Punjab

ਪੰਜਾਬ ਦੇ14 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ –  ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ, ਇਹ ਆਉਣ ਵਾਲੇ 3 ਦਿਨਾਂ ਵਿਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਸਭ ਦੇ ਦਰਮਿਆਨ ਪੰਜਾਬ ਦਾ ਤਾਪਮਾਨ ਤਾਂ ਆਮ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਅਜੇ ਤਕ ਮੀਂਹ ਨਹੀਂ ਪਿਆ। ਪਿਛਲੇ ਕੁਝ ਦਿਨਾਂ ਵਿਚ ਲੁਧਿਆਣਾ ਅਤੇ ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿਚ ਲਗਭਗ 47 ਮਿ.ਮੀ. ਬਾਰਿਸ਼ ਹੋਈ। ਜਦਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਲਈ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿਚ ਤਾਪਮਾਨ ਆਮ ਹੋ ਗਿਆ ਹੈ ਪਰ ਲੋਕ ਹੁੰਮਸ ਤੋਂ ਪ੍ਰੇਸ਼ਾਨ ਹੋ ਰਹੇ ਹਨ।
ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ : ਪੰਜਾਬ ‘ਚ ਭਾਵੇਂ ਮਾਨਸੂਨ ਸਰਗਰਮ ਹੋ ਗਿਆ ਹੈ ਪਰ ਫਿਰ ਵੀ ਲੋਕ ਮੀਂਹ ਨੂੰ ਤਰਸ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਸਿਰਫ਼ 8 ਜ਼ਿਲ੍ਹਿਆਂ ਵਿਚ ਹੀ ਮੀਂਹ ਪਿਆ ਹੈ। ਜਿਸ ਵਿਚ ਰੂਪਨਗਰ ਵਿਚ 10 ਐੱਮ.ਐੱਮ., ਪਠਾਨਕੋਟ ਵਿੱਚ 4 ਐੱਮ.ਐੱਮ., ਗੁਰਦਾਸਪੁਰ ਵਿੱਚ 4.7 ਐੱਮ.ਐੱਮ., ਬਠਿੰਡਾ ਵਿੱਚ 1 ਐੱਮ.ਐੱਮ., ਲੁਧਿਆਣਾ ਵਿੱਚ 9.6 ਐੱਮ.ਐੱਮ. ਅਤੇ ਅੰਮ੍ਰਿਤਸਰ ਵਿੱਚ 0.4 ਐੱਮ.ਐੱਮ. ਮੀਂਹ ਦਰਜ ਕੀਤਾ ਗਿਆ ਹੈ।
7 ਜ਼ਿਲਿਆਂ ‘ਚ ਯੈਲੋ ਅਲਰਟ, 7 ‘ਚ ਆਰੇਂਜ ਅਲਰਟ: ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ.ਏ.ਐੱਸ. ਨਗਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Related posts

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਖ-ਵੱਖ ਮੁਕਾਬਲਿਆਂ ’ਚ ਖੱਟਿਆ ਨਾਮਣਾ

admin

‘ਜੰਗ ਖ਼ੁਦ ਹੀ ਮਸਲਾ ਹੈ; ਮਸਲੇ ਦਾ ਹੱਲ ਨਹੀਂ’

admin

ਅਕਾਲੀ ਦਲ ਔਰਤਾਂ ਨੂੰ ਹਰ ਪੱਧਰ ’ਤੇ ਬਣਦਾ ਸਤਿਕਾਰ ਦੇਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

Bunty