Punjab

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

ਡਾ. ਰਵਜੋਤ ਸਿੰਘ, ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ।

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿੱਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ।

ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ। ਸਾਡੀ ਸਰਕਾਰ ਨੇ ਐਨ.ਆਰ.ਆਈਜ਼ ਦੀਆਂ ਪੰਜਾਬ ਵਿੱਚ ਪਈਆਂ ਜ਼ਮੀਨ ਜਾਇਦਾਦ ਦੇ ਅਧਿਕਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ ਦੇ ਮਸਲੇ ਤੇ ਸ਼ਿਕਾਇਤਾਂ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣ। ਸੂਬਾ ਸਰਕਾਰ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਡਾ. ਰਵਜੋਤ ਸਿੰਘ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਐਨ.ਆਰ.ਆਈਜ਼ ਸਭਾ ਦੀ ਜਲਦ ਚੋਣ ਕਰਵਾਈ ਜਾਵੇ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਇਆ ਜਾਵੇ। ਇਸ ਮੌਕੇ ਐਨ. ਆਰ.ਆਈ ਵਿਭਾਗ ਦੇ ਸਕੱਤਰ ਸ੍ਰੀ ਵੀ. ਐਨ. ਜ਼ਾਦੇ, ਡਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ ਅਮਨਦੀਪ ਕੌਰ, ਏ.ਡੀ.ਜੀ.ਪੀ ਐਨ.ਆਰ.ਆਈ ਆਰ. ਕੇ. ਜੈਸਵਾਲ, ਵਧੀਕ ਸਕੱਤਰ ਐਨ. ਆਰ.ਆਈ ਆਰ. ਬੀ.ਐਸ ਬਰਾੜ ਅਤੇ ਏ.ਆਈ.ਜੀ ਅਜਿੰਦਰ ਸਿੰਘ ਹਾਜ਼ਰ ਸਨ।

Related posts

‘ਆਪ’ ਸਰਕਾਰ ਫਸਲਾਂ ਦੀ ਖਰੀਦ ‘ਚ ਨਾਕਾਮ ਰਹਿਣ ਕਾਰਨ ਪੰਜਾਬ ਦੇ ਕਿਸਾਨ ਦੁਖੀ -ਕੈਪਟਨ ਅਮਰਿੰਦਰ ਸਿੰਘ

Bunty

‘12ਵਾਂ ਸਮਰ ਆਰਟ ਕੈਂਪ ਐਂਡ ਫੈਸਟੀਵਲ-2025’ ਦਾ ਉਦਘਾਟਨ !

admin

CM ਦੀਆਂ ਚਾਲਾਂ ਨੂੰ ਸਮਝਦੀ ਹੈ ਭਾਜਪਾ, ਚੰਨੀ ਦੇ ਘਰ ਵੜ ਕੇ ਦੇਵਾਂਗੇ ਜਵਾਬ : ਮੀਨਾਕਸ਼ੀ ਲੇਖੀ

Bunty