ਅੰਮ੍ਰਿਤਸਰ – ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦਾਧਿਕਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ‘ਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਗੋਲਡਨ ਮਾਡਲ ਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਐੱਸਜੀਪੀਸੀ ਦੇ ਜਨਰਲ ਸਕੱਤਰ ਭਗਵੰਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ-ਪ੍ਰਧਾਨ ਸੁਰਜੀਤ ਸਿੰਘ ਮੌਜੂਦ ਸਨ। ਉਨ੍ਹਾਂ ਨੇ ਰਾਜਪਾਲ ਦੀ ਪ੍ਰੋਟੋਕਾਲ ਮੁਤਾਬਿਕ ਸਵਾਗਤ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਤੋਂ ਬਾਅਦ ਸ੍ਰੀ ਦੁਰਗਿਆਨਾ ਤੀਰਥ ‘ਚ ਨਤਮਸਤਕ ਹੋਣ ਲਈ ਰਵਾਨਾ ਹੋ ਗਏ ਹਨ।