ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਲਬਾਤ ਖਤਮ ਹੋ ਗਈ ਹੈ। ਦੋਵੇਂ ਆਗੂ ਮੀਡੀਆ ਨਾਲ ਬਿਨਾਂ ਗੱਲ ਕੀਤੇ ਨਿਕਲ ਗਏ। ਸੂਤਰਾਂ ਦਾ ਕਹਿਣਾ ਹੈ ਕਿ ਹਾਲ ਵਿੱਚ ਨਿਯੁਕਤ ਦੋ ਅਫ਼ਸਰਾਂ ਨੂੰ ਹਟਾਇਆ ਜਾ ਸਕਦਾ ਹੈ, ਪਰ ਇਸ ਬਾਰੇ ਅੱਜ ਦੇਰ ਰਾਤ ਤਕ ਫ਼ੈਸਲਾ ਹੋ ਸਕਦਾ ਹੈ। ਬੈਠਕ ਤੋਂ ਬਾਅਦ ਕਾਂਗਰਸ ਆਗੂਆਂ ਨੇ ਕਿਹਾ ਕਿ ਸਾਰੇ ਮਾਮਲੇ ਸੁਲਝ ਗਏ ਹਨ ਅਤੇ ਇਸ ਬਾਰੇ ਕੱਲ੍ਹ ਤੱਕ ਸਥਿਤੀ ਸਾਫ਼ ਹੋ ਜਾਵੇਗੀ। ਸਿੱਧੂ ਨੇ ਅਸਤੀਫ਼ਾ ਵਾਪਸ ਲਿਆ ਜਾਂ ਨਹੀਂ ਇਸ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੋ ਸਕਿਆ। ਦੱਸਿਆ ਜਾਂਦਾ ਹੈਕਿ ਬੈਠਕ ’ਚ ਸਿੱਧੂ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਨੂੰ ਮਰਨ ਨਹੀਂ ਦਿਆਂਗਾ।
ਬੈਠਕ ’ਚ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਬਾਰੇ ਗੱਲਬਾਤ ਹੋਈ। ਦੱਸਿਆ ਜਾਂਦਾ ਹੈ ਕਿ ਸਿੱਧੂ ਪੰਜਾਬ ਦੇ ਕਾਰਜ ਵਾਹਕ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਅਤੇ ਏਜੀ ਅਮਰਪ੍ਰੀਤ ਸਿੰਘ ਦਿਓਲ ਨੂੰ ਹਟਾਉਣ ’ਤੇ ਅੜੇ ਹੋਏ ਸਨ। ਦੂਜੇ ਪਾਸੇ ਕਾਂਗਰਸ ਦੇ ਸੂਤਰਾਂ ਨੇ ਸੰਕੇਤ ਦਿੱਤਾ ਕਿ ਦੋਵਾਂ ਦੀ ਬੈਠਕ ’ਚ ਮਾਮਲਾ ਸੁਲਝ ਸਕਦਾ ਹੈ। ਦੂਜੇ ਪਾਸੇ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਦੀ 4 ਅਕਤੂਬਰ ਨੂੰ ਬੈਠਕ ਬੁਲਾਈ ਹੈ।