Punjab

ਪੰਜਾਬ ਵਿੱਚ ਨਿਗਮ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਕਰਾਉਣ ਦਾ ਐਲਾਨ

ਸਰਕਾਰ ਨੇ ਨਗਰ ਨਿਗਮ ਤੇ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ – ਪੰਜਾਬ ਸਰਕਾਰ ਨੇ ਨਗਰ ਨਿਗਮ ਤੇ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਇਹ ਹੁਕਮ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 7-ਏ ਅਧੀਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ‘ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਮਨਜੀਤ ਸਿੰਘ ਬਰਾੜ, ਆਈਏਐਸ ਦੇ ਦਸਤਖਤ ਹਨ।

ਪੰਜਾਬ ਚੋਣ ਕਮਿਸ਼ਨਰ ਨੇ ਨਿਗਮ ਚੋਣਾਂ ਨੂੰ ਲੈ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੋਣਾਂ 13 ਤਰੀਕ ਤੋਂ ਲੈ ਕੇ 29 ਮਈ ਤੱਕ ਹੋਣਗੀਆਂ। ਉਨ੍ਹਾਂ ਦੱਸਿਆ ਕਿ 13 ਮਈ ਨੂੰ ਨਾਮਜ਼ਦਗੀਆਂ ਸ਼ੁਰੂ ਹੋਣਗੀ, ਜਦਕਿ 16 ਮਈ ਨੂੰ ਸ਼ਾਮ 3 ਵਜੇ ਤੋਂ ਬਾਅਦ ਨਾਮਜ਼ਦਗੀ ਨਹੀਂ ਲਈ ਜਾਵੇਗੀ। ਇਸਤੋਂ ਬਾਅਦ 18 ਤਰੀਕ ਨੂੰ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 19 ਮਈ ਨੂੰ ਜੇਕਰ ਕੋਈ ਵੀ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਹ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਉਪਲਬਧ ਹੋਣਗੀਆਂ। ਉਸ ਦਿਨ ਚੋਣ ਨਿਸ਼ਾਨ ਨਿਰਧਾਰਤ ਕੀਤੇ ਜਾਣਗੇ। ਨਾਮਜ਼ਦਗੀ ਪ੍ਰਕਿਰਿਆ ਔਨਲਾਈਨ ਨਹੀਂ ਹੋਵੇਗੀ। ਉਮੀਦਵਾਰਾਂ ਨੂੰ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਨਿੱਜੀ ਤੌਰ ‘ਤੇ ਅਰਜ਼ੀ ਦੇਣੀ ਪਵੇਗੀ। ਫਿਰ ਉਨ੍ਹਾਂ ਦੀ ਜਾਣਕਾਰੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 8 ਨਗਰ ਨਿਗਮਾਂ ਤੇ 76 ਨਗਰ ਕੌਂਸਲਾਂ ਲਈ 26 ਮਈ ਨੂੰ ਨਿਗਮ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਨੂੰ ਛੱਡ ਕੇ ਬਟਾਲਾ (ਗੁਰਦਾਸਪੁਰ), ਪਠਾਨਕੋਟ, ਕਪੂਰਥਲਾ, ਐਸਏਐਸ ਨਗਰ (ਮੁਹਾਲੀ), ਬਠਿੰਡਾ, ਅਬੋਹਰ (ਫਾਜ਼ਿਲਕਾ), ਮੋਗਾ ਅਤੇ ਬਰਨਾਲਾ ਨਗਰ ਨਿਗਮਾਂ ‘ਚ ਚੋਣਾਂ ਹੋਣਗੀਆਂ। ਜਦਕਿ ਹੁਸ਼ਿਆਰਪੁਰ ਦੀਆਂ ਚੋਣਾਂ ਲਈ 2-3 ਹਫ਼ਤਿਆਂ ਬਾਅਦ ਐਲਾਨ ਕੀਤਾ ਜਾਵੇਗਾ। ਇਸਦੇ ਨਾਲ ਹੀ ਵਾਰਡਾਂ ਦੇ ਰਾਖਵੇਂਕਰਨ ਦੇ ਮਾਮਲੇ ਨੂੰ ਲੈ ਕੇ ਨਗਰ ਕੌਂਸਲ ਸ਼ਾਮਚੁਰਾਸੀ ਵਿੱਚ ਵੀ ਚੋਣਾਂ ਨਹੀਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਰਾਜ ਚੋਣ ਕਮਿਸ਼ਨ ਅਤੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਹਨ ਤਾਂ ਜੋ ਚੋਣ ਪ੍ਰਕਿਰਿਆ ਸਮੇਂ ਸਿਰ ਸ਼ੁਰੂ ਕੀਤੀ ਜਾ ਸਕੇ।

Related posts

ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਵਾਲੇ ਐਨ. ਸੀ. ਸੀ. ਕੈਡਿਟਾਂ ਨੂੰ ਕੀਤਾ ਸਨਮਾਨਿਤ

admin

ਡਾ: ਗੁਰਿੰਦਰਪਾਲ ਸਿੰਘ ਜੋਸਨ ਨੇ ਇਸਤੰਨਬੁਲ ਵਿਖੇ ਨਿਸ਼ਾਨ ਸਾਹਿਬ ਲਹਿਰਾਉਣ ਦੀ ਕੀਤੀ ਸੇਵਾ

admin

ਘਰ-ਘਰ ਰਾਸ਼ਨ ਸਕੀਮ… ਸਕੀਮ ਤੋਂ 1.54 ਕਰੋੜ ਲੋਕਾਂ ਦੇ 170 ਕਰੋੜ ਰੁਪਏ ਬਚਣਗੇ, ਘੰਟਿਆਂ ਬੱਧੀ ਲਾਈਨਾਂ ‘ਚ ਉਡੀਕ ਕਰਨ ਤੋਂ ਮਿਲੇਗੀ ਮੁਕਤੀ- ਮੰਤਰੀ

Bunty