Punjab

ਫਰੀਦਕੋਟ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੋ ਦਿਨ ਦਾ ਲਿਆ ਪੁਲਿਸ ਰਿਮਾਂਡ, ਫਿਰੌਤੀ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਫਰੀਦਕੋਟ – ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਗਾ ਅਦਾਲਤ ਨੇ ਫਰੀਦਕੋਟ ਪੁਲਿਸ ਨੂੰ ਸੌਂਪ ਦੇਣ ਤੋਂ ਬਾਅਦ ਸਥਾਨਕ ਸਿਟੀ ਥਾਣੇ ਵਿਖੇ ਪਿਛਲੇ ਸਾਲ ਦਰਜ ਹੋਏ ਇਕ ਕਾਰੋਬਾਰੀ ਤੋਂ 50 ਲੱਖ ਰੁਪਿਆ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਫਰੀਦਕੋਟ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸਨੂੰ ਦੋ ਦਿਨ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਇਲਾਕਾ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਮੌਕੇ ਪੁਲਿਸ ਨੇ ਬਹੁਤ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।

ਭਾਵੇਂ ਲੋਕ ਲਾਰੈਂਸ ਬਿਸ਼ਨੋਈ ਦੀ ਇਕ-ਇਕ ਝਲਕ ਦੇਖਣ ਲਈ ਵੀ ਉਤਾਵਲੇ ਸਨ, ਪਰ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਲਾਰੈਂਸ ਨੂੰ ਜ਼ਿਲ੍ਹਾ ਅਟਾਰਨੀ ਦੇ ਦਫਤਰ ਵਿੱਚ ਲਿਆਂਦਾ ਤੇ ਉਸਦੀ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਤੋਂ ਬੜੀ ਬਾਰੀਕੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਪਿਛਲੇ ਸਾਲ ਦੀ 18 ਫਰਵਰੀ ਨੂੰ ਫਰੀਦਕੋਟ ਵਿਖੇ ਯੂਥ ਕਾਂਗਰਸੀ ਆਗੂ ਗੁਰਲਾਲ ਭਲਵਾਨ ਕਤਲ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਵੀ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਮੰਗ ਕੇ ਪੁੱਛਗਿੱਛ ਕਰ ਸਕਦੀ ਹੈ।

ਇਸ ਮੌਕੇ ਗੁਰਪ੍ਰੀਤ ਸਿੰਘ ਡੀਐੱਸਪੀ ਫਰੀਦਕੋਟ ਨੇ ਦੱਸਿਆ ਕਿ ਪਿਛਲੇ ਸਾਲ ਕੋਟਕਪੂਰੇ ਦੇ ਇਕ ਵਪਾਰੀ ਨੂੰ ਧਮਕੀ ਭਰਿਆ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਕਾਲ ਟਰੇਸ ਹੋਈ ਸੀ, ਜਿਸ ਦੇ ਆਧਾਰ ’ਤੇ ਥਾਣਾ ਸਿਟੀ ਕੋਟਕਪੂਰਾ ਵਿਖੇ 168/21 ਮੁਕੱਦਮਾ ਦਰਜ ਕੀਤਾ ਗਿਆ ਸੀ। ਉਕਤ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ। ਗੁਰਲਾਲ ਭਲਵਾਨ ਕਤਲ ਮਾਮਲੇ ਵਿੱਚ ਪੁੱਛਗਿੱਛ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਡੀਐੱਸਪੀ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਉਕਤ ਮਾਮਲੇ ਵਿੱਚ ਉਹ ਅਜੇ ਕੋਈ ਟਿੱਪਣੀ ਨਹੀਂ ਕਰ ਸਕਦੇ। ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ, ਕੋਟਕਪੂਰਾ ਜਾਂ ਕਿਸ ਥਾਂ ’ਤੇ ਰੱਖ ਕੇ ਪੁੱਛਗਿੱਛ ਕੀਤੀ ਜਾਵੇਗੀ ਇਸ ਬਾਰੇ ਉਨ੍ਹਾਂ ਸਪੱਸ਼ਟ ਨਹੀਂ ਕੀਤਾ।

Related posts

ਸਿੱਖ ਚਿੰਨ੍ਹਾਂ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ !

admin

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

admin

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin