Punjab

ਪੰਜਾਬ ਦੇ 25 ਸਰਕਾਰੀ ਸਕੂਲਾਂ ਦੇ ਨਾਮ ਬਦਲਕੇ ਉੱਘੀਆਂ ਸ਼ਖਸੀਅਤਾਂ ਦੇ ਨਾਂਵਾਂ ‘ਤੇ ਰੱਖੇ ਜਾਣਗੇ !

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ।

ਪੰਜਾਬ ਦੇ 25 ਸਰਕਾਰੀ ਸਕੂਲਾਂ ਦੇ ਹੁਣ ਨਾਮ ਬਦਲਕੇ ਉੱਘੀਆਂ ਸ਼ਖਸੀਅਤਾਂ ਦੇ ਨਾਵਾਂ ‘ਤੇ ਰੱਖੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉੱਘੀਆਂ ਸ਼ਖਸੀਅਤਾਂ ਦੀ ਸੂਚੀ ਦੇ ਵਿੱਚ ਮੈਰਾਥਨ ਦੌੜਾਕ ਫੌਜਾ ਸਿੰਘ, ਪ੍ਰਸਿੱਧ ਲੇਖਕ ਬਲਵੰਤ ਗਾਰਗੀ ਅਤੇ ਕਈ ਸੁੰਤਤਰਾ ਸੰਗਰਾਮੀਆਂ ਦੇ ਨਾਮ ਵੀ ਸ਼ਾਮਲ ਹਨ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, ‘ਕਈ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਉੱਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਜਿਨ੍ਹਾਂ ਦੇ ਇਤਿਹਾਸ, ਫੋਟੋਆਂ ਅਤੇ ਜੀਵਨੀਆਂ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਬਿਆਸ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਅਥਲੀਟ ਫੌਜਾ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ। ਇਸੇ ਤਰ੍ਹਾਂ ਹੀ ਖਟਕੜ ਕਲਾਂ ਵਿੱਚ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ। ਇੱਕ ਹੋਰ ਸਕੂਲ ਦਾ ਨਾਮ ਪ੍ਰਸਿੱਧ ਲੇਖਕ ਬਲਵੰਤ ਗਾਰਗੀ ਦੇ ਨਾਮ ’ਤੇ ਰੱਖਿਆ ਜਾਵੇਗਾ। ਕੁੱਲ 25 ਸਕੂਲਾਂ ਦੇ ਨਾਮ ਬਦਲੇ ਜਾਣਗੇ ਜਿਨ੍ਹਾਂ ਵਿੱਚ ਹਾਕੀ ਖਿਡਾਰੀਆਂ ਦਾ ਸਨਮਾਨ ਕਰਨ ਵਾਲੇ ਸਕੂਲ ਵੀ ਸ਼ਾਮਲ ਹਨ ਅਤੇ ਇਸਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

Related posts

ਬਜੁਰਗ ਸਾਡਾ ਸਰਮਾਇਆ ਜਾਂ…?

admin

ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

Bunty

ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਧਾਰਮਿਕ ਦੀਵਾਨ

Bunty