Punjab

ਪੰਜਾਬ ਦੇ ਰਾਜਪਾਲ ਨੇ ਰਾਜੇਸ਼ਵਰੀ ਕਲਾ ਮਹਾਉਤਸਵ ਦਾ ਉਦਘਾਟਨ ਕੀਤਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਆਪਣੇ ਟੀਚੇ ਵੱਲ ਪੂਰੀ ਸਮਰਪਣ ਭਾਵਨਾ ਨਾਲ ਅੱਗੇ ਵਧਣ ਲਈ ਕਿਹਾ।
ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਆਪਣੇ ਟੀਚੇ ਵੱਲ ਪੂਰੀ ਸਮਰਪਣ ਭਾਵਨਾ ਨਾਲ ਅੱਗੇ ਵਧਣ ਲਈ ਕਿਹਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜੇਸ਼ਵਰੀ ਕਲਾ ਸੰਗਮ, ਏ.ਪੀ.ਜੇ. ਕਾਲਜ ਆਫ ਫਾਈਨ ਆਰਟਸ ਜਲੰਧਰ ਦੀ ਗੋਲਡਨ ਜੁਬਲੀ ਅਤੇ ਛੇਵੇਂ ਰਾਜੇਸ਼ਵਰੀ ਕਲਾ ਮਹਾਉਤਸਵ ਦਾ ਉਦਘਾਟਨ ਕਰਦਿਆਂ ਰਾਜਪਾਲ ਨੇ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੇ ਧਾਰਨੀ ਬਣਾਉਣ ‘ਤੇ ਜ਼ੋਰ ਦਿੱਤਾ। ਸੂਬੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲੜਾਈ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ਲਈ ਲੋਕਾਂ ਨੂੰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਸ ਸਮਾਜਿਕ ਬੁਰਾਈ ਖਿਲਾਫ਼ ਅੱਗੇ ਆਉਣਾ ਚਾਹੀਦਾ ਹੈ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਗੈਸ ਦੀ ਕੋਈ ਕਿੱਲਤ ਨਹੀਂ ਕੁੱਝ ਵਿਅਕਤੀਆਂ ਨੇ ਇੱਕ ਨਕਲੀ ਸੰਕਟ ਪੈਦਾ ਕਰ ਦਿੱਤਾ – ਅਰੋੜਾ

admin

ਡਾ: ਵਿਜੈ ਗਰਗ ਦੀ ਕਿਤਾਬ ‘ਫ੍ਰੌਮ ਫੇਲਰ ਟੂ ਸਕਸੈਸ’ ਰਿਲੀਜ਼

admin