ਨਵੀਂ ਦਿੱਲੀ – ਅਮਰੀਕਾ ਸਥਿਤ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵਲੋਂ 13 ਦਸੰਬਰ ਨੂੰ ਸੰਸਦ ‘ਤੇ ਹੋਏ ਹਮਲੇ ਦੀ ਬਰਸੀ ‘ਤੇ ‘ਸੰਸਦ ਦੀ ਨੀਂਹ ਹਿਲਾ ਦੇਣ’ ਦੀ ਧਮਕੀ ਵਾਲਾ ਵੀਡੀਓ ਸੰਦੇਸ਼ ਜਾਰੀ ਹੋਣ ਤੋਂ ਬਾਅਦ ਦਿੱਲੀ ਪੁਲੀਸ ਚੌਕਸ ਹੈ। ਸਰਦ ਰੁੱਤ ਸੈਸ਼ਨ ਦੌਰਾਨ 13 ਦਸੰਬਰ 2001 ਨੂੰ ਸੰਸਦ ‘ਤੇ ਅਤਿਵਾਦੀ ਹਮਲਾ ਹੋਇਆ ਸੀ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਸੰਸਦ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿੱਚ ਸੁਰੱਖਿਆ ਨੂੰ ਪਹਿਲਾਂ ਹੀ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।