂਪ੍ਰੋਫੈਸ਼ਨਲ ਕਾਲਜਾਂ ਵਿੱਚ ਵੱਡੀ ਪੱਧਰ ਤੇ ਦੂਜੇ ਸੂਬਿਆਂ ਦੇ ਵਿਦਿਆਰਥੀਪੰਜਾਬੀਆਂ ਨਾਲੋਂ ਵੱਧ ਗਿਣਤੀ ਚ ਦਾਖਲਾ ਲੈਂਦੇ ਹਨ, ਉਹ ਵੀ ਖ਼ਾਸ ਕਰਕੇ ਪ੍ਰੋਫੈਸ਼ਨਲ ਕੋਰਸਾਂ ਵਿੱਚ।

ਇਹੋ ਜਿਹੀ ਸਥਿਤੀ ਵਿੱਚ ਪੰਜਾਬ ਦਾ ਭਵਿੱਖ ਆਖਰ ਹੈ ਕੀਕੌਣ ਫੜੇਗਾ ਪੰਜਾਬ ਦੀ ਬਾਂਹਜਦੋਂ ਕਿ ਸਿਆਸਤਦਾਨਸਮਾਜ ਸੇਵਾ ਛੱਡ ਚੁੱਕੇ ਹਨ। ਉਹਨਾਂ ਦਾ ਕਾਰੋਬਾਰ ਵੋਟ ਹਥਿਆਉਣਾ ਹੈ।  

ਪੰਜਾਬ ਦਾ ਖੇਤੀ ਖੇਤਰ ਸੰਕਟ ਚ ਹੈ। ਵੱਡੀਆਂ ਹਾਈਵੇ ਸੜਕਾਂ ਬਣਾ ਕੇ ਪੰਜਾਬ ਦੀ ਵਾਹੀਯੋਗ ਜ਼ਮੀਨਸਰਕਾਰੀ ਕਬਜ਼ੇ ਚ ਨਹੀਂਕਾਰਪੋਰੇਟੀ ਕਬਜ਼ੇ ਚ ਕੀਤੀ ਜਾ ਰਹੀ ਹੈ, ਕਿਉਂਕਿ ਇਹ ਸਿਰਫ਼ ਨਿੱਜੀ ਅਤੇ ਵਪਾਰਕ ਹਿੱਤਾਂ ਲਈ ਵਰਤੀ ਜਾਣੀ ਹੈ। ਫਿਰ ਪੰਜਾਬ ਦਾ ਕਿਸਾਨ ਕਿੱਥੇ ਜਾਏਗਾਕੀ ਮਜ਼ਦੂਰ ਉਹ ਮਜ਼ਦੂਰ ਬਣੇਗਾਇਹਨਾਂ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਦੇ ਮਾਲਜ਼ ਵਿੱਚ ਕੰਮ ਕਰੇਗਾਕਾਰਖਾਨਿਆਂ ਚ ਮਜ਼ਦੂਰੀ ਕਰੇਗਾਜਿੱਥੇ ਪਹਿਲਾਂ ਹੀ ਵੱਡੀ ਬੇਰੁਜ਼ਗਾਰੀ ਹੈ। ਖੇਤ ਮਜ਼ਦੂਰ ਕਿੱਥੇ ਰੁਲ਼ੇਗਾ?

