Punjab

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾਈ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਕੀਤੀ ਗਈ।

ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਕੀਤੀ ਗਈ। ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦੇ ਹੋਏ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਿਨ ਪ੍ਰਤੀ ਦਿਨ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਆਨੇ ਬਹਾਨੇ ਬਣਾ ਕੇ ਡੰਗ ਟਪਾਈ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਦੇ ਵਿਰੁੱਧ ਗੁੱਸੇ ਦਾ ਪ੍ਰਗਟਾਵਾ ਕਰਨ ਲਈ 10 ਅਪ੍ਰੈਲ ਦਿਨ ਵੀਰਵਾਰ ਨੂੰ ਦੇਸ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪ ਸ ਸ ਫ‌ ਵਲੋਂ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਨੂੰ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਕੌਮੀ ਵਿੱਤ ਸਕੱਤਰ ਸ਼ਸ਼ੀ ਕਾਂਤ ਰਾਏ (ਬਿਹਾਰ) ਸੰਬੋਧਨ ਕਰਨਗੇ। ਮੀਟਿੰਗ ਵਿੱਚ ਮੁਲਾਜ਼ਮਾਂ ਦੇ ਸਾਬਕਾ ਆਗੂ ਮਾਸਟਰ ਭਗਤ ਰਾਮ ਸਾਬਕਾ ਮੈਂਬਰ ਪਾਰਲੀਮੈਂਟ, ਉੱਘੇ ਲੇਖਕ ਡਾ.ਹਰਜਿੰਦਰ ਸਿੰਘ ਅਟਵਾਲ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੂਜੇ ਮਤੇ ਰਾਹੀਂ 10 ਅਪ੍ਰੈਲ ਦੀ ਸੂਬਾਈ ਰੈਲੀ ਲਈ ਜ਼ਿਲ੍ਹਾ ਜਲੰਧਰ ਤੋਂ ਲੱਗ ਭੱਗ 500 ਦੇ ਕਰੀਬ ਮੁਲਾਜ਼ਮਾਂ ਨੂੰ ਸ਼ਾਮਲ ਕਰਵਾਉਣ ਦਾ ਫੈਸਲਾ ਕੀਤਾ।ਇਸ ਸੰਬੰਧੀ ਮੀਟਿੰਗ ਦੌਰਾਨ 10ਅਪ੍ਰੈਲ ਦੀ ਸੂਬਾਈ ਰੈਲੀ ਨੂੰ ਕਾਮਯਾਬ ਕਰਨ ਲਈ ਆਦਮਪੁਰ, ਭੋਗਪੁਰ ਸ਼ਾਹਕੋਟ, ਨੂਰਮਹਿਲ, ਨਕੋਦਰ , ਫਿਲੌਰ ਅਤੇ ਗੁਰਾਇਆ, ਰੁੜਕਾ ਕਲਾਂ ਦੋਸਾਂਝ ਕਲਾਂ ਤੋਂ ਗੱਡੀਆਂ ਚਲਾਉਣ ਅਤੇ ਜਲੰਧਰ ਸ਼ਹਿਰ ਤੋਂ ਮੋਟਰਸਾਈਕਲਾਂ ਰਾਹੀਂ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ।ਇਸ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ 7-8 ਅਪ੍ਰੈਲ ਨੂੰ ਦੋਬਾਰਾ ਬਲਾਕ ਪੱਧਰੀ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ।ਮੀਟਿੰਗ ਵਿੱਚ ਕਰਨੈਲ ਫਿਲੌਰ,ਬਲਜੀਤ ਸਿੰਘ ਕੁਲਾਰ, ਸੁਖਵਿੰਦਰ ਸਿੰਘ ਮੱਕੜ,ਨਿਰਮੋਲਕ ਸਿੰਘ ਹੀਰਾ, ਤਰਸੇਮ ਮਾਧੋਪੁਰੀ, ਅਕਲ ਚੰਦ ਸਿੰਘ,ਪ੍ਰੇਮ ਖਲਵਾੜਾ, ਕੁਲਦੀਪ ਵਾਲੀਆ, ਦਿਲਬਾਗ ਸਿੰਘ,ਕੁਲਵੀਰ ਸਿੰਘ ਸ਼ਾਹਕੋਟ, ਜਤਿੰਦਰ ਸਿੰਘ,ਰਾਜਿੰਦਰ ਮਹਿਤਪੁਰ, ਰਾਜਿੰਦਰ ਸਿੰਘ ਭੋਗਪੁਰ, ਜਸਵਿੰਦਰ ਕੌਰ,ਵੇਦ ਰਾਜ ,ਸੰਦੀਪ ਕੁਮਾਰ, ਕੁਲਵੰਤ ਰਾਮ ਰੁੜਕਾ,ਮੁਲਖ਼ ਰਾਜ,ਪ੍ਰੋ.ਦਵਿੰਦਰ ਸਿੰਘ,ਗੁਰਿੰਦਰ ਸਿੰਘ ਗੁਰਮੇਲ ਸਿੰਘ ਕਿਸ਼ਨਗੜ੍ਹ, ਰਤਨ ਸਿੰਘ,ਧਰਮਿੰਦਰ ਜੀਤ ,ਸ਼ਿਵ ਰਾਜ ਕੁਮਾਰ,ਹਰਦੇਵ ਸਿੰਘ ਸੁਖਵਿੰਦਰ ਰਾਮ,ਸੂਰਜ ਕੁਮਾਰ, ਓਮ ਪ੍ਰਕਾਸ਼,ਬਲਬੀਰ ਸਿੰਘ ਗੁਰਾਇਆ ਅਸ਼ੋਕ ਕੁਮਾਰ ,ਰਤਨ ਸਿੰਘ , ਮਨਜਿੰਦਰ ਸਿੰਘ, ਧਰਮਿੰਦਰ ਕੁਮਾਰ ਅਤੇ ਕੁਲਦੀਪ ਸਿੰਘ ਕੌੜਾ ਹਾਜ਼ਰ ਸਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin