Punjab

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ।

ਪੰਜਾਬ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਦੀ ਉਪ-ਚੋਣ ਜਿੱਤਕੇ ਨਵੇਂ ਇੰਡਸਟਰੀ ਮੰਤਰੀ ਬਣੇ ਸੰਜੀਵ ਅਰੋੜਾ ਦੀ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਲੁਧਿਆਣਾ ਵਿਧਾਨ ਸਭਾ ਉਪ-ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਲੁਧਿਆਣਾ ਪੱਛਮੀ ਦੇ ਇੱਕ ਵੋਟਰ ਜਸਵਿੰਦਰ ਸਿੰਘ ਮੱਲ੍ਹੀ ਨੇ ਸੰਜੀਵ ਅਰੋੜਾ ਦੀ ਚੋਣ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਚੋਣ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਦਾਇਰ ਕੀਤੀ ਹੈ।

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਦਾਇਰ ਪਟੀਸ਼ਨ ਵਿੱਚ ਜਸਵਿੰਦਰ ਸਿੰਘ ਮੱਲ੍ਹੀ ਨੇ ਇਲਜ਼ਾਮ ਲਾਇਆ ਹੈ ਕਿ ਸੰਜੀਵ ਅਰੋੜਾ ਨੇ ਇਸ ਚੋਣ ’ਚ ਨਾਜਾਇਜ਼ ਤਰੀਕੇ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਆਪਣੀ ਨਾਮਜ਼ਦਗੀ ’ਚ ਵੀ ਗਲਤ ਜਾਣਕਾਰੀਆਂ ਦਿੱਤੀਆਂ ਗਈਆਂ ਹਨ ਅਤੇ ਕਈ ਜਾਣਕਾਰੀਆਂ ਉਨ੍ਹਾਂ ਵੱਲੋਂ ਲੁਕਾਈਆਂ ਗਈਆਂ ਹਨ।

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਚੋਣ ਪਟੀਸ਼ਨ ’ਤੇ ਸੁਣਵਾਈ 13 ਅਗਸਤ ਨੂੰ ਕੀਤੀ ਜਾਵੇਗੀ। ਜਸਵਿੰਦਰ ਸਿੰਘ ਮੱਲ੍ਹੀ ਨੇ ਗੈਰ ਵਾਜਿਬ ਤੌਰ ਤਰੀਕਿਆਂ ਦੀ ਵਰਤੋਂ ਦਾ ਇਲਜ਼ਾਮ ਲਗਾਇਆ ਹੈ। ਨਾਲ ਹੀ ਕਿਹਾ ਕਿ ਚੋਣ ਦੌਰਾਨ ਸਰਕਾਰੀ ਮਸ਼ੀਨਰੀ ਦੀ ਵੀ ਦੁਰਵਰਤੋਂ ਕੀਤੀ ਗਈ ਸੀ ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin