Punjab

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਅੱਜ ਤੋਂ ਸ਼ੁਰੂ ਹੋਣਗੇ !

ਪੰਜਾਬ ਵਿੱਚ 'ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26' ਅੱਜ 6 ਅਕਤੂਬਰ ਤੋਂ ਸ਼ੁਰੂ ਹੋ ਕੇ ਸਾਲ ਭਰ ਚੱਲਣਗੇ।

ਚੰਡੀਗੜ੍ਹ – ਪੰਜਾਬ ਦੇ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ ‘ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26’ ਕਰਵਾਏ ਜਾਣਗੇ। 6 ਅਕਤੂਬਰ, 2025 ਤੋਂ ਸ਼ੁਰੂ ਹੋ ਕੇ ਸਾਲ ਭਰ ਚੱਲਣਗੇ। ਇਹ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਸੂਬੇ ਦੇ ਸਾਰੇ 154 ਬਲਾਕਾਂ ਵਿੱਚ ਕਰਵਾਏ ਜਾਇਆ ਕਰਨਗੇ। ਇਸ ਨਾਲ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਆਪਣੇ ਸਰਬੋਤਮ ਪਸ਼ੂਧਨ ਦਾ ਪ੍ਰਦਸ਼ਨ ਕਰਨ ਅਤੇ ਪਸ਼ੂ ਪਾਲਣ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਣਾਉਣ ਲਈ ਇੱਕ ਮੰਚ ਮਿਲੇਗਾ।

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ, “ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਮੁਰ੍ਹਾ ਅਤੇ ਮੁਰ੍ਹਾ ਗ੍ਰੇਡਿਡ ਨਸਲ ਦੀਆਂ ਮੱਝਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣ, ਨੀਲੀ ਰਾਵੀ ਅਤੇ ਨੀਲੀ ਰਾਵੀ ਗ੍ਰੇਡਿਡ ਨਸਲ ਦੀਆਂ ਮੱਝਾਂ 14 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਸਾਹੀਵਾਲ ਅਤੇ ਹੋਰ ਦੇਸੀ ਨਸਲ ਦੀਆਂ ਗਾਵਾਂ 12 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਐਚ.ਐਫ. ਅਤੇ ਐਚ.ਐਫ. ਕਰਾਸ ਗਾਵਾਂ 30 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਰਸੀ ਅਤੇ ਜਰਸੀ ਕਰਾਸ ਗਾਵਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਦੋਂ ਕਿ ਕਿਸੇ ਵੀ ਨਸਲ ਦੀਆਂ ਬੱਕਰੀਆਂ 2.5 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣੀਆਂ ਚਾਹੀਦੀਆਂ ਹਨ। ਚਾਹਵਾਨ ਪਸ਼ੂ ਪਾਲਕ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪਸ਼ੂ ਹਸਪਤਾਲਾਂ ਤੋਂ ਲੋੜੀਂਦੇ ਫਾਰਮ ਪ੍ਰਾਪਤ ਕਰ ਸਕਦੇ ਹਨ। ਇਹ ਮੁਕਾਬਲਾ ਡੇਅਰੀ ਫਾਰਮਿੰਗ ਅਤੇ ਪਸ਼ੂਧਨ ਪ੍ਰਬੰਧਨ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰੇਗਾ, ਜਿਸ ਵਿੱਚ ਹਰੇਕ ਸ਼੍ਰੇਣੀ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਅਤੇ ਸਨਮਾਨ ਦਿੱਤੇ ਜਾਣਗੇ।

Related posts

ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ

admin

“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !

admin

ਰਾਜਿੰਦਰ ਗੁਪਤਾ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ !

admin