Punjab

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ 27 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ – ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਇਸ ਨਾਲ ਜੁੜੇ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਅਦਾਰਿਆਂ ਨਾਲ ਮਿਲ ਕੇ ਸਾਂਝੀ ਰਣਨੀਤੀ ਉਲੀਕਣ ਦੇ ਮੱਦੇਨਜ਼ਰ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਉੱਚੇਰੀ ਸਿੱਖਿਆ ਅਤੇ ਵਾਤਾਵਰਣ ਮੰਤਰੀ ਮੀਤ ਹੇਅਰ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਅਤੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਨੇ ਮਾਹਿਰਾਂ ਨਾਲ ਮੀਟਿੰਗ ਕੀਤੀ ।
ਇਸ ਮੀਟਿੰਗ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਉੱਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ 27 ਸਤੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।ਉਨ੍ਹਾਂ ਦੱਸਿਆ ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਯੂਨੀਵਰਸਿਟੀ ਅਤੇ ਕਾਲਜਾਂ ਦੇ ਨੌਜਵਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਅਤੇ ਪਰਾਲੀ ਨੂੰ ਮਿੱਟੀ ਵਿਚ ਹੀ ਜਜ਼ਬ ਕਰਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ 29 ਸਤੰਬਰ ਨੂੰ ਗੁਰੁ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਟਰੇਨਿੰਗ ਪ੍ਰੋਗਰਾਮ ਕਰਵਾਏ ਜਾਣਗੇ।ਜਿਸ ਤੋਂ ਬਾਅਦ ਇਹ ਨੌਜ਼ਵਾਨ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਬਸਿਡੀ ‘ਤੇ ਹੈਪੀ ਸੀਡਰ ਲੈਣ ਲਈ ਕਿਸਾਨਾਂ ਨੂੰ ਅਪਾਲਈ ਕਰਨ ਲਈ 15 ਦਿਨ ਦਾ ਸਮਾਂ ਵਧਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਹੈਪੀ ਸੀਡਰ ਲੈ ਕੇ ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਬਿਜਾਈ ਕਰ ਸਕਣ।ਇਸ ਤੋਂ ਇਲਾਵਾ ਪਰਾਲੀ ਨੂੰ ਮਿੱਟੀ ਵਿਚ ਬਿਨਾਂ ਸਾੜੇ ਜਜ਼ਬ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਤਜ਼ਰਬੇ ਦੇ ਤੌਰ ‘ਤੇ ਪਾਇਲਟ ਪ੍ਰੋਜੈਕਟ ਵਜੋਂ 5000 ਏਕੜ ਵਿਚ ਡੀ-ਕੰਪੋਜ਼ਰ ਦੇ ਘੋਲ ਦਾ ਛਿੜਕਾਅ ਕੀਤਾ ਜਾਵੇਗਾ।ਉਨ੍ਹਾਂ ਨਾਲ ਹੀ ਦੱਸਿਆ ਕਿ ਬਲਾਕ ਪੱਧਰ ‘ਤੇ ਖੇਤੀਬਾੜੀ ਅਫਸਰਾਂ ਨੂੰ 5-10 ਹੈਪੀ ਸੀਡਰ ਮਸ਼ੀਨਾ ਦਿੱਤੀਆਂ ਗਈਆਂ ਹਨ।ਇਹ ਮਸ਼ੀਨਾਂ ਛੋਟੇ ਕਿਸਾਨ ਮੁਫਤ ਵਿਚ ਵਰਤ ਸਕਣਗੇ।

Related posts

ਸਰਕਾਰੀ ਸਕੂਲ ‘ਚ ਪ੍ਰੀਖਿਆ ਦੇ ਰਹੇ 12ਵੀਂ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

Bunty

ਬਾਦਲ ਸਾਹਿਬ ਵਾਂਗੂ ਤੁਹਾਡੀ ਸੇਵਾ ਕਰਨ ਦਾ ਪੁਰਜ਼ੋਰ ਯਤਨ ਕਰਾਂਗਾ: ਸੁਖਬੀਰ ਸਿੰਘ ਬਾਦਲ ਨੇ ਹਲਕਾ ਲੰਬੀ ਦੇ ਵਾਸੀਆਂ ਨੂੰ ਦੁਆਇਆ ਭਰੋਸਾ

Bunty

ਬਲਾਕ ਸ਼ੰਭੂ ਕਲਾਂ ਦੀਆਂ ਗਰਾਮ ਪੰਚਾਇਤਾਂ ਸੇਹਰਾ, ਸੇਹਰੀ, ਆਕੜੀ, ਪਬਰਾ ਅਤੇ ਤਖਤੂ ਮਾਜਰਾ ਵੱਲੋਂ ਅੰਮਿ੍ਰਤਸਰ ਕੋਲਕਾਤਾ ਇੰਟਗਰੇਟਿਡ ਕਾਰੀਡੋਰ ਪ੍ਰੋਜੈਕਟ ਅਧੀਨ ਬਣਨ ਵਾਲੇ ਕੋਰੀਡੋਰ ਲਈ ਸ਼ਾਮਲਤ ਜ਼ਮੀਨ ਤੋਂ ਪ੍ਰਾਪਤ ਹੋਈ ਰਾਸ਼ੀ ਨੂੰ ਖਰਚਣ ਵਿਚ ਕਰੋੜਾਂ ਦਾ ਗਬਨ ਅਤੇ ਬੇਨਿਯਮੀਆਂ

Bunty