Punjab

ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ਤੋਂ ਹੁਣ ਟੌਪ ‘ਤੇ ਪਹੁੰਚ ਗਿਆ – ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ, ਸਮਾਗਮ ਦੇ ਦੌਰਾਨ।

ਐੱਸ਼ਏਐੱਸ਼ ਨਗਰ (ਮੋਹਾਲੀ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿਖੇ ਬੀਤੇ ਦਿਨ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸੂਬੇ ਦੇ 2,800 ਰਾਸ਼ਨ ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਅੰਦਰ ਚੱਲ ਰਹੀ ਲੜਾਈ ਸਿਰਫ਼ ਸੱਤਾ ਦੇ ਅਹੁਦਿਆਂ ਲਈ ਹੈ ਅਤੇ ਇਹ ਉਹ ਅਹੁਦੇ ਹਨ ਜੋ ਉਨ੍ਹਾਂ ਨੂੰ ਅਜੇ ਤੱਕ ਹਾਸਲ ਨਹੀਂ ਹੋਏ ਹਨ।

ਇਸ ਦੌਰਾਨ ਉਨ੍ਹਾਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੇ ਸਹੁੰ ਚੁੱਕੀ ਸੀ, ਉਦੋਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ‘ਤੇ ਸੀ, ਪਰ ਹੁਣ ਇਹ ਦੇਸ਼ ਭਰ ਵਿੱਚ ਟੌਪ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਤਿੰਨ ਦਿਨ ਪਹਿਲਾਂ 25 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਫੈਸਲੇ ਦਾ ਵੀ ਜ਼ਿਕਰ ਕੀਤਾ। ਨਵੇਂ ਰਾਸ਼ਨ ਡਿਪੂਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਦਮ ਨਾਲ ਸੂਬੇ ਦੇ ਲਗਭਗ 5æ5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨੇੜੇ ਰਾਸ਼ਨ ਮਿਲ ਸਕੇਗਾ। ਇਸ ਨਵੀਂ ਪਾਲਿਸੀ ਦੇ ਤਹਿਤ ਸਮਾਜ ਦੇ ਹਰ ਵਰਗ ਨੂੰ ਪ੍ਰਤੀਨਿਧਤਾ ਦਿੱਤੀ ਗਈ ਹੈ, ਤਾਂ ਜੋ ਲੋਕਾਂ ਨੂੰ ਦੂਰ ਨਾ ਜਾਣਾ ਪਵੇ। ਦੱਸਣਯੋਗ ਹੈ ਕਿ ਇਸ ਵੇਲੇ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਚੱਲ ਰਹੇ 14,000 ਰਾਸ਼ਨ ਡਿਪੂਆਂ ਰਾਹੀਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਰਜਿਸਟਰਡ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ‘ਮੇਰੀ ਰਸੋਈ’ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Related posts

ਅੱਜ ਫੂਕਣਗੇ ਐਨ ਪੀ ਐਸ ਕਰਮਚਾਰੀ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ

admin

ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਅਰਦਾਸ

Bunty

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਿੱਦਿਅਕ ਸੰਸਥਾਵਾਂ ਨੇ ਅਜ਼ਾਦੀ ਦਿਵਸ ਮਨਾਇਆ !

admin