Punjab

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਚੰਡੀਗੜ੍ਹ – ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ।

ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ।

ਮੀਤ ਹੇਅਰ ਨੇ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਪੰਜਾਬਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ,  ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ। ਇਸ ਲਈ ਮੈਂ ਬੇਨਤੀ ਕਰਦਾਂ ਹਾਂ ਕਿ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਵੇ।’’

Related posts

ਯੁੱਧ ਐਨ ਪੀ ਐਸ ਵਿਰੁੱਧ ਤਹਿਤ 1 ਅਗਸਤ ਨੂੰ ਰੋਸ ਮਾਰਚ ਕੀਤਾ ਜਾਵੇਗਾ !

admin

ਨਵਜੋਤ ਸਿੱਧੂ ਨੇ 3 ਟਵੀਟਾਂ ਰਾਹੀਂ ਮੁੜ ਘੇਰੀ ਚੰਨੀ ਸਰਕਾਰ

Bunty

ਅਰਵਿੰਦ ਕੇਜਰੀਵਾਲ ਪਹਿਲੇ ਪੰਜਾਬ ਦੇ ਲੋਕਾਂ ਨੂੰ ਕੀਤੇ ਵਾਅਦੇ ਕਦੇ ਪੂਰੇ ਕਰਨ ਫਿਰ ਹਿਮਾਚਲ ਜਾ ਕੇ ਕਰਨ ਵਾਅਦੇ – ਬਿਕਰਮ ਮਜੀਠੀਆ

Bunty