Punjab

ਪੱਤਰਕਾਰਾਂ ਨੇ ਦਿੱਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮੰਗ ਪੱਤਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਆਹਦੇਦਾਰਾਂ ਦੀ ਸਲਾਨਾ ਹੋਣ ਵਾਲੀ ਚੋਣ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਇੱਕ ਵਫਦ ਨੇ ਪ੍ਰਧਾਨ ਦੇ ਨਾਮ ਸੁਪਰਡੈਂਟ ਨਿਸ਼ਾਨ ਸਿੰਘ ਨੂੰ ਪੱਤਰ ਦੇ ਕੇ ਮੰਗ ਕੀਤੀ ਕਿ ਪੱਤਰਕਾਰਾਂ ਨੂੰ ਇਸ ਚੋਣ ਸਮੇਂ ਪਹਿਲਾਂ ਦੀ ਤਰ੍ਹਾ ਹਾਲ ਵਿੱਚ ਬੈਠ ਕੇ ਕਵਰੇਜ਼ ਕਰਨ ਦੀ ਆਗਿਆ ਦਿੱਤੀ ਜਾਵੇ।

ਐਸਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਮ ਇੱਕ ਮੰਗ ਪੱਤਰ ਬਕਾਇਦਾ ਤੌਰ ‘ਤੇ ਸ਼ੌ੍ਰਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ ਤੇ ਲੋਕ ਸੰਪਰਕ ਅਧਿਕਾਰੀ ਜਗਤਾਰ ਸਿੰਘ ਨੂੰ ਦਿੱਤਾ ਗਿਆ। ਦੋਹਾਂ ਅਧਿਕਾਰੀਆ ਨੇ ਕਿਹਾ ਕਿ ਮੰਗ ਪੱਤਰ ਪ੍ਰਧਾਨ ਸਾਹਿਬ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ ਤੇ ਉਮੀਦ ਹੈ ਕਿ ਇਸ ਦੇ ਉਸਾਰੂ ਸਿੱਟੇ ਨਿਕਲਣਗੇ। ਇਸ ਸਮੇਂ ਮੰਗ ਪੱਤਰ ਦੇਣ ਵਾਲਿਆਂ ਵਿੱਚ ਪ੍ਰਧਾਨ ਜਸਬੀਰ ਸਿੰਘ ਪੱਟੀ ਤੋਂ ਇਲਾਵਾ ਸੀਨੀਅਰ ਪੱਤਰਕਾਰ ਗੁਰਦਿਆਲ ਸਿੰਘ, ਜਿਲ੍ਹਾ ਪ੍ਰਧਾਨ ਰਾਜੇਸ਼ ਸ਼ਰਮਾ, ਕੰਵਲਜੀਤ ਸਿੰਘ ਤੇ ਨਰਿੰਦਰਜੀਤ ਸਿੰਘ ਸ਼ਾਮਲ ਸਨ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin