ਨਵੀਂ ਦਿੱਲੀ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਇੱਕ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ।ਐਨਜੀਟੀ ਨੇ ਪਰਾਲੀ ਸਾੜਨ ਕਾਰਨ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ।ਇਸ ਤੋਂ ਬਾਅਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਰਿਪੋਰਟ ਭੇਜੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਜਿਸ ਤੇ ਨਤੀਜੇ ਵਜੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਜ਼ਿਕਰਯੋਗ ਕਮੀ ਆਈ ਹੈ। ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ 25 ਨਵੰਬਰ ਨੂੰ 36,551 ਸਨ ਜੋ ਹੁਣ 25 ਨਵੰਬਰ 2024 ਨੂੰ ਘੱਟ ਕੇ 10,479 ਰਹਿ ਗਏ ਹਨ ਜਿਨ੍ਹਾਂ ਵਿਚ 70 ਫੀਸਦੀ ਦੀ ਕਮੀ ਆਈ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਕਈ ਤਕਨੀਕਾਂ ਜ਼ਰੀਏ ਕਿਸਾਨਾਂ ਨੂੰ ਪਰਾਲੀ ਨੂੰ ਖਪਾਉਣ ਦੀਆਂ ਵਿਧੀਆਂ ਦੱਸੀਆਂ ਸਨ। ਇਹ ਵੀ ਦੱਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪੰਜਾਬ ਵਿਚ ਆਬਜ਼ਰਵਰ ਭੇਜੇ ਗਏ ਸਨ ਜਿਨ੍ਹਾਂ ਨੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਸੀ।
previous post