ਪੰਜਾਬ ਦੀ ਤਬਾਹੀ ਲਈ ਜ਼ਿੰਮੇਵਾਰ ਸਾਰੇ ਕਾਰਕਾਂ ਦੀ ਨਿਸ਼ਾਨਦੇਹੀ ਸਮੇਂ ਦੀ ਮੰਗ ਹੈ। ਇਹ ਕਾਰਕ ਪੰਜਾਬ ਨੂੰ ਪੰਜਾਬ ਨਹੀਂ ਰਹਿਣ ਦੇਣਗੇ ਇਹ ਕਾਰਕ ਸਿਆਸੀ ਹਵਸ ਕਾਰਨਹੋਰ ਵੀ ਵੱਧ ਫੁੱਲ ਰਹੇ ਹਨ ਅਤੇ ਤੇਜ਼ੀ ਨਾਲ਼ ਪਨਪ ਰਹੇ ਹਨ। ਪੰਜਾਬ ਦੀ ਬੋਲੀ ਪੰਜਾਬ ਚ ਵਧਣ ਦੀ ਥਾਂ ਘਰਾਂ, ਕਾਰੋਬਾਰਾਂਸਰਕਾਰੀ ਦਫ਼ਤਰਾਂ ਚ ਛੁਟਿਆਈ ਜਾ ਰਹੀ ਹੈ। ਪੰਜਾਬ ਦਾ ਸੱਭਿਆਚਾਰ ਗਿੱਧੇਭੰਗੜੇ ਤੇ ਗਾਣਿਆਂ ਤੱਕ ਸੀਮਤ ਕਰਨ ਦੀ ਸਾਜ਼ਿਸ਼ ਰਚੀ ਜਾ ਚੁੱਕੀ ਹੈ। ਪੰਜਾਬ ਨੂੰ ਰਾਜਧਾਨੀ ਰਹਿਤਪਾਣੀਆਂ ਰਹਿਤਵਾਹੀਯੋਗ ਜ਼ਮੀਨ ਰਹਿਤਬੇਰੁਜ਼ਗਾਰੀ ਭਰਪੂਰ ਬਣਾਉਣ ਲਈ ਸਾਜ਼ਿਸ਼ਨ ਟਿੱਲ ਲਾਇਆ ਜਾ ਚੁੱਕਾ ਹੈ।    

ਹਰਿਆ-ਭਰਿਆ ਪੰਜਾਬ ਮਧੋਲਿਆ ਜਾ ਚੁੱਕਾ ਹੈ। ਜਵਾਨੀ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਸਿਓਂਕ ਖਾ ਰਹੀ ਹੈ। ਆਓ ਸ਼ਨਾਖਤ ਕਰੀਏ! ਉਹਨਾਂ ਲੋਕਾਂ ਦੀ ਜੋ ਪੰਜਾਬ ਨੂੰ ਲੋੜ ਵੇਲੇ ਵਰਤਦੇ ਹਨ ਅਤੇ ਫਿਰ ਭੁੱਲ ਜਾਂਦੇ ਹਨ ਕਿ ਇਹ ਉਹੀ ਪੰਜਾਬੀ ਲੋਕ ਨੇ ਜੋ ਸਰਹੱਦਾਂ ਤੇ ਦੇਸ ਦੀ ਰਾਖੀ ਕਰਦੇ ਹਨ। ਪੂਰੇ ਦੇਸ ਨੂੰ ਵੱਧ ਤੋਂ ਵੱਧ ਅੰਨ ਮੁਹੱਈਆ ਕਰਵਾਉਂਦੇ ਹਨ ਅਤੇ ਆਪ ਸ਼ਤੀਰਾਂ – ਲਟੈਣਾਂ ਨੂੰ ਜੱਫੇ ਪਾ ਕੇ ਦੇਸ ਨੂੰ ਭੁੱਖ ਤੋਂ ਕੋਹਾਂ ਦੂਰ ਰੱਖਦੇ ਹਨ।

Related posts

ਬਾਲੀਵੁੱਡ ਦੀਆਂ ਸਭ ਤੋਂ ਅਮੀਰ ਔਰਤ ਕਲਾਕਾਰਾਂ ਵਿੱਚ ਕੌਣ-ਕੌਣ !

admin

ਆਯੁਰਵੇਦ ਦਾ ਗਿਆਨ: ਈਥਰਿਕ ਪਰਤ ਦਾ ਅਨੁਭਵ !

admin

ਮੈਲਬੌਰਨ ‘ਚ ਦੋ ਨਵੇਂ ਇੰਡੀਅਨ ਕਮਿਊਨਿਟੀ ਸੈਂਟਰਾਂ ਲਈ ਫੰਡਿੰਗ ਉਪਲਬਧ ਹੈ !

admin