Breaking NewsLatest NewsPunjab

ਪੰਜਾਬ ਵਿੱਚ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ’ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਹਵਾਲੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ।

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਰਕਾਰੀ ਬਦਲੀਆਂ, ਪੋਸਟਿੰਗਾਂ ਅਤੇ ਹੋਰ ਲੈਣ-ਦੇਣ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪ ਦਿੱਤੀ ਹੈ।

ਇਹ ਹੁਕਮ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਤੋਂ ਬਾਅਦ ਦਿੱਤਾ। ਪਟੀਸ਼ਨਕਰਤਾ ਨਿਖਿਲ ਸਰਾਫ਼ ਨੇ ਆਪਣੀ ਪਟੀਸ਼ਨ ਵਿੱਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਕੁਝ ਵਿਅਕਤੀਆਂ ਅਤੇ ਉੱਚ ਅਧਿਕਾਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ। ਪਟੀਸ਼ਨ ਵਿੱਚ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕੁਝ ਵਿਅਕਤੀਆਂ ’ਤੇ ਵੀ ਸਵਾਲ ਚੁੱਕੇ ਗਏ ਸਨ।

ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪਹਿਲਾਂ ਪੰਜਾਬ ਦੇ ਡੀਜੀਪੀ ਨੂੰ ਤਿੰਨ ਪੱਤਰ ਲਿਖੇ ਜਾਣ ਦੀ ਗੱਲ ਵੀ ਸਾਹਮਣੇ ਆਈ ਸੀ। ਇਨ੍ਹਾਂ ਪੱਤਰਾਂ ਵਿੱਚ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਹੋਰ ਲੈਣ-ਦੇਣ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਸੀ। ਹਾਈ ਕੋਰਟ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਹੁਣ ਤੱਕ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਸੰਤੁਸ਼ਟੀਜਨਕ ਨਹੀਂ ਰਹੀ। ਅਦਾਲਤ ਨੇ ਹੁਣ ਜਾਂਚ CBI ਨੂੰ ਸੌਂਪਦਿਆਂ ਕਿਹਾ ਹੈ ਕਿ ਉਹ ਮਾਮਲੇ ਵਿੱਚ FIR ਦਰਜ ਕਰਕੇ ਜਾਂਚ ਸ਼ੁਰੂ ਕਰੇ। ਅਦਾਲਤ ਨੇ CBI ਨੂੰ ਜਾਂਚ ਰਿਪੋਰਟ ਦੋ ਮਹੀਨਿਆਂ ਦੇ ਅੰਦਰ ਪੇਸ਼ ਕਰਨ ਲਈ ਵੀ ਕਿਹਾ ਹੈ।

ਹਾਈ ਕੋਰਟ ਨੇ ਪੰਜਾਬ ਪੁਲੀਸ ਨੂੰ ਜਾਂਚ ਦੌਰਾਨ CBI ਨੂੰ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਜਾਂਚ ਨਿਰਪੱਖ ਢੰਗ ਨਾਲ ਪੂਰੀ ਕੀਤੀ ਜਾ ਸਕੇ। ਪਟੀਸ਼ਨ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ED ਵੱਲੋਂ ਡੀਜੀਪੀ ਨੂੰ ਪੱਤਰ ਲਿਖੇ ਜਾਣ ਦੇ ਬਾਵਜੂਦ ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਹੁਣ CBI ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਲਗਾਏ ਗਏ ਦੋਸ਼ਾਂ ਵਿੱਚ ਕਿੰਨੀ ਸੱਚਾਈ ਹੈ ਅਤੇ ਇਸ ਮਾਮਲੇ ਵਿੱਚ ਕੌਣ-ਕੌਣ ਜ਼ਿੰਮੇਵਾਰ ਹੈ।

Related posts

ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਇਲਾਕਾ ਨੋ ਫਲਾਇੰਗ ਜੋਨ ਐਲਾਨਿਆ !

admin

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ

Bunty

ਸਰਹਿੰਦ ਫੀਡਰ ਦਾ ਤਕਰੀਬਨ 250 ਫੁੱਟ ਪਾੜ ਮੁਰੰਮਤ ਕਰ ਇਕ ਹਫਤੇ ਵਿਚ ਪਾਣੀ ਕੀਤਾ ਜਾਵੇਗਾ ਚਾਲੂ – ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ

Bunty