Punjab

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, 6 ਦਿਨ ਪਹਿਲਾਂ BJP ਜੁਆਇਨ ਕਰਨ ਵਾਲੇ MLA ਨੇ ਕੀਤੀ ਕਾਂਗਰਸ ‘ਚ ਵਾਪਸੀ

ਚੰਡੀਗੜ੍ਹ – ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ ਹੋਇਆ ਹੈ। ਸਿਰਫ਼ ਛੇ ਦਿਨ ਪਹਿਲਾਂ ਭਾਜਪਾ ਜੁਆਇਨ ਕਰਨ ਵਾਲੇ ਸ੍ਰੀ ਹਰਿਗੋਬਿੰਦ ਸਿੰਘ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁੜ ਕਾਂਗਰਸ ਜੁਆਇਨ ਕਰ ਲਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਕੁੱਲ 16 ਲੀਡਰਾਂ ਨੇ ਭਾਜਪਾ ਜੁਆਇਨ ਕੀਤੀ ਸੀ। ਇਨ੍ਹਾਂ ਵਿਚ ਮਾਝੇ ਦੇ ਹਲਕਾ ਕਾਦੀਆਂ ਤੋਂ ਮੌਜੂਦਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਹਿਜੰਗ ਬਾਜਵਾ ਭਾਜਪਾ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਦਿੱਲੀ ਹੈੱਡਕੁਆਰਟਰ ਵਿਖੇ ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਸਮੇਤ ਭਾਜਪਾ ਜੁਆਇਨ ਕੀਤੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਇਨ੍ਹਾਂ ਆਗੂਆਂ ਨੂੰ ਦਿੱਲੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਸੀ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin