Punjab

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ !

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਧਾਰਮਿਕ ਸਜ਼ਾ ਸਵੀਕਾਰ ਕਰਦੇ ਹੋਏ।

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਅਤੇ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀ ਗਲਤੀ ਨੂੰ ਸਵੀਕਾਰ ਕੀਤਾ। ਇਸ ਉਪਰੰਤ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਜੋਤ ਬੈਂਸ ਨੂੰ ਤਨਖਾਹੀਆ ਕਰਾਰ ਐਲਾਨਿਆ ਅਤੇ ਸਜ਼ਾ ਵੀ ਸੁਣਾਈ। ਜਥੇਦਾਰ ਨੇ ਹਰਜੋਤ ਬੈਂਸ ਨੂੰ ਸਜ਼ਾ ਲਾਉਂਦੇ ਹੋਏ ਕਿਹਾ ਕਿ ਉਹ (ਹਰਜੋਤ ਬੈਂਸ) ਅੱਜ ਹੀ ਹੁਣੇ ਹੀ, 9ਵੇਂ ਪਾਤਸ਼ਾਹ ਤੋਂ ਗੁਰੂ ਕੇ ਮਹਿਲ ਤੱਕ ਤੁਰ ਕੇ ਜਾਣਗੇ।

ਇਸ ਤੋਂ ਇਲਾਵਾ ਗੁਰਦੁਆਰਾ ਕੋਠਾ ਸਾਹਿਬ ਵਿਖੇ 100 ਮੀਟਰ ਤੁਰ ਕੇ ਜਾਣਗੇ ਅਤੇ ਗੁਰੂਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਵੀ 100 ਮੀਟਰ ਤੁਰਕੇ ਜਾਣਗੇ ਅਤੇ ਲੋੜੀਂਦੇ ਕਾਰਜਾਂ ਦਾ ਪ੍ਰਬੰਧ ਕਰਨਗੇ। ਇਸ ਦੇ ਨਾਲ ਹੀ ਇਨ੍ਹਾਂ ਧਾਰਮਿਕ ਸਥਾਨਾਂ ਵੱਲ ਜਾਣ ਵਾਲੇ ਰਸਤਿਆਂ ਨੂੰ ਠੀਕ ਕਰਵਾਉਣਗੇ। ਹਰਜੋਤ ਬੈਂਸ ਨੂੰ ਗੁਰਦੁਆਰਾ ਸ਼੍ਰੀ ਸੀਸਗੰਜ ਸਾਹਿਬ ਵਿਖੇ ਵੀ ਜਾਣ ਲਈ ਜਥੇਦਾਰ ਵੱਲੋਂ ਕਿਹਾ ਗਿਆ ਹੈ। ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹਰਜੋਤ ਬੈਂਸ ਦੋ ਦਿਨ ਜੋੜਾਘਰ ਵਿੱਚ ਸੇਵਾ ਕਰਨਗੇ ਅਤੇ 1100 ਰੁਪਏ ਦੀ ਦੇਗ ਕਰਵਾਉਣਗੇ।

24 ਜੁਲਾਈ ਨੂੰ ਪੰਜਾਬ ਭਾਸ਼ਾ ਵਿਭਾਗ ਵੱਲੋਂ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦਾ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ ਸੀ। ਪ੍ਰੋਗਰਾਮ ‘ਚ ਪੰਜਾਬੀ ਸਿੰਗਰ ਬੀਰ ਸਿੰਘ ਨੇ ਪਰਫੋਰਮ ਕੀਤਾ ਸੀ ਤੇ ਪ੍ਰੋਗਰਾਮ ਦੀਆਂ ਨੱਚਣ-ਟੱਪਣ ਦੀਆਂ ਵੀਡੀਓ ਵਾਇਰਲ ਹੋਣ ਤੋਂ ਬਾਅਦ, ਇਸ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਰਾਜ਼ਗੀ ਪ੍ਰਗਟ ਕੀਤੀ ਗਈ ਸੀ। 1 ਅਗਸਤ ਨੂੰ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਪੰਜ ਸਿੰਘ ਸਾਹਿਬਾਨ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਉਸ ਦਿਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਦੋਵਾਂ ਨੂੰ 6 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।

Related posts

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ: ਪੰਜ ਸਿੰਘ ਸਾਹਿਬਾਨ

admin

ਪ੍ਰੋ. ਭਾਈ ਰਾਮ ਸਿੰਘ ਦੇ ਖਾਲਸਾ ਕਾਲਜ ਦੀ ਇਮਾਰਤਕਲਾ ’ਚ ਯੋਗਦਾਨ ਨੂੰ ਯਾਦ ਕੀਤਾ !

admin

ਖਾਲਸਾ ਕਾਲਜ ਇੰਜੀਨੀਅਰਿੰਗ ਦਾ ਨਾਮ ਭਾਰਤ ਦੇ ਚੋਟੀ ਦੇ ਕਾਲਜਾਂ ‘ਚ ਸ਼ੁਮਾਰ !

admin