Punjab

ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟਾਂ ਦੇ ਹਵਾਲੇ ਕਰਨ ਦੇ ਰਾਹ ਤੁਰ ਪਈ: ਉਗਰਾਹਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।

ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੀਆਂ ਜਬਰੀ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਰਾਹ ਤੁਰ ਪਈ ਹੈ। ਕੁੱਝ ਹੀ ਸਮੇਂ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨਾਲ ਲੱਗਦੀਆਂ ਜ਼ਮੀਨਾਂ ਜੋ ਕਿ 65 ਹਜ਼ਾਰ ਏਕੜ ਤੋਂ ਉਪਰ ਬਣਦੀ ਹੈ, ਨਵੀਆਂ ਕਲੋਨੀਆਂ ਵਸਾਉਣ ਲਈ ਰੋਕਣ ਦੇ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸਤ ਨਹੀਂ ਕੀਤਾ ਜਾਵੇਗਾ।

ਸੂਬਾ ਪ੍ਰਧਾਨ ਉਗਰਾਹਾਂ ਅੱਜ ਜਥੇਬੰਦੀ ਦੇ ਮਾਨਸਾ ਜਿਲ੍ਹੇ ਨਾਲ ਸਬੰਧਤ ਆਗੂ ਵਰਕਰਾਂ ਦੀ ਪਿੰਡ ਫਫੜੇ ਭਾਈਕੇ ਵਿੱਚ ਹੋਈ ਜਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨਾਂ ਕਿਹਾ ਕਿ ਜਬਰੀ ਜ਼ਮੀਨਾਂ ਖੋਹਣ ਦੇ ਸਰਕਾਰ ਦੇ ਇਸ ਨਾਦਰਸ਼ਾਹੀ ਹੁਕਮ ਦੇ ਖਿਲਾਫ ਸੰਯੁਕਤ ਮੋਰਚੇ ਵੱਲੋਂ ਅਗਲੇ ਮਹੀਨੇ ਮੁੱਲਾਂਪੁਰ ਵਿੱਚ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਕਿਸਾਨਾਂ ਨੂੰ ਵੱਡੀ ਪੱਧਰ ਤੇ ਲੈ ਕੇ ਜਾਣ ਲਈ ਤਿਆਰੀ ਮੁਹਿੰਮ ਪੰਜਾਬ ਭਰ ਵਿੱਚ ਚਲਾਈ ਜਾਵੇਗੀ। ਉਗਰਾਹਾਂ ਨੇ ਕਿਹਾ ਕਿ ਸਰਕਾਰ ਹਰ ਰੋਜ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ ਅਤੇ ਸੰਘਰਸਸ਼ੀਲ ਆਗੂਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਬੰਦ ਕਰ ਰਹੀ ਹੈ ਜਿਸ ਦੀ ਉੱਘੀ ਮਿਸ਼ਾਲ ਸੰਗਰੂਰ ਜਿਲ੍ਹੇ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਉੱਤੇ ਅਣਐਲਾਨੀਆਂ ਪਾਬੰਦੀਆਂ ਅਤੇ ਆਗੂਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਅਤੇ ਜੇਲ੍ਹੀ ਬੰਦ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਈ ਦੀ ਮੰਗ ਅਤੇ ਸੰਘਰਸ਼ ਉੱਤੇ ਲਾਈ ਅਣਐਲਾਨੀ ਪਾਬੰਦੀ ਖਤਮ ਕਰਵਾਉਣ ਲਈ ਕਿਸਾਨ$ਮਜ਼ਦੂਰ ਜਥੇਬੰਦੀਆਂ ਵੱਲੋਂ ਸੰਗਰੂਰ ਵਿੱਚ 25 ਜੁਲਾਈ ਨੂੰ ਬਹੁਤ ਵੱਡੀ ਰੋਸ਼ ਰੈਲੀ ਤੇ ਮੁਜਾਹਰਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੀ ਸ਼ਾਮਲ ਹੈ। ਕਿਸਾਨਾਂ ਦੀ ਵਿਸ਼ਾਲ ਗਿਣਤੀ ਲੈ ਕੇ ਬੀ.ਕੇ.ਯੂ. ਉਗਰਾਹਾਂ 25 ਜੁਲਾਈ ਨੂੰ ਸੰਗਰੂਰ ਵਿੱਚ ਪਹੁੰਚੇਗੀ ਜਿਸ ਦੀਆਂ ਤਿਆਰੀ ਮੀਟਿੰਗਾਂ ਸਾਰੇ ਜਿਲ੍ਹਿਆਂ ਵਿੱਚ ਸ਼ੁਰੂ ਕੀਤੀਆਂ ਹੋਈਆਂ ਹਨ। ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਜੋਗਿੰਦਰ ਸਿੰਘ ਦਿਆਲਪੁਰਾ,ਭੋਲਾ ਸਿੰਘ ਮਾਖਾ, ਉੱਤਮ ਸਿੰਘ ਰਾਮਾਂਨੰਦੀ, ਮਹਿੰਦਰ ਸਿੰਘ ਰੁਮਾਣਾ ਤੋਂ ਇਲਾਵਾ ਬਲਾਕਾਂ ਦੇ ਪ੍ਰਧਾਨ, ਸਕੱਤਰ ਵੀ ਸ਼ਾਮਲ ਸਨ।

Related posts

*ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਹਸਪਤਾਲ, ਸਕੂਲ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੀ ਹੈ – ਭਗਵੰਤ ਮਾਨ*

Bunty

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

Bunty

ਅਟਾਰੀ ਸਰਹੱਦ ‘ਤੇ ਅਫਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ ‘ਚੋਂ ਆਰਡੀਐੱਕਸ ਵਰਗੀ ਸ਼ੈਅ ਬਰਾਮਦ

Bunty