ਜਲੰਧਰ, (ਪਰਮਿੰਦਰ ਸਿੰਘ) ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਅੰਦਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸ੍ਰੀ ਭਗਤ ਨੇ ਸੂਬਾ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜਨਤਕ ਲਹਿਰ ਬਣਾਉਣ ਦਾ ਸੱਦਾ ਦਿੱਤਾ।
previous post