ਪੰਜਾਬ ਦੇ ਪਸ਼ੂ-ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ। ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਰਜਾ-4 ਦੇ 19 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਦਿੱਤੀ ਗਈ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ-ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ।