Punjab

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਬੋਲੇ-ਮੁਸ਼ਕਲ ਸਮੇਂ ਵੱਲ ਵਧ ਰਿਹੈ ਪੰਜਾਬ

ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸਿਆਸੀ ਵਾਰ ਕੀਤਾ ਹੈ। ਉਨ੍ਹਾਂ ਹਿਕਾ ਕਿ ਇਹ ਪੰਜਾਬ ਦੇ ਲੋਕਾਂ ਦੀ ਮਾੜੀ ਕਿਸਮਤ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਰੂਪ ’ਚ ਇਕ ‘ਕਠਪੁਤਲੀ’ ਨੇਤਾ ਮਿਲਿਆ ਹੈ। ਮੁੱਖ ਮੰਤਰੀ ਚੰਨੀ ਨੂੰ ਹਰ ਫ਼ੈਸਲੇ ਲਈ ਦਿੱਲੀ ਦਰਬਾਰ ’ਚ ਹਾਜ਼ਰੀ ਭਰਨੀ ਪੈਂਦੀ ਹੈ। ਮੁੱਖ ਮੰਤਰੀ ਚੰਨੀ ਵੱਲੋਂ ਆਪਣੀ ਕੈਬਨਿਟ ਮੰਤਰੀ ਦੇ ਰੂਪ ’ਚ ਇਕ ਦਾਗੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਜਗ੍ਹਾ ਦਿੱਤੇ ਜਾਣ ਦੇ ਵਿਰੁੱਧ ਕਾਂਗਰਸੀ ਆਗੂਆਂ ਨੇ ਪਹਿਲਾਂ ਹੀ ਵਿਰੋਧ ਸ਼ੁਰੂ ਕਰ ਦਿੱਤਾ ਹੈ। ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਦੇ ਰੂਪ ’ਚ ਨਿਯੁਕਤ ਕਰਕੇ, ਕਾਂਗਰਸ ਪਾਰਟੀ ਨੇ ਮੁੜ ਸਪੱਸ਼ਟ ਕਰ ਦਿੱਤਾ ਹੈ ਕਿ ਉਸ ਨੂੰ ਸੂਬੇ ਦੀ ਜਨਤਾ ਦੀ ਨੈਤਿਕਤਾ ਅਤੇ ਸੰਵੇਦਨਸ਼ੀਲਤਾ ਦੀ ਕੋਈ ਪਰਵਾਹ ਨਹੀਂ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਵਿਧਾਇਕ ਦੇ ਇਕ ਵਰਗ ਨੇ ਹਾਈ ਕਮਾਨ ਨੂੰ ਲਿਖਿਆ ਸੀ ਕਿ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਦੇ ਰੂਪ ’ਚ ਨਿਯੁਕਤ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਉਹ ਇਕ ਘੁਟਾਲੇ ’ਚ ਸ਼ਾਮਲ ਸੀ। ਉਨ੍ਹਾਂ ਦੀ ਜਗ੍ਹਾ ਇਕ ਸਾਫ਼ ਅਕਸ ਵਾਲੇ ਕਾਂਗਰਸੀ ਆਗੂ ਨੂੰ ਕੈਬਨਿਟ ’ਚ ਜਗ੍ਹਾ ਦਿੱਤੀ ਜਾਣੀ ਚਾਹੀਦੀ ਹੈ। ਹਾਲਾਂਕਿ ਲੰਮੇਂ ਸਮੇਂ ਤੋਂ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਕਾਂਗਰਸ ਹਾਈ ਕਮਾਨ ਨੇ ਅੱਗੇ ਵਧ ਕੇ ਰਾਣਾ ਨੂੰ ਮੰਤਰੀ ਬਣਾ ਦਿੱਤਾ। ਸ਼ਰਮਾ ਨੇ ਕਿਹਾ ਕਿ ਇਹ ਸਭ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਹੈ। ਰਾਣਾ ਗੁਰਮੀਤ ਸਿੰਘ ਸੋਢੀ ਹਾਲ ਹੀ ਵਿੱਚ ਸਰਕਾਰ ਤੋਂ ਆਪਣੀ ਜ਼ਮੀਨ ਐਕਵਾਇਰ ਲਈ ਦੋ ਵਾਰ ਮੁਆਵਜਾ ਲੈਣ ’ਚ ਸ਼ਾਮਲ ਰਹੇ ਹਨ। ਸ਼ਾਮ ਸੁੰਦਰ ਅਰੋੜਾ ਵੀ ਘੁਟਾਲਿਆਂ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਸ਼ਰਮਾ ਨੇ ਕਿਹਾ ਕਿ ਇਸ ਨਵੇਂ ਕਾਂਗਰਸ ਮੰਤਰੀ ਮੰਡਲ ਦੀ ਮਿਆਦ ਘੱਟ ਸਮੇਂ ਦੀ ਹੋਵੇਗੀ ਅਤੇ ਮਾੜੀ ਕਿਸਮਤ ਨਾਲ ਇਸ ਦਾ ਖਮਿਆਜ਼ਾ ਆਮ ਆਦਮੀ ਨੂੰ ਭੁਗਤਣਾ ਪਵੇਗਾ।

ਅਸ਼ਵਨੀ ਨੇ ਕਿਹਾ ਕਿ ਨਵੇਂ ਮੰਤਰੀ ਮੰਡਲ ਦੀ ਟੀਮ ਬਣਾ ਕੇ ਕਾਂਗਰਸ ਨੇ ਇਹ ਮੰਨਿਆ ਹੈ ਕਿ ਅਸਲ ’ਚ ਕਾਂਗਰਸ ਪਾਰਟੀ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤਕ ਸਿਵਾਏ ਲੁੱਟ ਤੋਂ ਕੁਝ ਨਹੀਂ ਕੀਤਾ ਗਿਆ। ਇਨ੍ਹਾਂ ਵਿਧਾਇਕਾਂ ਅਤੇ ਮੰਤਰੀਆਂ ਦੀ ਸਰਪ੍ਰਸਤੀ ’ਚ ਸ਼ਰਾਬ ਮਾਫ਼ੀਆ, ਡਰੱਗ ਮਾਫ਼ੀਆ ਅਤੇ ਰੇਤ ਮਾਫ਼ੀਆ ਪਨਪੇ ਹਨ ਅਤੇ ਲਗਾਤਾਰ ਵਧ-ਫੁੱਲ ਰਹੇ ਹਨ ਅਤੇ ਇਸ ’ਤੇ ਲਗਾਮ ਕੱਸਣ ਦਾ ਕੋਈ ਵੀ ਰਸਤਾ ਨਜ਼ਰ ਨਹੀਂ ਆ ਰਿਹਾ।

Related posts

ਆਪ ਆਗੂ ਗੁਰਦੇਵ ਸਿੰਘ ਸੰਧੂ ਸਮੇਤ ਪੰਜ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Bunty

ਸਿੱਖ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਵਿਖੇ ਵਿਸ਼ੇਸ਼ ਇਕੱਤਰਤਾ 2 ਮਈ ਨੂੰ

admin

ਦਫ਼ਤਰੀ ਕਰਮਚਾਰੀਆ ਨੂੰ 27 ਤਰੀਕ ਨੂੰ ਪੱਕੇ ਹੋਣ ਦੀ ਆਸ: ਸ਼ੋਭਿਤ ਭਗਤ

admin