ਸਾਹਨੇਵਾਲ – ਹਲਕਾ ਸਾਹਨੇਵਾਲ ਦੇ ਅਧੀਨ ਪੈੰਦੇ ਪਿੰਡ ਮੰਗਲੀ ਟਾਂਡਾ ਦੇ ਨਾਮਵਰ ਸਮਾਜਸੇਵੀ ਆਗੂ ਹਰਮਿੰਦਰ ਸਿੰਘ ਸੋਢੀ (ਸਾਬਕਾ ਕੋਆਰਡੀਨੇਟ ਭਾਰਤ ਸਰਕਾਰ) ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਭਾਜਪਾ ਆਗੂ ਦੀ ਹਾਜ਼ਰੀ ‘ਚ ਭਾਜਪਾ ‘ਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਹਾਈਕਮਾਂਡ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੀ ਚਡ਼੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਕੇੰਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਆਪਣਾ ਪੂਰਨ ਸਹਿਯੋਗ ਦੇਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਜਨਰਲ ਸੈਕਟਰੀ ਰਾਜੇਸ ਬਾਗਾ,ਪ੍ਰਧਾਨ ਜਸਵੀਰ ਮਹਿਤਾ, ਜਨਰਲ ਸਕੱਤਰ ਜੀਵਨ ਗੁਪਤਾ,ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਟਿੰਕੂ ਆਦਿ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।