India

ਪੰਜਾਬ ਬੰਦ ਦੇ ਸੱਦੇ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸੜਕ ਤੇ ਰੇਲ ਆਵਾਜਾਈ ਕੀਤੀ ਠੱਪ !

ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸਾਂਝਾ ਕਿਸਾਨ ਮੋਰਚਾ (ਐੱਸ. ਕੇ. ਐੱਮ.) ਵੱਲੋਂ ਜਲੰਧਰ 'ਚ ਸੋਮਵਾਰ ਨੂੰ ਵੱਖ-ਵੱਖ ਮੰਗਾਂ ਨੂੰ ਲੈ ਕੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ 'ਚ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ 'ਤੇ ਧਰਨੇ ਦੌਰਾਨ ਕਿਸਾਨ। (ਫੋਟੋ: ਏ ਐਨ ਆਈ)
ਚੰਡੀਗੜ੍ਹ – ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ 30 ਦਸੰਬਰ ਵਾਲੇ ਦਿਨ ਪੰਜਾਬ ਦੇ ਕੋਈ 12 ਜ਼ਿਲ੍ਹਿਆਂ ਵਿੱਚ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ।
ਇਸ ਸੰਬੰਧੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਦੱਸਿਆ ਕਿ ਜਿੱਥੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਰਕਰਾਂ ਤੇ ਆਗੂਆਂ ਨੇ ਆਪਣੇ ਤੌਰ ਤੇ ਸੜਕਾਂ ਅਤੇ ਰੇਲ ਆਵਾਜਾਈ ਨੂੰ ਠੱਪ ਕਰਨ ਦੇ ਨਾਲ ਨਾਲ ਬਹੁਤ ਥਾਵਾਂ ਤੇ ਮੰਡੀਆਂ ਅਤੇ ਬੈਂਕਾਂ ਨੂੰ ਬੰਦ ਕਰਾਉਣ ਵਿੱਚ ਆਪਣੀ ਭੂਮਿਕਾ ਨਿਭਾਈ ਉਥੇ ਯੂਨੀਅਨ ਨੇ ਬਾਕੀ ਕਿਸਾਨ ਜੱਥੇਬੰਦੀਆਂ ਅਤੇ ਭਰਾਤਰੀ ਜੱਥੇਬੰਦੀਆਂ ਨਾਲ ਮਿਲ ਕੇ ਬਾਜ਼ਾਰਾਂ ਅਤੇ ਹੋਰ ਸੰਸਥਾਵਾਂ ਨੂੰ ਬੰਦ ਕਰਨ ਵਾਸਤੇ ਲੋਕਾਂ ਨੂੰ ਪ੍ਰੇਰਿਆ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੀਨੀਆਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਸੂਬਾਈ ਆਗੂ ਅਵਤਾਰ ਸਿੰਘ ਮਹਿਮਾ ਦੀ ਅਗਵਾਈ ਵਿੱਚ ਪਟਿਆਲਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਬਰਨਾਲਾ, ਮਾਨਸਾ ਅਤੇ ਕਪੂਰਥਲਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵੱਡੇ ਪੱਧਰ ਪੰਜਾਬ ਬੰਦ ਦਾ ਸਮਰਥਨ ਕੀਤਾ ਗਿਆ, ਇਹਨਾਂ ਜ਼ਿਲਿਆਂ ਵਿੱਚ ਕਈ ਥਾਵਾਂ ਉੱਤੇ ਕਿਤੇ ਇਕੱਲਿਆਂ ਅਤੇ ਕਿਤੇ ਦੂਸਰਿਆਂ ਨਾਲ ਮਿਲ ਕੇ ਬੰਦ ਨੂੰ ਅਸਰਦਾਰ ਬਣਾਇਆ। ਸਿੱਟੇ ਵਜੋਂ ਅੱਜ ਦਾ ਬੰਦ ਮੁਕੰਮਲ ਤੌਰ ਤੇ ਕਾਮਯਾਬ ਹੋ ਨਿਬੜਿਆ ਅਤੇ ਸਵੇਰੇ ਠੀਕ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਕਿਹਾ ਜਾਵੇ ਤਾਂ ਕੋਈ ਚਿੜੀ ਵੀ ਨਹੀਂ ਫੜਕੀ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਡਾਕਟਰ ਦਰਸ਼ਨ ਪਾਲ ਨੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਮਿਹਨਤਕਸ਼ ਲੋਕਾਂ ਵਪਾਰੀਆਂ ਅਤੇ ਹੋਰ ਸਾਰੇ ਤਬਕਿਆਂ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਲੋਕਾਂ ਦਾ ਏਕਾ ਅੱਜ ਦੀਆਂ ਹਾਲਤਾਂ ਦੇ ਵਿੱਚ ਬਹੁਤ ਜਰੂਰੀ ਹੈ ਕਿਉਂਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਅਤੇ ਪੰਜਾਬੀ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਧੱਕਾ ਤੇ ਵਿਤਕਰਾ ਕਰਦੀ ਆ ਰਹੀ ਹੈ। ਉਨਾਂ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਸਰਕਾਰ ਸੂਬਿਆਂ ਦੇ ਸਭ ਤਰ੍ਹਾਂ ਦੇ ਅਧਿਕਾਰਾਂ ਨੂੰ ਕੇਂਦਰੀਕ੍ਰਿਤ ਕਰ ਰਹੀ ਹੈ ਇਸ ਲਈ ਪੰਜਾਬ ਦੇ ਲੋਕਾਂ ਦੀ ਲੜਾਈ ਜੋ ਕਿਸਾਨਾਂ ਦੇ ਹਿੱਤ ਵਿੱਚ ਲੜੀ ਜਾ ਰਹੀ ਹੈ ਇਹ ਜਰੂਰ ਹੀ ਇੱਕ ਦੇਸ਼ ਵਿਆਪੀ ਅੰਦੋਲਨ ਨੂੰ ਜਨਮ ਦੇਵੇਗੀ।

Related posts

ਕੀ ਦੇਸ਼ ਵਿੱਚ ਧਾਰਮਿਕ ਯੁੱਧ ਭੜਕਾਉਣ ਲਈ ਸੁਪਰੀਮ ਕੋਰਟ ਜ਼ਿੰਮੇਵਾਰ ਹੈ ?

admin

ਭਾਰਤੀ ਸੰਵਿਧਾਨ ਦੀ ਧਾਰਾ 142 ਕੀ ਹੈ ਜਿਸਨੂੰ ਉਪ-ਰਾਸ਼ਟਰਪਤੀ ਨੇ ‘ਪ੍ਰਮਾਣੂ ਮਿਜ਼ਾਈਲ’ ਕਿਹਾ ?

admin

14 ਅੱਤਵਾਦੀ ਹਮਲਿਆਂ ਦਾ ਦੋਸ਼ੀ, 5 ਲੱਖ ਰੁਪਏ ਦਾ ਇਨਾਮ: ਗੈਂਗਸਟਰ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫਤਾਰ

admin