Punjab

ਪੰਜਾਬ ਦੇ ਉਪ ਮੁੱਖ ਮੰਤਰੀ ਨੇ ਕੇਂਦਰ ਨੂੰ ਲਿਖਿਆ ਪੱਤਰ

ਚੰਡੀਗੜ੍ਹ – ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਹ ਬਿੱਲ 2018 ਵਿੱਚ ਪਾਸ ਕੀਤੇ ਸਨ। ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿੱਚ ਰੰਧਾਵਾ ਨੇ ਲਿਖਿਆ, “ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਇੱਕ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਇੱਕ ਜੀਵਤ ਗੁਰੂ ਮੰਨਦੇ ਹਨ ਨਾ ਕਿ ਕੋਈ ਵਸਤੂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਿੱਖ ਮਰਿਆਦਾ ਅਨੁਸਾਰ ਸਤਿਕਾਰ ਹੈ। ਇਸ ਸੰਦਰਭ ਵਿੱਚ, ਇਹ ਮਹਿਸੂਸ ਕੀਤਾ ਗਿਆ ਕਿ ਭਾਰਤੀ ਦੰਡਾਵਲੀ, 1860 ਦੀਆਂ ਮੌਜੂਦਾ ਧਾਰਾਵਾਂ 295 ਅਤੇ 295-ਏ, ਜੋ ਤਿੰਨ ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਕਰਦੀਆਂ ਹਨ, ਇਸ ਸਥਿਤੀ ਨਾਲ ਨਜਿੱਠਣ ਲਈ ਕਾਫੀ ਨਹੀਂ ਹਨ। ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੱਤਰ ਵਿੱਚ ਅੱਗੇ ਲਿਖਿਆ ਕਿ ਪੰਜਾਬ ਵਿਧਾਨ ਸਭਾ ਨੇ ‘ਭਾਰਤੀ ਦੰਡ ਸੰਹਿਤਾ (ਪੰਜਾਬ ਸੋਧ) ਬਿੱਲ, 2018 ਅਤੇ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ, 2018’ ਪਾਸ ਕਰ ਦਿੱਤਾ ਹੈ, ਜਿਸ ਵਿੱਚ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਨੀਅਤ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।

Related posts

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਵਿਵਾਦ ਦੇ ਹੱਲ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 28 ਨੂੰ

admin

ਐਮ ਪੀ ਅੰਮ੍ਰਿਤਪਾਲ ਸਿੰਘ ਵਲੋਂ ਸੰਸਦ ਸੈਸ਼ਨ ‘ਚ ਸ਼ਾਮਲ ਹੋਣ ਲਈ ਪਟੀਸ਼ਨ ਦਾਇਰ

admin

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਦੀਆਂ ਤਿਆਰੀਆਂ ਜ਼ੋਰਾਂ ‘ਤੇ

admin