Punjab

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

ਬਟਾਲਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਵਿੱਚ ਦੱਸਿਆ, “ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।”
ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ।
ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ।
ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।

Related posts

ਪੰਜਾਬ ਵਿੱਚ ਹੜ੍ਹਾਂ ਨੇ 37 ਸਾਲਾਂ ਬਾਅਦ ਵੱਡੀ ਤਬਾਹੀ ਮਚਾਈ ਹੈ !

admin

ਪੰਜਾਬ ਦੇ 23 ਜਿਲ੍ਹੇ ਹੜ੍ਹਾਂ ਦੀ ਮਾਰ ਹੇਠ : ਦਿੱਲੀ ਵਿੱਚ ਵੀ ਹਾਲਾਤ ਗੰਭੀਰ !

admin

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin