Punjab

ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਹਮ ਮਹਿੰਦਰਾ

ਪਟਿਆਲਾ – ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਰਾਜ ‘ਚ ਕੰਮ ਕਰਦੇ ਕੱਚੇ ਕਾਮਿਆਂ ਦਾ ਭਵਿੱਖ ਸੁਰੱਖਿਅਤ ਅਤੇ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਪੱਕੇ ਕਰਨ ਦਾ ਇਤਿਹਾਸਕ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਗ਼ਰੀਬ ਤੇ ਪੱਛੜੇ ਵਰਗ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਆਪਣੇ ਅਹਿਦ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਬ੍ਹਮ ਮਹਿੰਦਰਾ, ਅੱਜ ਨਗਰ ਨਿਗਮ ਪਟਿਆਲਾ ਵਿਖੇ 35 ਦਿਹਾੜੀਦਾਰ ਤੇ ਮਸਟਰੋਲ ‘ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਦੇ ਨਿਯੁਕਤੀ ਪੱਤਰ ਸੌਂਪਣ ਸਮੇਤ 376 ਸਫ਼ਾਈ ਕਰਮਚਾਰੀਆਂ ਅਤੇ 118 ਸੀਵਰਮੈਨਾਂ ਨੂੰ ਆਊਟਸੋਰਸ ਤੋਂ ਠੇਕੇ ‘ਤੇ ਰੱਖਣ ਲਈ ਪੱਤਰ ਸੌਂਪਣ ਪੁੱਜੇ ਹੋਏ ਸਨ। ਇਸੇ ਦੌਰਾਨ ਬ੍ਹਮ ਮਹਿੰਦਰਾ ਨੇ ਸ਼ਹਿਰ ਦੀਆਂ ਸਲੱਮ ਬਸਤੀਆਂ ‘ਚ ਰਹਿੰਦੇ 115 ਲਾਭਪਾਤਰੀਆਂ ਨੂੰ ਬਸੇਰਾ ਸਕੀਮ ਤਹਿਤ ਘਰਾਂ ਦੇ ਮਾਲਕਾਨਾ ਹੱਕ ਦੀਆਂ ਸਨਦਾਂ ਵੀ ਤਕਸੀਮ ਕੀਤੀਆਂ। ਉਨ੍ਹਾਂ ਦੱਸਿਆ ਕਿ ਇਸ ਨਾਲ ਅੱਜ ਪਟਿਆਲਾ ਦੇ 629 ਵਿਅਕਤੀਆਂ ਦੇ ਪਰਿਵਾਰਾਂ ਨੂੰ ਸਿੱਧਾ ਲਾਭ ਪੁੱਜਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਅਤੇ ਕਮਿਸ਼ਨਰ ਵਿਨੀਤ ਕੁਮਾਰ ਵੀ ਮੌਜੂਦ ਸਨ।ਨਗਰ ਨਿਗਮ ਵਿਖੇ ਲਾਭਪਾਤਰੀਆਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਰਜਾ ਚਾਰ ਕਰਮਚਾਰੀਆਂ ਦੀ ਪੱਕੀ ਭਰਤੀ ਕਰਨ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਸਭ ਤੋਂ ਅਹਿਮ ਫੈਸਲਾ ਕੀਤਾ ਗਿਆ, ਜਿਸ ਦਾ ਹਜ਼ਾਰਾਂ ਕਰਮਚਾਰੀਆਂ ਨੂੰ ਸਿੱਧਾ ਲਾਭ ਪੁੱਜਾ ਹੈ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਕੱਚੇ ਕਰਮਚਾਰੀਆਂ ਦੀ ਉਮਰ ਵਧ ਗਈ ਹੈ, ਉਨ੍ਹਾਂ ਨੂੰ ਵੀ ਪੱਕੇ ਕਰਨ ਦੀ ਤਜਵੀਜ਼ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ, ਆਪਣੀ ਜਾਨ ਜ਼ੋਖ਼ਮ ‘ਚ ਪਾ ਕੇ ਸੀਵਰ ਦੀ ਸਫ਼ਾਈ ਕਰਨ ਵਾਲੇ ਸੀਵਰਮੈਨਾਂ ਦਾ ਸਮੂਹਕ ਬੀਮਾ ਕਰਨ ਦੀ ਤਜਵੀਜ ਬਣਾ ਰਹੀ ਹੈ। ਇਸ ਤੋਂ ਬਿਨਾਂ ਰਾਜ ‘ਚ ਸੀਵਰੇਜ ਦੀ ਸਫ਼ਾਈ ਲਈ ਸੁਪਰ ਸਕਸ਼ਨ ਮਸ਼ੀਨਾਂ ਵੀ ਖਰੀਦੀਆਂ ਗਈਆਂ ਹਨ, ਜਿਸ ਤਹਿਤ ਅੱਜ ਪਟਿਆਲਾ ‘ਚ 1.5 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਜਿਹੀਆਂ ਮਸ਼ੀਨਾਂ ਵੀ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆ ਹਨ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin