Punjab

ਪੰਜਾਬ-ਹਰਿਆਣਾ ਪਾਣੀ ਵਿਵਾਦ ‘ਤੇ ਹਾਈਕੋਰਟ ਨੇ ਸੁਣਾਇਆ ਸਖ਼ਤ ਫੈਸਲਾ !

ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੇ ਝਟਕੇ ਦਿੱਤੇ ਹਨ। ਹਾਈਕੋਰਟ ਨੇ ਆਪਣੇ ਆਦੇਸ਼ਾਂ ਵਿੱਚ ਪੰਜਾਬ ਸਰਕਾਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਬੀਬੀਐਮਬੀ ਦੇ ਭਾਖੜਾ ਨੰਗਲ ਡੈਮ ਅਤੇ ਲੋਹਾਰ ਕੰਟਰੋਲ ਰੂਮ ਅਤੇ ਉਨ੍ਹਾਂ ਦੇ ਕੰਮ ਵਿੱਚ ਦਖਲ ਨਾ ਦੇਣ ਲਈ ਕਿਹਾ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਇੱਥੇ ਸੁਰੱਖਿਆ ਲਈ ਪੰਜਾਬ ਪੁਲਿਸ ਤਾਇਨਾਤ ਕਰ ਸਕਦੀ ਹੈ।

ਇਸ ਦੇ ਨਾਲ ਹੀ ਹਾਈਕੋਰਟ ਨੇ ਫੈਸਲੇ ਵਿੱਚ ਪੰਜਾਬ ਸਰਕਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ 2 ਮਈ ਨੂੰ ਹੋਈ ਮੀਟਿੰਗ ਦੇ ਫੈਸਲੇ ਨੂੰ ਮੰਨਣ ਦਾ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਫੈਸਲੇ ਨਾਲ ਸਹਿਮਤ ਨਹੀਂ ਹੈ, ਤਾਂ ਉਹ ਨਿਰਧਾਰਤ ਕਾਨੂੰਨ ਅਨੁਸਾਰ ਬੀਬੀਐਮਬੀ ਦੇ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਨੂੰ ਰਿਪ੍ਰੈਂਜਟੇਸ਼ਨ ਦੇ ਸਕਦੀ ਹੈ, ਅਤੇ ਜਿਵੇਂ ਹੀ ਕੇਂਦਰ ਸਰਕਾਰ ਨੂੰ ਹੁਕਮ ਸੰਬੰਧੀ ਪ੍ਰਤੀਨਿਧਤਾ ਮਿਲਦੀ ਹੈ, ਉਹ ਇਸ ‘ਤੇ ਤੁਰੰਤ ਕਾਰਵਾਈ ਕਰਦੀ ਹੈ।

ਭਾਖੜਾ ਡੈਮ ਦੀ ਸੁਰੱਖਿਆ ਦੇ ਸਵਾਲ ‘ਤੇ ਹਾਈ ਕੋਰਟ ਨੇ ਇਹ ਮਾਮਲਾ ਬੀਬੀਐਮਬੀ ‘ਤੇ ਛੱਡ ਦਿੱਤਾ ਹੈ ਕਿ ਜੇ ਉਹ ਚਾਹੇ ਤਾਂ ਕੇਂਦਰ ਸਰਕਾਰ ਤੋਂ ਇੱਥੋਂ ਦੀ ਸੁਰੱਖਿਆ ਅਰਧ ਸੈਨਿਕ ਬਲਾਂ ਨੂੰ ਸੌਂਪਣ ਦੀ ਮੰਗ ਕਰ ਸਕਦੀ ਹੈ।
ਮਾਮਲੇ ‘ਤੇ ਸੁਣਵਾਈ ਮੰਗਲਵਾਰ ਹੋਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸ਼ਾਮ ਨੂੰ ਹੀ ਸੁਣਾਉਣ ਦੀ ਗੱਲ ਕਹੀ ਸੀ। ਹਾਈਕੋਰਟ ਨੇ ਚਾਰੇ ਧਿਰਾਂ ਬੀਬੀਐਮਬੀ, ਪੰਜਾਬ ਸਰਕਾਰ, ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਦਲੀਲਾਂ ਸੁਣੀਆਂ, ਜਿਸ ਪਿੱਛੋਂ ਇਹ ਫੈਸਲਾ ਸੁਣਾਇਆ ਗਿਆ।

Related posts

ਪੰਜਾਬ ਦੇ ਪੇਂਡੂ ਇਲਾਕਿਆਂ ’ਚ ਸੁਧਾਰ ਲਈ ਪੇਂਡੂ ਵਿਕਾਸ ਬਲਾਕਾਂ ਦਾ ਪੁਨਰਗਠਨ ਹੋਵੇਗਾ !

admin

ਯੁੱਧ ਐਨ ਪੀ ਐਸ ਵਿਰੁੱਧ ਤਹਿਤ 1 ਅਗਸਤ ਨੂੰ ਰੋਸ ਮਾਰਚ ਕੀਤਾ ਜਾਵੇਗਾ !

admin

ਤਜਵੀਜਤ ਸੀਮੇਂਟ ਫੈਕਟਰੀ ਖਿਲਾਫ ਖੜ੍ਹਨ ਵਾਲੀਆਂ ਸੰਸਥਾਵਾਂ ਦਾ ਸਨਮਾਨ 3 ਨੂੰ !

admin