Punjab

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਕਾਰ ‘ਤੇ ਪਥਰਾਅ

ਚੰਡੀਗੜ੍ਹ – ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਦੇਰ ਰਾਤ ਉਨ੍ਹਾਂ ਦੀ ਕਾਰ ਉੱਤੇ ਪਥਰਾਅ ਹੋਇਆ ਹੈ। ਇਸਦੀ ਸ਼ਿਕਾਇਤ ਚੰਡੀਗੜ੍ਹ ਪੁਲਿਸ ਦੇ ਐਸਐਸਪੀ ਨੂੰ ਬਕਾਇਦਾ ਰੂਪ ਵਿੱਚ ਕੀਤੀ ਗਈ ਹੈ। ਨਿਊਜ਼ 18 ਨਾਲ ਗੱਲਬਾਤ ਦੌਰਾਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਰਾਤ ਨੂੰ ਉਹ ਆਪਣੇ ਬੇਟੇ ਨਾਲ ਘਰ ਵੱਲ ਆ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਪਹਿਲਾਂ ਉਸਦਾ ਪਿੱਛਾ ਕੀਤਾ ਅਤੇ ਫਿਰ ਉਸਦੀ ਕਾਰ ‘ਤੇ ਪਥਰਾਅ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਮੀਨਾਕਸ਼ੀ ਲੇਖੀ ਨਾਲ ਇੱਕ ਪ੍ਰੈਸ ਕਾਨਫਰੰਸ ਕੀਤੀ।
ਮਨੀਸ਼ਾ ਗੁਲਾਟੀ ਨੇ ਕਿਹਾ ਕਿ ‘ਪਹਿਲਾਂ ਹੀ ਮੈਨੂੰ ਕਾਂਗਰਸ ਦੇ ਆਗੂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਬਹੁਤ ਜ਼ਿਆਦਾ ਦਬਾਅ ਪਾਇਆ ਜਾ ਰਿਹਾ ਸੀ, ਜਿਸ ਕਾਰਨ ਮੈਂ ਬਹੁਤ ਪਰੇਸ਼ਾਨ ਸੀ, ਮੈਨੂੰ ਕਿਸੇ ਵੀ ਤਰ੍ਹਾਂ ਦਾ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਸੀ, ਸਗੋਂ ਗਲਤ ਤਰੀਕੇ ਨਾਲ ਕੰਮ ਕਰਨ ਲਈ ਕਿਹਾ ਜਾ ਰਿਹਾ ਸੀ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਉਸਦੀ ਸੁਰੱਖਿਆ ਘਟਾ ਦਿੱਤੀ ਗਈ। ਮੈਨੂੰ ਲਗਾਤਾਰ ਧਮਕੀਆਂ ਦਿੱਤੀਆਂ ਗਈਆਂ ਅਤੇ ਗਲਤ ਬੋਲਿਆ ਗਿਆ। ਮੈਨੂੰ ਬੁਲਾ ਕੇ ਜ਼ਲੀਲ ਕੀਤਾ ਗਿਆ ਪਰ ਫਿਰ ਵੀ ਮੈਂ ਆਪਣੇ ਕੰਮ ‘ਤੇ ਧਿਆਨ ਦਿੱਤਾ ਪਰ ਹੁਣ ਮੈਨੂੰ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਸੀ। ਇਸ ਲਈ ਮੈਂ ਭਾਜਪਾ ਨੂੰ ਚੁਣਿਆ ਅਤੇ ਮੈਂ ਆਪਣਾ ਕੰਮ ਇਸੇ ਤਰ੍ਹਾਂ ਕਰਦੀ ਰਹਾਂਗੀ ਅਤੇ ਉਨ੍ਹਾਂ ਲੋਕਾਂ ਨੂੰ ਜਵਾਬ ਦਿੰਦੀ ਰਹਾਂਗੀ।

