Punjab

ਪੰਜਾਬ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਸੀ ਅਕਾਲੀ ਦਲ ਛੋਟਾ ਭਰਾ ਬਣੇ

ਚੰਡੀਗੜ੍ਹ – ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਪੰਜਾਬ ‘ਚ ਬਦਲਦੇ ਸਿਆਸੀ ਹਾਲਾਤ ਦਰਮਿਆਨ ਭਾਜਪਾ ਦੇ ਸੂਬਾ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਸੀ ਕਿ ਜੇਕਰ ਅਕਾਲੀ ਦਲ ਛੋਟਾ ਭਰਾ ਬਣਨ ਲਈ ਤਿਆਰ ਹੈ ਤਾਂ ਭਾਜਪਾ ਇਕ ਵਾਰ ਫਿਰ ਗਠਜੋੜ ਕਰ ​​ਸਕਦੀ ਹੈ। ਦੁਸ਼ਯੰਤ ਗੌਤਮ ਦੇ ਇਸ ਬਿਆਨ ‘ਤੇ ਪਾਰਟੀ ਦੇ ਚੋਣ ਇੰਚਾਰਜ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਭਾਜਪਾ ਦੇ ਸੂਬਾ ਦਫ਼ਤਰ ‘ਚ ਚੋਣਾਂ ਸਬੰਧੀ ਬੈਠਕਾਂ ‘ਚ ਹਿੱਸਾ ਲੈਣ ਪਹੁੰਚੇ ਸ਼ੇਖਾਵਤ ਕਰਤਾਰਪੁਰ ਕਾਰੀਡੋਰ ਖੁੱਲ੍ਹਣ ਤੇ ਖੇਤੀ ਕਾਨੂੰਨਾਂ ਦੇ ਵਾਪਸ ਹੋਣ ਨੂੰ ਜਿੱਥੇ ਇਤਿਹਾਸਕ ਦੱਸਦੇ ਹਨ, ਉੱਥੇ ਹੀ ਗੌਤਮ ਦੇ ਬਿਆਨ ‘ਤੇ ਕੁਝ ਹੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੰਦੇ ਹਨ। ਸ਼ੇਖਾਵਤ ਦਾ ਕਹਿਣਾ ਹੈ ਕਿ ਪਾਰਟੀ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।ਇਸ ਦੇ ਨਾਲ ਹੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪਾਰਟੀ 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਅੱਜ ਪੰਜਾਬ ‘ਚ ਚਰਨਜੀਤ ਸਿੰਘ ਚੰਨੀ ਅਤੇ ਅਰਵਿੰਦ ਕੇਜਰੀਵਾਲ ਵਿਚਾਲੇ ਚੋਣ ਵਾਅਦੇ ਕਰਨ ਦੀ ਹੋੜ ਲੱਗੀ ਹੋਈ ਹੈ। ਅਰਵਿੰਦ ਕੇਜਰੀਵਾਲ ਵੱਲੋਂ ਆਟੋ ਚਾਲਕ ਦੇ ਘਰ ਖਾਣਾ ਖਾਣ ਅਤੇ ਪਿਛਲੇ ਦਿਨੀਂ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਅਜਿਹਾ ਹੀ ਕੁਝ ਕਰਨ ਬਾਰੇ ਟਿੱਪਣੀ ਕਰਦਿਆਂ ਸ਼ਰਮਾ ਨੇ ਕਿਹਾ ਕਿ ਆਮ ਆਦਮੀ 3 ਕਰੋੜ ਦੀ ਗੱਡੀ ਨਹੀਂ ਖਰੀਦਦਾ।ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜੇਕਰ ਇਮਰਾਨ ਖ਼ਾਨ ਨੂੰ ਆਪਣਾ ਵੱਡਾ ਭਰਾ ਦੱਸਦੇ ਹਨ ਤਾਂ ਉਨ੍ਹਾਂ ਨੂੰ ਬੋਲ ਕੇ ਅੱਤਵਾਦ ਬੰਦ ਕਰਵਾਉਣ। ਉਨ੍ਹਾਂ ਕਿਹਾ ਕਿ ਨਿੱਜੀ ਪ੍ਰੇਮ ਦੇਸ਼ ਤੋਂ ਵੱਡਾ ਨਹੀਂ ਹੁੰਦਾ। ਭਾਜਪਾ ਦੇ ਰਾਸ਼ਟਰਵਾਦ ‘ਤੇ ਕੋਈ ਉਂਗਲ ਨਹੀਂ ਚੁੱਕ ਸਕਦਾ। ਨਵਜੋਤ ਸਿੱਧੂ ਦੇਸ਼ ਭਗਤੀ ਦਾ ਡਰਾਮਾ ਕਰਦੇ ਹਨ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin