Punjab

ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਰੱਬ ਆਸਰੇ, ਮੁੱਖ ਮੰਤਰੀ ਬਣ ਕੇ ਗੈਂਗਸਟਰ ਚਲਾ ਰਹੇ ਨੇ ਸਰਕਾਰ: ਸੁਖਬੀਰ ਬਾਦਲ

ਬਠਿੰਡਾ – ਬਠਿੰਡਾ ਸ਼ਹਿਰ ਵਿਚ ਗੋਲੀ ਮਾਰ ਕੇ ਕਤਲ ਕੀਤੇ ਗਏ ਹਰਜਿੰਦਰ ਸਿੰਘ ਮੇਲਾ ਦੇ ਘਰ ਦੁੱਖ ਪ੍ਰਗਟ ਕਰਨ ਲਈ ਸ੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੁੱਜੇ। ਉਨ੍ਹਾਂ ਕੁੱਝ ਮ੍ਰਿਤਕ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਵਿਗੜ ਚੁੱਕੀ ਹੈ। ਹਰ ਰੋਜ਼ ਸੂਬੇ ਵਿਚ ਲੁੱਟ ਖੋਹ ਤੇ ਕਤਲਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਪਰ ਮੂੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਵਿਚ ਕੇਜਰੀਵਾਲ ਦੀ ਡਰਾਇਵਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਹਾਲਾਤ ਹਨ ਅਤੇ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਜਾ ਰਹੀਆਂ ਹਨ, ਉਸ ਤੋਂ ਲੱਗਦਾ ਹੈ ਕਿ ਪੰਜਾਬ ਵਿਚ ਗੈਂਗਸਟਰ ਮੁੱਖ ਮੰਤਰੀ ਬਣ ਕੇ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾੜਾ ਮਾਹੌਲ ਵੇਖ ਕੇ ਕੋਈ ਵੀ ਸਨੱਅਤਕਾਰ ਸੂਬੇ ਵਿਚ ਆ ਕੇ ਰਾਜੀ ਨਹੀਂ ਹੈ ਸਗੋਂ ਪੰਜਾਬ ਦੇ ਸਨੱਅਤਕਾਰ ਇਥੋਂ ਸਿਫ਼ਟ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਾਲਾਤ ਇਹੀ ਰਹੇ ਤਾਂ ਇਥੋਂ ਵਪਾਰੀ ਵਰਗ ਨੇ ਵੀ ਕੂਚ ਕਰ ਜਾਣਾ ਹੈ। ਉਨ੍ਹਾਂ ਕਿਹਾ ਕਿ ਇਕ ਵਪਾਰੀ ਨੂੰ ਉਸਦੀ ਦੁਕਾਨ ਅੱਗੇ ਗੋਲੀਆਂ ਮਾਰ ਕੇ ਕਤਲ ਕਰਨਾ ਅਤੇ ਵੀਰਵਾਰ ਰਾਤ ਨੂੰ ਵੀ ਬਠਿੰਡਾ ਵਿਚ ਇਕ ਵਿਅਕਤੀ ਦਾ ਕਤਲ ਹੋਣ ਨਾਲ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ ਝੂਠ ’ਤੇ ਝੂਠ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦੀ ਹੱਤਿਆਂ ਬਾਅਦ ਸਰਕਾਰ ਦਾ ਕੋਈ ਨੁਮਾਇੰਦਾ ਪੀੜਤ ਪਰਿਵਾਰ ਕੋਲ ਨਹੀਂ ਪੁੱਜਾ ਅਤੇ ਨਾਂ ਹੀ ਸਰਕਾਰ ਨੇ ਪਰਿਵਾਰ ਦੀ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਬੱਚੇ ਛੋਟੇ ਹਨ ਜਿਸ ਕਾਰਨ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਰਿਵਾਰ ਲਈ ਆਰਥਿਕ ਮਦਦ ਕਰਦੀ ਪਰ ਅਜਿਹਾ ਨਹੀਂ ਕੀਤਾ ਗਿਆ। ਬਾਦਲ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਪੀੜਤ ਪਰਿਵਾਰ ਦੀ ਆਰਥਿਕ ਮਦਦ ਨਾਂ ਕੀਤੀ ਤਾਂ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਉਹ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਅਮਨ ਕਾਨੂੰਨ ਤੇ ਆਪਸੀ ਭਾਈਚਾਰਕ ਸਾਂਝ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਦੀ ਤਾਕਤ ਹੀ ਆਪਸੀ ਭਾਈਚਾਰਕ ਸਾਂਝ ਸੀ, ਪਰ ਹੁਣ ਆਪ ਸਰਕਾਰ ਨੇ ਸਭ ਕੁੱਝ ਤਹਿਸ ਨਹਿਸ ਕਰ ਦਿੱਤਾ ਹੈ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਬਠਿੰਡਾ ਸ਼ਹਿਰ ਵਿਚ ਇਕ ਹਫ਼ਤੇ ਅੰਦਰ ਦੋ ਕਤਲ ਹੋਣ ਨਾਲ ਵਪਾਰੀ ਵਰਗ ਸਮੇਤ ਆਪ ਲੋਕ ਡਰ ਦੇ ਸਾਏ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚਾਹੀਦਾ ਸੀ ਕਿ ਉਹ ਪੀੜਤ ਪਰਿਵਾਰ ਦੀ ਸਾਰ ਲਵੇ ਅਤੇ ਪਰਿਵਾਰ ਨੂੰ ਪੰਜ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਨਿਰਮਲ ਸਿੰਘ ਸੰਧੂ, ਗੁਰਪ੍ਰੀਤ ਸਿੰਘ , ਹਰਵਿੰਦਰ ਗੰਜੂ ਹਾਜਰ ਸਨ ।

Related posts

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

admin

ਉੱਘੇ ਲਿਖਾਰੀ ਡਾ. ਵਿਜੈ ਗਰਗ ਸਮੇਤ 10 ਪ੍ਰਮੁੱਖ ਸ਼ਖਸੀਅਤਾਂ ਦਾ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨ

admin

ਮਿਡਲ-ਈਸਟ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ – ਸੁਖਬੀਰ ਸਿੰਘ ਬਾਦਲ

admin