Punjab

ਪੰਜਾਬ ਦੇ ਬਰਗਾੜੀ ਬੇਅਦਬੀ ਮਾਮਲੇ ‘ਚ ਪੈਰਵੀ ਲਈ ਵਿਸ਼ੇਸ਼ ਸਰਕਾਰੀ ਵਕੀਲ ਦੀ ਨਿਯੁਕਤੀ ‘ਤੇ ਵਿਵਾਦ

ਫ਼ਰੀਦਕੋਟ – ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਬਹਿਬਲ ਕਲਾਂ ਗੋਲ਼ੀਕਾਂਡ ਕੇਸ ਦੀ ਮੰਗਲਵਾਰ ਨੂੰ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ’ਚ ਸੁਣਵਾਈ ਹੋਈ। ਹਾਲੀਆ ਪੰਜਾਬ ਸਰਕਾਰ ਵੱਲੋਂ ਬੇਅਦਬੀ ਤੇ ਗੋਲ਼ੀ ਕਾਂਡ ਦੀਆਂ ਘਟਨਾਵਾਂ ਦੀ ਪੈਰਵੀ ਕਰਨ ਲਈ ਨਿਯੁਕਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਆਰਐੱਸ ਬੈਂਸ ਵੀ ਪਹਿਲੀ ਵਾਰ ਪੈਰਵੀ ਕਰਨ ਲਈ ਸਰਕਾਰ ਵੱਲੋਂ ਪੇਸ਼ ਹੋਏ ਪਰ ਬਚਾਅ ਪੱਖ ਦੇ ਵਕੀਲਾਂ ਨੇ ਉਨ੍ਹਾਂ ਦੇ ਪੈਰਵੀ ਕਰਨ ’ਤੇ ਇਤਰਾਜ਼ ਕੀਤਾ।

ਬਚਾਅ ਪੱਖ ਦੇ ਵਕੀਲ ਐੱਚਐੱਸ ਸੈਣੀ ਨੇ ਕਿਹਾ ਕਿ ਵਿਸ਼ੇਸ਼ ਸਰਕਾਰੀ ਵਕੀਲ ਆਰਐੱਸ ਬੈਂਸ ਵੱਲੋਂ ਕੋਟਕਪੂਰਾ ਗੋਲ਼ੀਕਾਂਡ ਕੇਸ ’ਚ ਦਰਜ ਐੱਫਆਈਆਰ ਨੰਬਰ 129 ’ਚ ਸ਼ਿਕਾਇਤਕਰਤਾ ਦੀ ਹਾਈ ਕੋਰਟ ’ਚ ਪੈਰਵੀ ਕੀਤੀ ਜਾ ਰਹੀ ਹੈ। ਕਾਨੂੰਨ ਮੁਤਾਬਕ ਹੁਣ ਉਹ ਇਨ੍ਹਾਂ ਮਾਮਲਿਆਂ ਦੀ ਬਤੌਰ ਸਰਕਾਰੀ ਵਕੀਲ ਪੈਰਵੀ ਨਹੀਂ ਕਰ ਸਕਦੇ। ਕੇਸ ਦੀ ਸੁਣਵਾਈ ਦੌਰਾਨ ਮਾਮਲੇ ਦੇ ਮੁਲਜ਼ਮ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਬਿਕਰਮਜੀਤ ਸਿੰਘ, ਤਤਕਾਲੀ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਪੰਕਜ ਬਾਂਸਲ, ਸੁਹੇਲ ਸਿੰਘ ਬਰਾੜ ਹਾਜ਼ਰ ਰਹੇ ਜਦਕਿ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਆਪਣੀ ਹਾਜ਼ਰੀ ਮਾਫ਼ ਕਰਵਾਈ। ਬਚਾਅ ਪੱਖ ਦੀ ਮੰਗ ’ਤੇ ਐੱਸਆਈਟੀ ਵੱਲੋਂ ਮੁਲਜ਼ਮਾਂ ਨੂੰ ਅਨੁਪੂਰਕ ਚਲਾਨ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਤੇ ਮਾਮਲੇ ਦੀ ਸੁਣਵਾਈ 29 ਅਕਤੂਬਰ ਤਕ ਮੁਲਤਵੀ ਕਰ ਦਿੱਤੀ ਗਈ।ਵਿਸ਼ੇਸ਼ ਸਰਕਾਰੀ ਵਕੀਲ ਆਰਐੱਸ ਬੈਂਸ ਨੇ ਕਿਹਾ ਕਿ ਬਚਾਅ ਪੱਖ ਨੂੰ ਇਤਰਾਜ਼ ਕਰਨ ਦਾ ਅਧਿਕਾਰ ਹੈ ਪਰ ਉਹ ਇਸ ਤਰ੍ਹਾਂ ਦੇ ਇਤਰਾਜ਼ ਚੁੱਕ ਕੇ ਕੇਸ ਲੰਬਾ ਖਿੱਚਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹਿਬਲ ਕਲ਼ਾਂ ਗੋਲ਼ੀ ਕਾਂਡ ਕੇਸ ’ਚ ਚਲਾਨ ਪੇਸ਼ ਹੋਣ ਤੋਂ ਬਾਅਦ 42 ਵਾਰੀ ਸੁਣਵਾਈ ਹੋ ਚੁੱਕੀ ਹੈ ਪਰ ਹਾਲੇ ਤਕ ਮੁਲਜ਼ਮਾਂ ’ਤੇ ਦੋਸ਼ ਤੈਅ ਨਹੀਂ ਹੋ ਸਕੇ।

Related posts

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin

ਸੰਗਰੂਰ ਦੇ ਸਿਵਲ ਹਸਪਤਾਲ ‘ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

admin

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਸੂਬਾ ਡੈਲੀਗੇਟ ਅਜਲਾਸ ਭਲਕੇ

admin