Punjab

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਤਬੀਅਤ ਮੁੜ ਨਾਸਾਜ਼ !

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੂੰ ਤਬੀਅਤ ਵਿਗੜਨ ਤੋਂ ਬਾਅਦ ਮੁੜ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਆਮ ਆਦਮੀ ਪਾਰਟੀ ਦੀ ਇੱਕ ਰੈਲੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਵਾਪਸੀ ਮੌਕੇ ਸਾਹ ਲੈਣ ਵਿੱਚ ਦਿੱਕਤ ਦੀ ਸਿ਼ਕਾਇਤ ਤੋਂ ਬਾਅਦ, ਉਹਨਾਂ ਨੂੰ ਸਿੱਧੇ ਹਸਪਤਾਲ ਦੇ ਐਮਰਜੈਂਸੀ ਵਿਭਾਗ ਲਿਜਾਇਆ ਗਿਆ ਜਿਥੇ ਉਹ ਜ੍ਹੇਰੇ ਇਲਾਜ ਹਨ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੂੰ ਸੋਮਵਾਰ ਸ਼ਾਮ ਨੂੰ ਮੁੜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਹੈ। ਮੁੱਖ-ਮੰਤਰੀ ਨੇ ਮੋਗਾ ਵਿਚ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਵਿਚ ਸ਼ਿਰਕਤ ਕਰਨ ਤੋਂ ਬਾਅਦ ਮੋਹਾਲੀ ਪਹੁੰਚਦਿਆਂ ਸਾਰ ਹੀ ਸਾਹ ਲੈਣ ਵਿਚ ਦਿੱਕਤ ਮਹਿਸੂਸ ਕੀਤੀ। ਇਸ ਤੋਂ ਬਾਅਦ ਸ਼ਾਮ 8 ਵਜੇ ਦੇ ਕਰੀਬ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਦਾਖਿਲ ਕਰਾਇਆ ਗਿਆ। ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਮੁੱਖ-ਮੰਤਰੀ ਨੂੰ ਬਲੱਡ ਪ੍ਰੈਸ਼ਰ ਵੱਧ ਜਾਣ ਦੇ ਕਾਰਣ ਹਸਪਤਾਲ ਜਾਣਾ ਪਿਆ ਸੀ ਪਰ ਉਹਨਾਂ ਨੂੰ ਸੋਮਵਾਰ ਸਵੇਰੇ ਛੁੱਟੀ ਦੇ ਦਿੱਤੀ ਗਈ ਸੀ। ਸਵੇਰੇ ਛੁੱਟੀ ਮਿਲਣ ਤੋਂ ਬਾਅਦ ਉਹ ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ‘ਨਸ਼ਿਆਂ ਵਿਰੁੱਧ ਜੰਗ’ ਰੈਲੀ ਵਿੱਚ ਸ਼ਾਮਲ ਹੋਏ ਪਰ ਬਾਅਦ ਵਿੱਚ ਸਿਹਤ ਵਿਗੜਨ ਕਾਰਣ ਮੁੜ ਹਸਪਤਾਲ ਜਾਣਾ ਪਿਆ।

ਮੁੱਖ-ਮੰਤਰੀ ਨੇ ਮੋਗਾ ਵਿੱਚ ਆਮ ਆਦਮੀ ਪਾਰਟੀ ਵੱਲੋਂ “ਨਸ਼ਿਆਂ ਵਿਰੁੱਧ ਜੰਗ” ਰੈਲੀ ਵਿੱਚ ਹਿੱਸਾ ਲਿਆ ਅਤੇ ਇਕੱਠ ਨੂੰ ਸੰਬੋਧਨ ਵੀ ਕੀਤਾ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਸੂਬੇ ਦੇ ਕਈ ਮੰਤਰੀ ਅਤੇ ਅਧਿਕਾਰੀ ਵੀ ਇਸ ਰੈਲੀ ਵਿੱਚ ਮੌਜੂਦ ਸਨ। ਮੁੱਖ-ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਮੋਗਾ ਰੈਲੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਆਪਣੇ ਸਮਰਥਕਾਂ ਨੂੰ ਉੱਥੇ ਉਨ੍ਹਾਂ ਨੂੰ ਮਿਲਣ ਦੀ ਅਪੀਲ ਕੀਤੀ ਸੀ। ਰੈਲੀ ਤੋਂ ਪਹਿਲਾਂ ਮੁੱਖ-ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਸੰਗਰੂਰ ਦੇ ਧੂਰੀ ਸਥਿਤ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ਵਿੱਚ ਪੂਜਾ ਵੀ ਕੀਤੀ ਸੀ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਵੀ ਆਪਣੀ ਸਿਹਤ ਨਾਸਾਜ਼ ਹੋਣ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਸੰਗਰੂਰ ਤੋਂ ਮੋਹਾਲੀ ਲਿਆਂਦਾ ਗਿਆ ਸੀ। ਪਰ ਉਸ ਸਮੇਂ ਹਸਪਤਾਲ ਪ੍ਰਸ਼ਾਸਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਿਹਤ ਠੀਕ ਹੈ। ਹੁਣ ਮੋਗਾ ਰੈਲੀ ਤੋਂ ਬਾਅਦ ਇੱਕ ਵਾਰ ਫਿਰ ਮੁੱਖ-ਮੰਤਰੀ ਨੂੰ ਦੁਬਾਰਾ ਹਸਪਤਾਲ ਭਰਤੀ ਕੀਤਾ ਗਿਆ ਹੈ।

Related posts

ਚਿੰਤਾਜਨਕ ਹੈ ਪੰਜਾਬ ‘ਚੋਂ ਖੇਤੀ ਵਾਲੀ ਉਪਜਾਉ ਜ਼ਮੀਨ ਦਾ ਹੌਲੀ-ਹੌਲੀ ਘੱਟਦੇ ਜਾਣਾ !

admin

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ

admin

ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਤੇ ਭੱਤੇ ਮਿਲਣਗੇ

admin