Punjab

ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬਧ: ਮਹਿੰਦਰ ਭਗਤ

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ।

ਜਲੰਧਰ, (ਪਰਮਿੰਦਰ ਸਿੰਘ) ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਅੰਦਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸ੍ਰੀ ਭਗਤ ਨੇ ਸੂਬਾ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜਨਤਕ ਲਹਿਰ ਬਣਾਉਣ ਦਾ ਸੱਦਾ ਦਿੱਤਾ।

Related posts

ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

Bunty

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

Bunty

ਪਰਵਾਸੀ ਭਾਰਤੀਆਂ ਦੇ ਹਿੱਤਾ ਦੀ ਰਾਖੀ ਅਤੇ ਪੇਂਡੂ ਵਿਕਾਸ ‘ਚ ਯੋਗਦਾਨ ਲਈ ਜਲਦ ਆਵੇਗੀ ਨੀਤੀ : ਕੁਲਦੀਪ ਸਿੰਘ ਧਾਲੀਵਾਲ

Bunty