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਾ ਜੈਸਵਾਲ ਨੇ ਮਨੀਸ਼ਾ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਗੁਲਾਟੀ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ।ਇਸ ਲਈ ਇਹ ਕਿਹਾ ਜਾ ਰਿਹਾ ਹੈ ਕਿ ਮਨੀਸ਼ਾ ਗੁਲਾਟੀ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਸਕਰਿਪਟ ਕੈਪਟਨ ਨੇ ਹੀ ਲਿਖੀ ਹੈ। ਕੈਪਟਨ ਵੀ ਇਸ ਸਮੇਂ ਕਾਂਗਰਸ ਨੂੰ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਮਨੀਸ਼ਾ ਨੂੰ ਭਾਜਪਾ ਵਿੱਚ ਲਿਆਉਣਾ ਵੀ ਉਨ੍ਹਾਂ ਦੀ ਸੋਚ ਦਾ ਹੀ ਨਤੀਜਾ ਹੈ।

2018 ‘ਚ ਜਦੋਂ MeToo ਲਹਿਰ ਚੱਲ ਰਹੀ ਸੀ ਤਾਂ ਪੰਜਾਬ ਦੀ ਇਕ ਮਹਿਲਾ ਅਧਿਕਾਰੀ ਨੇ ਚਰਨਜੀਤ ਸਿੰਘ ਚੰਨੀ ‘ਤੇ ਦੋਸ਼ ਲਾਏ ਸਨ। ਉਸ ਨੇ ਕਿਹਾ ਸੀ ਕਿ ਚਰਨਜੀਤ ਸਿੰਘ ਚੰਨੀ ਨੇ ਉਸ ਨੂੰ ਇਤਰਾਜ਼ਸੋਗ ਮੈਸੇਜ ਭੇਜੇ ਸਨ। ਇਸ ਦਾ ਖੁਦ ਨੋਟਿਸ ਲੈਂਦਿਆਂ ਰਾਜ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਹਟਾਉਣ ਦੀ ਮੰਗ ਕੀਤੀ ਸੀ। ਮਾਮਲਾ ਇੰਨਾ ਵੱਧ ਗਿਆ ਸੀ ਕਿ ਉਦੋਂ ਮਨੀਸ਼ਾ ਧਰਨੇ ‘ਤੇ ਬੈਠ ਗਈ ਸੀ। ਉਸ ਨੇ ਕਿਹਾ ਸੀ ਕਿ ਉਹ ਮਹਿਲਾ ਆਈਏਐਸ ਅਧਿਕਾਰੀ ਲਈ ਇਨਸਾਫ਼ ਚਾਹੁੰਦੀ ਹੈ। ਉਸ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਸੂਬਾ ਸਰਕਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਅੰਦੋਲਨ ਕਰੇਗੀ। ਚੰਨੀ ਉਸ ਸਮੇਂ ਕੈਪਟਨ ਸਰਕਾਰ ਵਿੱਚ ਮੰਤਰੀ ਸੀ। ਬਾਅਦ ਵਿੱਚ ਜਦੋਂ ਪਾਰਟੀ ਨੇ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਤਾਂ ਚੰਨੀ ਮੁੱਖ ਮੰਤਰੀ ਬਣ ਗਏ। ਮਨੀਸ਼ਾ ਦਾ ਦੋਸ਼ ਹੈ ਕਿ ਜਿਵੇਂ ਹੀ ਉਹ ਮੁੱਖ ਮੰਤਰੀ ਬਣੀ, ਚੰਨੀ ਨੇ ਉਸ ਤੋਂ ਦੁਸ਼ਮਣੀ ਕੱਢਣ ਦੀ ਕੋਸ਼ਿਸ਼ ਕੀਤੀ। ਦੂਜੇ ਪਾਸੇ ਮੁੱਖ ਮੰਤਰੀ ਨੂੰ ਘੇਰਨ ਲਈ ਭਾਜਪਾ ਨੂੰ ਵੀ ਨਵਾਂ ਮੁੱਦਾ ਮਿਲ ਗਿਆ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin