Punjab

ਪੰਜਾਬ-ਹਰਿਆਣਾ ਤੇ ਚੰਡੀਗੜ੍ਹ ’ਚ ਸੰਘਣੀ ਧੁੰਦ

ਚੰਡੀਗੜ੍ਹ – ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋ ਗਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਰੇਲ ਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। 4 ਟਰੇਨਾਂ ਸਮੇਤ 6 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ। ਕਰੀਬ10 ਸਾਲਾਂ ਬਾਅਦ ਦੋਵਾਂ ਰਾਜਾਂ ਵਿੱਚ ਧੂੰਏਂ ਅਤੇ ਸੀਤ ਲਹਿਰ ਦੇ ਅਜਿਹੇ ਹਾਲਾਤ ਪੈਦਾ ਹੋਏ ਹਨ। ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ’ਚ ਸਥਿਤੀ ਆਮ ਵਾਂਗ ਬਣੀ ਹੋਈ ਹੈ, ਜਦਕਿ ਹਿਮਾਚਲ ’ਚ 16-17 ਜਨਵਰੀ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ।ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੁਹਾਲੀ ਨੂੰ
ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਜਿਹਾ ਹੀ ਹਾਲ ਹਰਿਆਣਾ ਦਾ ਹੈ। ਹਰਿਆਣਾ ਦੇ 8 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ,
ਮਹਿੰਦਰਗੜ੍ਹ, ਰੇਵਾੜੀ, ਫਰੀਦਾਬਾਦ ਅਤੇ ਗੁਰੂਗ੍ਰਾਮ ਵਿੱਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਸਵੇਰੇ ਧੁੰਦ ਛਾਈ ਰਹੇਗੀ, ਜਦਕਿ ਦੁਪਹਿਰ ਨੂੰ ਧੁੱਪ ਨਿਕਲੇਗੀ।

Related posts

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ 17 ਅਕਤੂਬਰ ਤੋਂ 2 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ

Bunty

ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ-2025 ‘ਚ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ !

admin

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ 

Bunty