Punjab

ਪੰਜਾਬ ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਾਉਣ ਦੇ ਹੁਕਮ !

ਪੰਜਾਬ ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਾਉਣ ਦੇ ਹੁਕਮ ਦਿੱਤੇ ਗਏ ਹਨ।

ਚੰਡੀਗੜ੍ਹ – ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਸਾਰੇ ਡੀਸੀਜ਼ ਨੂੰ ਸਖ਼ਤ ਹੁਕਮ ਜਾਰੀ ਕਰਦਿਆਂ ਹੋਇਆ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ।

ਪੰਜਾਬ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ, ‘ਜੇ ਪੰਜਾਬ ਵਰਗੇ ਸੂਬੇ ਦੇ ਵਿੱਚ ਵੀ ਬੱਚਿਆਂ ਤੋਂ ਭੀਖ ਮੰਗਾਉਣ ਵਰਗਾ ਭੈੜਾ ਕੰਮ ਹੋਵੇ, ਤਾਂ ਫਿਰ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਅੱਗੇ ਆਈਏ ਅਤੇ ਏਨਾ ਮਾਸੂਮ ਜਿੰਦਗੀਆਂ ਨੂੰ ਬਚਾਈਏ। ਭੀਖ ਮੰਗਣ ਵਾਲੇ ਬੱਚਿਆਂ ਦਾ ਡੀਐਨਏ ਟੈਸਟ ਹੋਏਗਾ, ਫਿਰ ਚਾਇਲਡ ਵੈਲਫੇਅਰ ਕਮੇਟੀਆਂ ਬਣੀਆਂ ਦੇ ਕੋਲ ਇਹਨਾਂ ਬੱਚਿਆਂ ਨੂੰ ਲੈ ਕੇ ਜਾਵਾਂਗੇ। ਡੀਐਨਏ ਟੈਸਟ ਤੋਂ ਬਾਅਦ ਉਹਨਾਂ ਨੂੰ ਬਾਲ ਘਰਾਂ ‘ਚ ਰੱਖਾਂਗੇ ਤੇ ਜਿਹੜੇ ਲੋਕ ਆਪਣੇ ਆਪ ਏਨਾਂ ਬੱਚਿਆਂ ਦੇ ਮਾਪੇ ਹੋਣ ਦਾ ਦਾਅਵਾ ਕਰਦੇ ਹਨ, ਉਹਨਾਂ ਨੂੰ ਅਸੀਂ ਉਨੀ ਦੇਰ ਤੱਕ ਨਾਲ ਰੱਖਾਂਗੇ, ਜਿੰਨੀ ਦੇਰ ਤੱਕ ਡੀਐਨਏ ਟੈਸਟ ਦੀ ਰਿਪੋਰਟ ਨਹੀਂ ਆ ਜਾਂਦੀ। ਜਿਹੜੇ ਵੀ ਬੱਚੇ ਇਸ ਤਰ੍ਹਾਂ ਅਡਲਟ ਦੇ ਨਾਲ ਪਾਏ ਜਾਂਦੇ ਨੇ ਤਾਂ ਅਸੀਂ ਉਹਨਾਂ ਦਾ ਡੀਐਨਏ ਟੈਸਟ ਕਰਵਾਵਾਂਗੇ ਅਤੇ ਇਸ ਬਾਰੇ ਅਸੀਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੀ ਆਰਡਰ ਕਰ ਦਿੱਤੇ ਹਨ।

Related posts

ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਵਿਆਹ ਦੇ ਬੰਧਨ ਤੋਂ ਮੁਕਤ ਹੋ ਗਏ !

admin

ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

Bunty

ਨਵਜੋਤ ਸਿੱਧੂ ਨੇ ਔਰਤਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਤੇ 8 ਸਿਲੰਡਰ ਮੁਫ਼ਤ ਦੇਣ ਸਮੇਤ ਕੁੜੀਆਂ ਲਈ ਕੀਤੇ ਇਹ ਵੱਡੇ ਐਲਾਨ

Bunty