Punjab

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

ਚੰਡੀਗੜ੍ਹ – ਮਹਿਲਾ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ  ਜ਼ਿਲ੍ਹਾ ਰੂਪਨਗਰ ਦੀ ਜੇਲ੍ਹ ਦਾ ਦੌਰਾ ਕੀਤਾ। ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਔਰਤਾਂ ਦੀ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਆਪਣੇ ਦੌਰੇ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਹਿਲਾ ਕੈਦੀਆਂ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਹਿਲਾ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੌਰ ਨਾਲ ਸੁਣਿਆ ਅਤੇ ਉਹਨਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਸੱਭਿਆਚਾਰਕ ਸਮਾਗਮ ਦੌਰਾਨ ਮਹਿਲਾ ਕੈਦੀਆਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਉਨ੍ਹਾਂ ਨੂੰ ਕਾਨੂੰਨੀ, ਮੈਡੀਕਲ ਅਤੇ ਵਿੱਦਿਅਕ ਸਹਾਇਤਾ ਪ੍ਰਦਾਨ ਕਰਨ ਲਈ ਕਮਿਸ਼ਨ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਤੁਹਾਡੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਤੁਹਾਡੇ ਵੱਲੋਂ ਆਪਣੀ ਜ਼ਿੰਦਗੀ ਦੀ ਨਵੇਂ ਸਿਰਿਓਂ ਸ਼ੁਰੂਆਤ ਵਿੱਚ ਤੁਹਾਡੀ ਮਦਦ ਲਈ ਹਰ ਸਮੇਂ ਹਾਜ਼ਰ ਹਾਂ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਮਹਿਲਾ ਕੈਦੀਆਂ ਦੀ ਸਕਾਰਾਤਮਕ ਸੋਚ ਦੀ ਸ਼ਲਾਘਾ ਕੀਤੀ।

Related posts

ਪਰਵਿੰਦਰ ਸਿੰਘ ਕਤਲ ਕਾਂਡ: ਮੁੱਖ ਮੁਲਜ਼ਮ ਕੈਮਿਸਟ ਰਾਜਸਥਾਨ ਤੋਂ ਗ੍ਰਿਫ਼ਤਾਰ

admin

ਜ਼ਮੀਨ ਬਚਾਉ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ: ਮਨਜੀਤ ਧਨੇਰ

admin

ਦਿਵਿਆਂਗਜਨਾਂ ਦੀ ਭਲਾਈ ਲਈ ਦਿਵਿਆਂਗ ਸਰਟੀਫ਼ਿਕੇਟਾਂ ਦਾ ਸਮੇਂ ਸਿਰ ਨਵੀਨੀਕਰਣ ਯਕੀਨੀ ਬਣਾਇਆ ਜਾਵੇ : ਡਾ. ਬਲਜੀਤ ਕੌਰ

Bunty