Punjab

ਫ਼ਰੀਦਕੋਟ ਵਿਖੇ ਸੜਕ ਹਾਦਸੇ ਦੌਰਾਨ 2 ਔਰਤਾਂ ਸਮੇਤ 5 ਦੀ ਮੌਤ, 8 ਜ਼ਖ਼ਮੀ

ਕੋਟਕਪੂਰਾ – ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਨੇੜੇ ਸ਼ੁੱਕਰਵਾਰ ਰਾਤ 2 ਵਜੇ ਦੇ ਕਰੀਬ ਟਾਟਾ ਐੱਸ ਸਵਾਰ ਸੰਗਤ ਅਤੇ ਇੱਟਾਂ ਦੇ ਭਰੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਦਿਲ ਕੰਬਾਅ ਦੇਣ ਵਾਲੇ ਹਾਦਸੇ ਵਿਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਐੱਸ ਗੱਡੀ (ਛੋਟੇ ਹਾਥੀ) ਵਿਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਇਹ ਪੰਜਗਰਾਈਂ ਖੁਰਦ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚੀਖ ਚਿਹਾੜਾ ਮਚ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਛੋਟੇ ਹਾਥੀ ਦੇ ਪਰਖੱਚੇ ਹੀ ਉਡ ਗਏ।

Related posts

ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Bunty

ਸੁੰਦਰ ਦਸਤਾਰ ਮੁਕਾਬਲਿਆਂ ਦੇ ਦੌਰਾਨ ਲੜਕਿਆਂ ਨੇ ਦਸਤਾਰਾਂ ਅਤੇ ਲੜਕੀਆਂ ਨੇ ਦੁਮਾਲੇ ਸਜਾਏ !

admin

ਪਾਕਿ ਸਰਹੱਦ ’ਤੇ ਭਾਰਤੀ ਮੂਲ ਦੇ ਪਰਿਵਾਰ ਤੋਂ ਭਾਰੀ ਅਸਲਾ ਬਰਾਮਦ, ਭਾਰਤ ਤੋਂ ਪਾਕਿਸਤਾਨ ਰਹਿੰਦੇ ਰਿਸ਼ਤੇਦਾਰਾਂ ਨੂੰ ਗਏ ਸੀ ਮਿਲਣ

Bunty