India

ਪੱਛਮੀ ਬੰਗਾਲ ਦੇ ਨਦੀਆ ਜ਼ਿਲ੍ਹੇ ‘ਚ ਲਾਸ਼ ਲੈ ਕੇ ਸ਼ਮਸ਼ਾਨ ਜਾ ਰਹੇ ਸੀ ਰਿਸ਼ਤੇਦਾਰ, ਟਰੱਕ ਨੇ ਮਾਰੀ ਟੱਕਰ, 18 ਦੀ ਮੌਤ

ਹੰਸਖਲੀ – ਪੱਛਮੀ ਬੰਗਾਲ ‘ਚ ਭਿਆਨਕ ਸੜਕ ਹਾਦਸੇ ‘ਚ 18 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਨਦੀਆ ਜ਼ਿਲ੍ਹੇ ‘ਚ ਹੋਇਆ ਹੈ ਜਿਸ ਵਿਚ 5 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੀਡੀਆ ਰਿਪੋਰਟ ਮੁਤਾਬਕ ਪੱਛਮੀ ਬੰਗਾਲ ਦੇ ਨਦੀਆ ਜ਼ਿਲ੍ਹੇ ਦੇ ਹੰਸਖਲੀ ਦੇ ਫੁੱਲਬਾੜੀ ‘ਚ ਸ਼ਨਿਚਰਵਾਰ ਦੇਰ ਰਾਤ ਇਹ ਹਾਦਸਾ ਹੋਇਆ ਜਿਸ ਵਿਚ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਨਿੱਜੀ ਵਾਹਨ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਈ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉੱਤਰੀ 24 ਪਰਗਨਾ ਦੇ ਬਗਦਾ ਤੋਂ 20 ਤੋਂ ਵੱਧ ਲੋਕ ਮ੍ਰਿਤਕ ਦੇਹ ਲੈ ਕੇ ਸ਼ਮਸ਼ਾਨਘਾਟ ਵੱਲ ਜਾ ਰਹੇ ਸਨ, ਇਹ ਸਾਰੇ 20 ਲੋਕ ਨਿੱਜੀ ਵਾਹਨ ਰਾਹੀਂ ਜਾ ਰਹੇ ਸਨ, ਉਦੋਂ ਹੀ ਹੰਸਖਲੀ ਥਾਣਾ ਖੇਤਰ ਦੇ ਫੁਲਬਾੜੀ ‘ਚ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਦੀ ਲਪੇਟ ‘ਚ ਕਾਰ ਆ ਗਈ. ਤੇ ਹਾਦਸਾ ਹੋ ਗਿਆ।

ਪੁਲਿਸ ਨੇ ਦੱਸਿਆ ਕਿ ਸੜਕ ਹਾਦਸਾ ਸੰਘਣੀ ਧੁੰਦ ਤੇ ਵਾਹਨ ਦੀ ਤੇਜ਼ ਰਫ਼ਤਾਰ ਕਾਰਨ ਹੋਇਆ। ਹਾਦਸੇ ‘ਚ 18 ਲੋਕਾਂ ਦੀ ਮੌਤ ਹੋ ਗਈ ਤੇ 5 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related posts

ਅੱਜ ਤੋਂ ਇੰਡੀਅਨ ਰੇਲਵੇ ਵਲੋਂ ਕਿਰਾਏ ਵਿੱਚ ਵਾਧਾ !

admin

ਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !

admin

ਮਹਾਰਾਸ਼ਟਰ ਸਰਕਾਰ ਨੂੰ ‘ਤਿੰਨ-ਭਾਸ਼ਾ’ ਨੀਤੀ ਬਾਰੇ ਜਾਰੀ ਕੀਤੇ ਹੁਕਮ ਵਾਪਸ ਕਿਉਂ ਲੈਣੇ ਪਏ ?

admin