Punjab

ਪੰਜਾਬ ਵਿਧਾਨ ਸਭਾ ਇਜਲਾਸ: 11 ਮਿੰਟ ਦੇ ਸੈਸ਼ਨ ਦੌਰਾਨ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਅੱਜ ਦੇ ਇਜਲਾਸ ਵਿੱਚ ਮੁੱਖ-ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਕੁਝ ਕੈਬਨਿਟ ਸਹਿਯੋਗੀ ਗੈਰਹਾਜ਼ਰ ਰਹੇ।

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ ਸ਼ੁਰੂ ਹੋਇਆ ਅਤੇ 11 ਮਿੰਟ ਚੱਲੇ ਸੈਸ਼ਨ ਨੂੰ ਅੱਜ ਸ਼ਰਧਾਂਜਲੀ ਸਮਾਗਮ ਮਗਰੋਂ ਉਠਾ ਦਿੱਤਾ ਗਿਆ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ’ਚ ਗੁਜਰਾਤ ਚ ਹਵਾਈ ਹਾਦਸੇ ‘ਚ ਮਾਰੇ ਗਏ ਸੈਂਕੜੇ ਲੋਕਾਂ ਤੋ ਇਲਾਵਾ ਅਬੋਹਰ ਚ ਮਾਰੇ ਗਏ ਕੱਪੜਾ ਵਪਾਰੀ ਸੰਜੇ ਵਰਮਾ ਤੋ ਇਲਾਵਾ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਸਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਸੰਦਰਭਾਂ ਦੌਰਾਨ ਵਰਮਾ ਦਾ ਨਾਮ ਸ਼ਾਮਲ ਕਰਨ ਦਾ ਪ੍ਰਸਤਾਵ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਾਲੀ ਕਾਂਗਰਸ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਇਸ ਤੋਂ ਬਾਅਦ ਇਨ੍ਹਾਂ ਸਾਰੀਆਂ ਵਿੱਛੜੀਆਂ ਰੂਹਾਂ ਲਈ ਸਦਨ ਅੰਦਰ 2 ਮਿੰਟ ਦਾ ਮੌਨ ਰੱਖਿਆ ਗਿਆ। ਇਸ ਦੌਰਾਨ ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਪਰਾਧੀਆਂ ਵਿਰੁੱਧ ਪੰਜਾਬ ਪੁਲੀਸ ਦੀ ਤੇਜ਼ੀ ਨਾਲ ਕਾਰਵਾਈ ਦੀ ਪ੍ਰਸ਼ੰਸਾ ਕੀਤੀ, ਤਾਂ ਬਾਜਵਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਅਜੇ ਵੀ ਕੋਈ ਸਪੱਸ਼ਟੀਕਰਨ ਨਹੀਂ ਹੈ।

ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਜੂਨ ਵਿੱਚ ਅਹਿਮਦਾਬਾਦ ਹਵਾਈ ਹਾਦਸੇ ਵਿੱਚ ਮਾਰੇ ਗਏ 260 ਵਿਅਕਤੀਆਂ ਨੂੰ ਸ਼ਰਧਾਂਜਲੀ ਸੰਦਰਭਾਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸਦਨ ਨੇ ਹਾਲ ਹੀ ਵਿੱਚ ਅਕਾਲ ਚਲਾਣਾ ਕਰ ਗਏ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਸਾਹਿਤਕਾਰ ਰਤਨ ਸਿੰਘ ਜੱਗੀ ਅਤੇ ਤਿੰਨ ਫੌਜੀਆਂ – ਨਾਇਕ ਸੁਰਿੰਦਰ ਸਿੰਘ ਅਤੇ ਲਾਂਸ ਨਾਇਕ ਬਲਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਪੰਜਾਬ ਵਿਧਾਨ ਸਭਾ ਦੇ ਅੱਜ ਦੇ ਇਜਲਾਸ ਵਿੱਚ ਮੁੱਖ-ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਕੁਝ ਕੈਬਨਿਟ ਸਹਿਯੋਗੀ ਗੈਰਹਾਜ਼ਰ ਰਹੇ। ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੀ ਗੈਰਹਾਜ਼ਰ ਸੀ। ਸਦਨ ਵਿੱਚ ਅੱਜ ਕਾਂਗਰਸ ਦੇ 11 ਵਿਧਾਇਕ ਮੌਜੂਦ ਸਨ।

Related posts

ਪੰਜਾਬ ਵਿਚਲੇ ਦਰਆਿਵਾਂ ਨੂੰ ਸਾਫ਼, ਹੋਰ ਡੂੰਘਾ ਅਤੇ ਚੌੜਾ ਕਰਨ ਦੀ ਯੋਜਨਾ: ਹਰਪਾਲ ਸਿੰਘ ਚੀਮਾ

admin

ਅਕਾਲੀ ਆਗੂ ਮਜੀਠੀਆ ਕੇਸ ਦੀ ਅਗਲੀ ਸੁਣਵਾਈ 29 ਅਕਤੂਬਰ ਨੂੰ ਹੋਵੇਗੀ

admin

ਪੰਜਾਬ ਨੂੰ ਮੁੜ ਪੈਰਾਂ ‘ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin