Punjab

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਚੰਡੀਗੜ੍ਹ -ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ।

ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।

Related posts

ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ ‘ਅਸ਼ੀਰਵਾਦ’ ਨਾਲ ਸ਼ਰੇਆਮ ਘੁੰਮ ਰਿਹੈ ਮਜੀਠੀਆ : ਰਾਘਵ ਚੱਢਾ

Bunty

ਦੁਬਈ ਦੇ ਭਾਰਤੀ ਅਰਬਪਤੀ ਨੂੰ ਕੈਦ ਅਤੇ ਦੇਸ਼ ਨਿਕਾਲੇ ਦੀ ਸਜ਼ਾ !

admin

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

Bunty