India

ਪੰਨੂ ਵੱਲੋਂ ਰਾਸ਼ਟਰਪਤੀ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ

ਨਵੀਂ ਦਿੱਲੀ – ‘ਸਿੱਖਜ਼ ਫਾਰ ਜਸਟਿਸ’ (ਐੱਸਐੱਫਜੇ) ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਵਲੋਂ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿਚ ਪੰਨੂ ਨੂੰ ਭਾਰਤ ਸਰਕਾਰ ਨੂੰ ਧਮਕੀ ਦਿੰਦਿਆਂ ਤੇ ਲੋਕਾਂ ਨੂੰ ਇਹ ਕਹਿੰਦਿਆਂ ਸੁਣਿਆ ਜਾ ਸਕਦਾ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਗਣਤੰਤਰ ਦਿਵਸ ਪਰੇਡ ’ਚ ਨਾ ਭੇਜਣ ਕਿਉਂਕਿ ‘ਖਾਲਿਸਤਾਨੀ ਕਾਰਕੁਨ’ ਰਾਸ਼ਟਰਪਤੀ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਲਈ ਕਾਰਵਾਈ ਕਰਨਗੇ। ਦਿੱਲੀ ਆਧਾਰਿਤ ਵਕੀਲ ਵਿਨੀਤ ਜਿੰਦਲ ਨੇ ਦਿੱਲੀ ਪੁਲੀਸ ਦੇ ਕਮਿਸ਼ਨਰ ਸੰਜੈ ਅਰੋੜਾ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।

Related posts

‘ਆਤਮ-ਨਿਰਭਰ ਭਾਰਤ’ ਪਹਿਲਕਦਮੀ ਨੂੰ ਗਰੀਸ ਦੀ ‘ਏਜੰਡਾ 2030’ ਯੋਜਨਾ ਨੇ ਹੋਰ ਮਜ਼ਬੂਤ ਕੀਤਾ

admin

ਅਗਲੇ 30 ਸਾਲਾ ‘ਚ ਬੰਗਲਾਦੇਸ਼ ‘ਚ ਕੋਈ ਹਿੰਦੂ ਨਹੀਂ ਬਚੇਗਾ

Bunty

ਹਰਿਆਣਾ ’ਚ ਸਕੂਲ ਬੱਸ ਪਲਟਣ ਕਾਰਨ 6 ਬੱਚਿਆਂ ਦੀ ਮੌਤ ਤੇ 20 ਜ਼ਖ਼ਮੀ

Bunty