PunjabSport

ਪੰਜਾਬ ਸਰਕਾਰ ਕਰੇਗੀ ‘ਪੰਜਾਬ ਕ੍ਰਿਕਟ ਲੀਗ’ ਦੀ ਸ਼ੁਰੂਆਤ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਪੰਜਾਬ ਸਰਕਾਰ ਅਜਿਹੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਦੀ ਮੁਹਿੰਮ ’ਤੇ ਕੰਮ ਕਰ ਰਹੀ ਹੈ ਜੋ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦੇ ਸਮਰੱਥ ਹੋਣ। ਇਸ ਯੋਜਨਾ ਨੂੰ ਅਮਲੀ ਜਾਮਾ ਪਹਨਿਾਉਂਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਕ੍ਰਿਕਟ ਲੀਗ (ਪੀ ਸੀ ਐੱਲ) ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਉੱਚ-ਪੱਧਰੀ ਮੀਟਿੰਗ ਵਿੱਚ ਇਸ ਨਵੀਂ ਪਹਿਲਕਦਮੀ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐੱਲ) ਦੀ ਤਰਜ਼ ’ਤੇ ਹੋਵੇਗੀ, ਜਿਸ ਨਾਲ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਨਵੀਂ ਪ੍ਰਤਿਭਾ ਸਾਹਮਣੇ ਆਉਣ ਦੀ ਉਮੀਦ ਹੈ। ਇਹ ਲੀਗ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ ਸੀ ਸੀ ਆਈ) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਦੇ ਸਹਿਯੋਗ ਨਾਲ ਕਰਵਾਈ ਜਾਵੇਗੀ। ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਜ਼ਿਲ੍ਹਾ ਅਤੇ ਮਾਝਾ, ਦੋਆਬਾ ਅਤੇ ਮਾਲਵਾ ਵਰਗੇ ਭੂਗੋਲਿਕ ਖੇਤਰਾਂ ਦੇ ਆਧਾਰ ’ਤੇ ਬਣਾਈਆਂ ਜਾਣਗੀਆਂ।

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ, “ਕ੍ਰਿਕਟ ਦੇ ਨਾਲ-ਨਾਲ ਵਾਲੀਬਾਲ, ਫੁਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਵਰਗੀਆਂ ਖੇਡਾਂ ਲਈ ਵੀ ਜ਼ਿਲ੍ਹਾ ਤੇ ਰਾਜ ਪੱਧਰੀ ਲੀਗਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਸਰਕਾਰ ਅਜਿਹੇ ਹੋਣਹਾਰ ਖਿਡਾਰੀ ਪੈਦਾ ਕਰਨ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ ਜੋ ਆਪਣੀ ਖੇਡ ਦੁਆਰਾ ਕੌਮਾਂਤਰੀ ਮੁਕਾਬਲਿਆਂ ਵਿੱਚ ਭਾਰਤ ਦੀ ਅਗਵਾਈ ਕਰ ਸਕਣ। ਪੰਜਾਬੀ ਖਿਡਾਰੀਆਂ ਵਿੱਚ ਅਥਾਹ ਸਮਰੱਥਾ ਹੈ, ਬੱਸ ਉਨ੍ਹਾਂ ਨੂੰ ਸਹੀ ਮੰਚ ਅਤੇ ਮਾਰਗਦਰਸ਼ਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਪੰਜਾਬ ਵਿੱਚ ਖੇਡ ਕਲਚਰ ਨੂੰ ਮੁੜ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸਾਡੀ ਸਰਕਾਰ ਲਗਾਤਾਰ ਯਤਨਸ਼ੀਲ ਹੈ।”

Related posts

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

Bunty

ਭਾਰਤੀ ਚੋਣ ਕਮਿਸ਼ਨ ਦੀ ਪੰਜ ਮੈਂਬਰੀ ਟੀਮ ਨੇ ਪੰਜਾਬ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

Bunty

ਚੰਨੀ ਨਾਲ ਰੰਧਾਵਾ ਤੇ ਸੋਨੀ ਨੇ ਸਹੁੰ ਚੁੱਕੀ: ‘ਜ਼ਖਮੀ ਸ਼ੇਰ’ ਦਾ ਡਰ ਸਤਾ ਰਿਹਾ ਕਾਂਗਰਸ ਹਾਈਕਮਾਂਡ ਨੂੰ !

Bunty