ਨਵੀਂ ਦਿੱਲੀ – ‘ਸਿੱਖਜ਼ ਫਾਰ ਜਸਟਿਸ’ (ਐੱਸਐੱਫਜੇ) ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਵਲੋਂ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿਚ ਪੰਨੂ ਨੂੰ ਭਾਰਤ ਸਰਕਾਰ ਨੂੰ ਧਮਕੀ ਦਿੰਦਿਆਂ ਤੇ ਲੋਕਾਂ ਨੂੰ ਇਹ ਕਹਿੰਦਿਆਂ ਸੁਣਿਆ ਜਾ ਸਕਦਾ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਗਣਤੰਤਰ ਦਿਵਸ ਪਰੇਡ ’ਚ ਨਾ ਭੇਜਣ ਕਿਉਂਕਿ ‘ਖਾਲਿਸਤਾਨੀ ਕਾਰਕੁਨ’ ਰਾਸ਼ਟਰਪਤੀ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਲਈ ਕਾਰਵਾਈ ਕਰਨਗੇ। ਦਿੱਲੀ ਆਧਾਰਿਤ ਵਕੀਲ ਵਿਨੀਤ ਜਿੰਦਲ ਨੇ ਦਿੱਲੀ ਪੁਲੀਸ ਦੇ ਕਮਿਸ਼ਨਰ ਸੰਜੈ ਅਰੋੜਾ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।
previous post
next post